22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕੱਲ੍ਹ ਹਲਕਾ ਆਦਮਪੁਰ ਦੇ ਪਿੰਡ ਭੱਟੀਆਂ ਵਿਖੇ ਹੋਵੇਗੀ ਕਾਂਗਰਸ ਦੀ ਵਿਸ਼ਾਲ ਰੈਲੀ-ਕੋਟਲੀ

ਜਲੰਧਰ, 21 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਆਦਮਪੁਰ ਦੇ ਪਿੰਡ ਭੱਟੀਆਂ ਵਿਖੇ 23 ਨਵੰਬਰ ਨੂੰ ਸਵੇਰੇ 10 ਵਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦੀ ਆਮਦ ਮੌਕੇ ਹੋਣ ਜਾ ਰਹੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਸੀਨੀਅਰ ਕਾਂਗਰਸੀ ਆਗੂ ਅਸ਼ਵਨ ਭੱਲਾ ਦੇ ਗ੍ਰਹਿ ਵਿਖੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪਿੰਡ ਭੱਟੀਆਂ ਵਿਖੇ ਹੋਣ ਵਾਲੀ ਰੈਲੀ ਨੂੰ ਸਫ਼ਲ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 22-11-2026
ਜਲੰਧਰ, 21 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਆਦਮਪੁਰ ਦੇ ਪਿੰਡ ਭੱਟੀਆਂ ਵਿਖੇ 23 ਨਵੰਬਰ ਨੂੰ ਸਵੇਰੇ 10 ਵਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦੀ ਆਮਦ ਮੌਕੇ ਹੋਣ ਜਾ ਰਹੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਸੀਨੀਅਰ ਕਾਂਗਰਸੀ ਆਗੂ ਅਸ਼ਵਨ ਭੱਲਾ ਦੇ ਗ੍ਰਹਿ ਵਿਖੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪਿੰਡ ਭੱਟੀਆਂ ਵਿਖੇ ਹੋਣ ਵਾਲੀ ਰੈਲੀ ਨੂੰ ਸਫ਼ਲ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦੀ ਆਮਦ ਨੂੰ ਲੈ ਕੇ ਪਾਰਟੀ ਵਰਕਰਾਂ ਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਸਮੁੱਚੀ ਟੀਮ ਵਲੋਂ ਪੂਰੀ ਮਿਹਨਤ ਤੇ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਰੈਲੀ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਅਤੇ ਉਨ੍ਹਾਂ ਨੂੰ ਆਪੋ-ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਕਿਹਾ। ਮੀਟਿੰਗ ਵਿਚ ਆਸ਼ਵਨ ਭੱਲਾ, ਪਰਮਿੰਦਰ ਮੱਲ੍ਹੀ, ਵਿਸ਼ਾਲ ਬਹਿਲ, ਜਸਵੀਰ ਹੰਸ, ਸੁਰਿੰਦਰ ਰਾਜਾ, ਰਾਜ ਕੁਮਾਰ ਭੱਲਾ, ਧੀਰਜ ਭੱਲਾ, ਰਾਕੇਸ਼ ਮਹਿਤਾ, ਸੰਤ ਪ੍ਰਕਾਸ਼, ਸਾਬੀ ਮੋਗਾ, ਜੱਸਾ ਭੱਟੀਆਂ, ਰਾਕੇਸ਼ ਭੱਲਾ, ਅਵਤਾਰ ਕੋਹਜਾ, ਸੋਨੂੰ ਕਿੰਗਰਾ, ਸੰਗਵਾਲ ਜੋਰਾਵਰ ਅਤੇ ਚਕਸ਼ੂ ਜੋਸ਼ੀ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਲਿਕਾ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਪੰਜਾਬ ਬਣਿਆ ਨੈਸ਼ਨਲ ਚੈਂਪੀਅਨ ਆਦਰਸ਼ ਨਗਰ ਸਕੂਲ ਦੀ ਮਲਿਕਾ ਨੇ ਰੌਸ਼ਨ ਕੀਤਾ ਸਕੂ... ਅਗਲੀ ਖ਼ਬਰ ਡਵੀਜ਼ਨਲ ਕਮਿਸ਼ਨਰ-ਕਮ-ਰੋਲ ਆਬਜ਼ਰਵਰ ਰਾਮਵੀਰ ਸਿੰਘ ਵਲੋਂ ਪੋਲਿੰਗ ਬੂਥਾਂ ਦਾ ਨਿਰੀਖਣ
Ad Position 24