22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਾਤਾ ਗੁਜਰੀ ਖ਼ਾਲਸਾ ਕਾਲਜ ਵਲੋਂ ਐਡਵੋਕੇਟ ਧਾਮੀ ਦੇ ਪ੍ਰਧਾਨ ਤੇ ਜਥੇਦਾਰ ਕਾਹਲੋਂ ਅੰਤਰਿੰਗ ਕਮੇਟੀ ਚੁਣੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ

ਕਰਤਾਰਪੁਰ, 21 ਨਵੰਬਰ (ਭਜਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੁਜਰੀ ਖਾਲਸਾ ਕਾਲਜ, ਕਰਤਾਰਪੁਰ ਦੇ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਅਤੇ ਜਥੇਦਾਰ ਰਣਜੀਤ ਸਿੰਘ ਕਾਹਲੋਂ ਦੇ ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੋਵਾਂ ਸ਼ਖ਼ਸੀਅਤਾਂ ਨੂੰ ਹਾਰਦਿਕ ਵਧਾਈ ਦਿੱਤੀ ਗਈ।

Ad Position 21
No active advertisement
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਰਣਜੀਤ ਸਿੰਘ ਕਾਹਲੋਂ 22-11-2026
ਕਰਤਾਰਪੁਰ, 21 ਨਵੰਬਰ (ਭਜਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੁਜਰੀ ਖਾਲਸਾ ਕਾਲਜ, ਕਰਤਾਰਪੁਰ ਦੇ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਅਤੇ ਜਥੇਦਾਰ ਰਣਜੀਤ ਸਿੰਘ ਕਾਹਲੋਂ ਦੇ ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੋਵਾਂ ਸ਼ਖ਼ਸੀਅਤਾਂ ਨੂੰ ਹਾਰਦਿਕ ਵਧਾਈ ਦਿੱਤੀ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਇਕ ਮਹੱਤਵਪੂਰਨ ਧਾਰਮਿਕ ਸੰਸਥਾ ਹੈ, ਜੋ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ, ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ, ਸਿੱਖਿਆ ਦੇ ਵਿਕਾਸ ਅਤੇ ਸਮਾਜ ਭਲਾਈ ਦੇ ਕਾਰਜਾਂ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਜਾਣਾ ਉਨ੍ਹਾਂ ਦੇ ਤਜਰਬੇ, ਸੇਵਾਵਾਂ ਅਤੇ ਸੰਸਥਾ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਜਥੇਦਾਰ ਰਣਜੀਤ ਸਿੰਘ ਕਾਹਲੋਂ ਦੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਚੁਣੇ ਜਾਣ ’ਤੇ ਵਿਸ਼ੇਸ਼ ਤੌਰ ’ਤੇ ਵਧਾਈ ਦਿੰਦਿਆਂ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਨੇ ਕਿਹਾ ਕਿ ਉਨ੍ਹਾਂ ਦੀ ਚੋਣ ਨਾਲ ਸਿੱਖ ਪੰਥ ਦੀ ਸੇਵਾ ਅਤੇ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ। ਅੰਤ ਵਿਚ ਕਾਲਜ ਦੇ ਸਮੂਹ ਸਟਾਫ਼ ਵਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਜਥੇਦਾਰ ਰਣਜੀਤ ਸਿੰਘ ਕਾਹਲੋਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ਛਾਉਣੀ ਹਲਕੇ ’ਚ ਕੋਈ ਵੀ ਗੈਰ-ਕਾਨੂੰਨੀ ਕੰਮ ਨਹੀਂ ਕੀਤਾ ਜਾਵੇਗਾ ਬਰਦਾਸ਼ਤ-ਦੀਪਕ ਬਾਲੀ ਅਗਲੀ ਖ਼ਬਰ ਮਲਿਕਾ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਪੰਜਾਬ ਬਣਿਆ ਨੈਸ਼ਨਲ ਚੈਂਪੀਅਨ ਆਦਰਸ਼ ਨਗਰ ਸਕੂਲ ਦੀ ਮਲਿਕਾ ਨੇ ਰੌਸ਼ਨ ਕੀਤਾ ਸਕੂ...
Ad Position 24