ਗੁਰਾਇਆ ਵਿਖੇ ਸਫ਼ਾਈ ਵਿਵਸਥਾ ਦਾ ਲਿਆ ਜਾਇਜ਼ਾ
ਗੁਰਾਇਆ, 20 ਨਵੰਬਰ (ਚਰਨਜੀਤ ਸਿੰਘ ਦੁਸਾਂਝ) -ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਨਗਰ ਕੌਂਸਲ ਦਫ਼ਤਰ ਗੁਰਾਇਆ ਵਿਖੇ ਸ਼ਹਿਰ ਦੀ ਸਾਫ਼-ਸਫ਼ਾਈ ਦਾ ਜਾਇਜ਼ਾ ਲਿਆ ਤੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ। ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਸ਼ਹਿਰ ਨੂੰ ਸ਼ਾਫ਼ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਗ
ਗੁਰਾਇਆ ਨਗਰ ਕੌਂਸਲ ਦੇ ਦਫ਼ਤਰ ’ਚ ਗੁਰਾਇਆ ਦੀ ਸਾਫ਼-ਸਫ਼ਾਈ ਸੰਬੰਧੀ ਗੱਲਬਾਤ ਕਰਦੇ ਹੋਏ ਚੰਦਨ ਗਰੇਵਾਲ । ਤਸਵੀਰ-ਚਰਨਜੀਤ ਸਿੰਘ ਦੁਸਾਂਝ
21-11-2026
ਗੁਰਾਇਆ, 20 ਨਵੰਬਰ (ਚਰਨਜੀਤ ਸਿੰਘ ਦੁਸਾਂਝ) -ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਨਗਰ ਕੌਂਸਲ ਦਫ਼ਤਰ ਗੁਰਾਇਆ ਵਿਖੇ ਸ਼ਹਿਰ ਦੀ ਸਾਫ਼-ਸਫ਼ਾਈ ਦਾ ਜਾਇਜ਼ਾ ਲਿਆ ਤੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ। ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਸ਼ਹਿਰ ਨੂੰ ਸ਼ਾਫ਼ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਸਥਿਤ ਕੂੜੇ ਦੇ ਡੰਪਾਂ ਦੀ ਵੀ ਸਮੇਂ-ਸਮੇਂ ਸਿਰ ਸਫ਼ਾਈ ਕਰਵਾਈ ਜਾਵੇ ਤਾਂ ਜੋ ਕੂੜੇ ਦੇ ਸਹੀ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਬੋਲਦਿਆਂ ਚੇਅਰਮੈਨ ਸ੍ਰੀ ਗਰੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਬਿਹਤਰੀ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਦੀ ਸਫ਼ਾਈ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਤੇ ਇਨ੍ਹਾਂ ਦੀ ਭਲਾਈ ਲਈ ਪੰਜਾਬ ਸਰਕਾਰ ਦ੍ਰਿੜ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਵਲੋਂ ਵੀ ਸੂਬੇ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿੱਚ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਦੀ ਬਿਹਤਰੀ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਇਨ੍ਹਾਂ ਕਰਮਚਾਰੀਆਂ ਦੇ ਵੱਖ-ਵੱਖ ਮੁੱਦਿਆਂ ਨੂੰ ਸਰਕਾਰ ਤੱਕ ਪਹੁੰਚਾਕੇ ਯੋਗ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਗੁਰਾਇਆ ਸ਼ਹਿਰ ਵਿਖੇ ਸਥਿਤ ਵੱਖ-ਵੱਖ ਕੂੜਾ ਡੰਪਾਂ ਦਾ ਨਿਰੀਖਣ ਵੀ ਕੀਤਾ ਗਿਆ। ਸ੍ਰੀ ਗਰੇਵਾਲ ਗੁਰਾਇਆ ਸ਼ਹਿਰ ਦੇ ਵੱਖ-ਵੱਖ ਧਾਰਮਿਕ ਅਸਥਾਨ ਵਿਖੇ ਨਤਮਸਤਕ ਵੀ ਹੋਏ ਤੇ ਸੂਬੇ ਦੀ ਖੁਸ਼ਹਾਲੀ ਤੇ ਪ੍ਰਗਤੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦਾ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵਲੋਂ ਨਿੱਘਾ ਸਨਮਾਨ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਗੁਰਪ੍ਰੀਤ ਸਿੰਘ, ਕਾਰਜ ਸਾਧਕ ਅਫ਼ਸਰ ਬਿਕਰਮਜੀਤ ਮਨਪ੍ਰੀਤ ਲੱਕੀ, ਸਾਈ ਸਲੀਮ ਜੀ ਤੇ ਬਾਬਾ ਬਿੰਦਰੀ ਜੀ ਵੀ ਮੌਜੂਦ ਸਨ।