21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸ਼ਾਨਦਾਰ ਮਾਡਲ ਯੂਨਾਈਟਿਡ ਨੇਸ਼ਨਜ਼ ( MUN ) ਕਾਨਫਰੰਸ ਦਾ ਆਗਾਜ਼

ਨਕੋਦਰ, 20 ਨਵੰਬਰ( ਤਿਲਕ ਰਾਜ ਸ਼ਰਮਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ਵਿਖੇ ਬਹੁ-ਉਡੀਕੀ ਮਾਡਲ ਯੂਨਾਈਟਿਡ ਨੇਸ਼ਨਜ਼ ( MUN ) ਕਾਨਫਰੰਸ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਮਾਣ ਵਾਲੀ ਗੱਲ ਹੈ ਕਿ ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ, ਸ਼ਹਿਰ ’ਚ ਪਹਿਲੀ ਵਾਰ MUN ਨੂੰ ਹੋਸਟ ਕਰਨ ਵਾਲਾ ਪਹਿਲਾ ਪਲੇਟਫਾਰਮ ਬਣਿਆ।

Ad Position 21
No active advertisement
ਅਜੀਤ ਡੈਸਕ 21-11-2026
ਨਕੋਦਰ, 20 ਨਵੰਬਰ( ਤਿਲਕ ਰਾਜ ਸ਼ਰਮਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ਵਿਖੇ ਬਹੁ-ਉਡੀਕੀ ਮਾਡਲ ਯੂਨਾਈਟਿਡ ਨੇਸ਼ਨਜ਼ ( MUN ) ਕਾਨਫਰੰਸ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਮਾਣ ਵਾਲੀ ਗੱਲ ਹੈ ਕਿ ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ, ਸ਼ਹਿਰ ’ਚ ਪਹਿਲੀ ਵਾਰ MUN ਨੂੰ ਹੋਸਟ ਕਰਨ ਵਾਲਾ ਪਹਿਲਾ ਪਲੇਟਫਾਰਮ ਬਣਿਆ। ਕਾਨਫਰੰਸ ’ਚ ਜਲੰਧਰ, ਚੰਡੀਗੜ੍ਹ, ਅੰਮ੍ਰਿਤਸਰ ਤੇ ਵੱਖ-ਵੱਖ ਸਕੂਲਾਂ ਤੋਂ 150 ਤੋਂ ਵੱਧ ਵਿਦਿਆਰਥੀ ਡੈਲੀਗੇਟਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦਾ ਮੁੱਖ ਉਦੇਸ਼ ਕੂਟਨੀਤੀ, ਵਿਚਾਰ-ਵਟਾਂਦਰੇ ਅਤੇ ਵਿਸ਼ਵ ਪੱਧਰੀ ਸਮੱਸਿਆਵਾਂ ਦੇ ਹੱਲ ਲਈ ਵਿਦਿਆਰਥੀਆਂ ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕਰਨਾ ਸੀ । ਇਸ ਮੌਕੇ ਸ਼੍ਰੀਮਤੀ ਤਰਵੀਨ ਕੌਰ ਨੇ ਮੁੱਖ ਮਹਿਮਾਨ ਤੇ ਡਾ. ਨੀਤੂ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ। ਸਮਾਗਮ ਦੀ ਸ਼ੁਰੂਆਤ ਰੂਹਾਨੀ ਸਵਾਗਤੀ ਗੀਤ ਨਾਲ ਹੋਈ। ਇਸ ਉਪਰੰਤ ਸਤਿਕਾਰਯੋਗ ਮਹਿਮਾਨਾਂ ਵੱਲੋਂ ਪਰੰਪਰਾਗਤ ਢੰਗ ਨਾਲ ਜੋਤ ਜਗਾ ਕੇ ਸਮਾਗਮ ਦਾ ਰਸਮੀ ਉਦਘਾਟਨ ਕੀਤਾ ਗਿਆ। ਉਪਰੰਤ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸੰਧਿਆ ਦਿਵਾਨ ਨੇ ਮੁੱਖ ਮਹਿਮਾਨ ਸ਼੍ਰੀਮਤੀ ਤਰਵੀਨ ਕੌਰ ਤੇ ਵਿਸ਼ੇਸ਼ ਮਹਿਮਾਨ ਡਾ. ਨੀਤੂ ਸ਼ਰਮਾ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਬਾਅਦ ਕਾਨਫਰੰਸ ਦੀ ਰਸਮੀ ਕਾਰਵਾਈ ਸ਼ੁਰੂ ਹੋਈ ਤੇ ਮੰਚ ਦੀ ਜ਼ਿੰਮੇਵਾਰੀ ਸਕੱਤਰ-ਜਨਰਲ ਮਿਸ ਪੁਨੀਤ (ਗੁਰੂ ਨਾਨਕ ਦੇਵ ਯੂਨੀਵਰਸਿਟੀ) ਅਤੇ ਮਿਸ ਨਦਰ ਤਿਵਾੜੀ (ਦਿੱਲੀ ਯੂਨੀਵਰਸਿਟੀ ਤੋਂ) ਨੂੰ ਸੌਂਪੀ ਗਈ। ਉਨ੍ਹਾਂ ਵਲੋਂ ਗੈਵਲ ਵਜਾ ਕੇ ਮਾਡਲ ਯੂਨਾਈਟਿਡ ਨੇਸ਼ਨਜ਼ ਕਾਨਫਰੰਸ ਦੇ ਆਰੰਭ ਦਾ ਰਸਮੀ ਐਲਾਨ ਕੀਤਾ ਗਿਆ। ਕਾਨਫਰੰਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਆਲੋਚਨਾਤਮਕ ਸੋਚ, ਪ੍ਰਭਾਵਸ਼ਾਲੀ ਭਾਸ਼ਣ ਕਲਾ ਤੇ ਅਗਵਾਈ ਦੇ ਗੁਣਾਂ ਦਾ ਵਿਕਾਸ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ’ਚ ਖੇਡ ਦਿਵਸ ਤੇ ਸੱਭਿਆਚਾਰਕ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਗੁਰਾਇਆ ਵਿਖੇ ਸਫ਼ਾਈ ਵਿਵਸਥਾ ਦਾ ਲਿਆ ਜਾਇਜ਼ਾ
Ad Position 24