23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਝੋਨੇ ਦੀ ਖ਼ਰੀਦ ਬੰਦ ਹੋਣ ਕਰਕੇ ਨਾਇਬ ਤਹਿਸੀਲਦਾਰ ਵਲੋਂ ਫਿਲੌਰ ਅਤੇ ਦੁਸਾਂਝ ਕਲਾਂ ਦੀਆਂ ਮੰਡੀਆਂ ਦਾ ਦੌਰਾ ਝੋਨੇ ਦੀ ਖ਼ਰੀਦ ਯਕੀਨੀ ਬਣਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਯਤਨਸ਼ੀਲ-ਸੁਖਦੀਪ ਸਿੰਘ ਅੱਪਰਾ

ਫਿਲੌਰ, 21 ਨਵੰਬਰ (ਸਤਿੰਦਰ ਸ਼ਰਮਾ)-ਪੰਜਾਬ ਦੀਆਂ ਦਾਣਾ ਮੰਡੀਆਂ ਵਿਚ 12 ਨਵੰਬਰ ਤੋਂ ਝੋਨੇ ਦੀ ਖ਼ਰੀਦ ਬੰਦ ਹੋਣ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਡੀ.

Ad Position 21
No active advertisement
-ਨਾਇਬ ਤਹਿਸੀਲਦਾਰ ਵਰਿੰਦਰ ਕੁਮਾਰ ਰੱਤੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਦੀਪ ਸਿੰਘ ਅੱਪਰਾ ਨੂੰ ਮੰਗ ਪੱਤਰ ਸੌਂਪਦੇ ਹੋਏੇ ਕਿਸਾਨ ਤੇ ਆੜ੍ਹਤੀਏ। 22-11-2026
ਫਿਲੌਰ, 21 ਨਵੰਬਰ (ਸਤਿੰਦਰ ਸ਼ਰਮਾ)-ਪੰਜਾਬ ਦੀਆਂ ਦਾਣਾ ਮੰਡੀਆਂ ਵਿਚ 12 ਨਵੰਬਰ ਤੋਂ ਝੋਨੇ ਦੀ ਖ਼ਰੀਦ ਬੰਦ ਹੋਣ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਡੀ.ਸੀ. ਜਲੰਧਰ ਦੇ ਨਿਰਦੇਸ਼ਾਂ ਤਹਿਤ ਨੂਰਮਹਿਲ ਅਤੇ ਫਿਲੌਰ ਦੇ ਨਾਇਬ ਤਹਿਸੀਲਦਾਰ ਵਰਿੰਦਰ ਕੁਮਾਰ ਰੱਤੀ ਨੇ ਫਿਲੌਰ ਅਤੇ ਦੁਸਾਂਝ ਕਲਾਂ ਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਸੁਖਦੀਪ ਸਿੰਘ ਅੱਪਰਾ, ਮਾਰਕੀਟ ਕਮੇਟੀ ਦੇ ਸਕੱਤਰ ਸੁਖਜਿੰਦਰ ਸਿੰਘ, ਕਿਸਾਨਾਂ, ਆੜ੍ਹਤੀਆਂ ਅਤੇ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਨਾਲ ਮੀਟਿੰਗ ਕਰਕੇ ਝੋਨੇ ਦੀ ਖ਼ਰੀਦ ਸੰਬੰਧੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਮੰਡੀਆਂ ’ਚ ਪਏ ਝੋਨੇ ਦੇ ਸਟਾਕ ਅਤੇ ਖ਼ਰੀਦ ਸੰਬੰਧੀ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਨਾਇਬ ਤਹਿਸੀਲਦਾਰ ਰੱਤੀ ਨੇ ਦੱਸਿਆ ਕਿ ਫਿਲੌਰ ਦੀ ਦਾਣਾ ਮੰਡੀ ਵਿਚ ਲਗਭਗ 60 ਹਜ਼ਾਰ ਬੋਰੀ, ਗੁਰਾਇਆ ਦੀ ਦਾਣਾ ਮੰਡੀ ’ ਚ 25 ਹਜ਼ਾਰ ਅਤੇ ਦੁਸਾਂਝ ਕਲਾਂ ਦੀ ਦਾਣਾ ਮੰਡੀ ’ਚ 68,706 ਬੋਰੀਆਂ ਦੇ ਸਟਾਕ ਸੰਬੰਧੀ ਅੰਕੜੇ ਇਕੱਠੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅੰਕੜਿਆਂ ਦੇ ਅਧਾਰ ’ਤੇ ਰਿਪੋਰਟ ਤਿਆਰ ਕਰਕੇ ਉਚ ਅਧਿਕਾਰੀਆਂ ਅਤੇ ਸਰਕਾਰ ਨੂੰ ਭੇਜੀ ਜਾਵੇਗੀ। ਸਰਕਾਰ ਵੱਲੋਂ ਇਸ ਸੰਬੰਧੀ ਜੋ ਵੀ ਫੈਸਲਾ ਲਿਆ ਜਾਵੇਗਾ, ਉਸ ਬਾਰੇ ਅੱਗੇ ਜਾਣਕਾਰੀ ਦਿੱਤੀ ਜਾਵੇਗੀ। ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਸੁਖਦੀਪ ਸਿੰਘ ਅੱਪਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਲਈ ਇਕ ਨਿਰਧਾਰਤ ਲਿਮਟ ਜਾਰੀ ਕੀਤੀ ਗਈ ਹੈ ਪਰ ਉਸ ਤੋਂ ਬਾਅਦ ਵਾਧੂ ਝੋਨੇ ਦੀ ਖ਼ਰੀਦ ਲਈ ਹੋਰ ਲਿਮਟ ਜਾਰੀ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਸੂਬੇ ਦੀਆਂ ਮੰਡੀਆਂ ’ਚ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ 9 ਹਜ਼ਾਰ ਕਰੋੜ ਰੁਪਏ ਦੇ ਵਾਧੂ ਫੰਡ ਸੰਬੰਧੀ ਰਿਪੋਰਟ ਭੇਜੀ ਗਈ ਹੈ ਅਤੇ ਇਹ ਫੰਡ ਜਾਰੀ ਕਰਨ ਦੀ ਬੇਨਤੀ ਕੀਤੀ ਗਈ ਹੈ ਤਾਂ ਜੋ ਪੰਜਾਬ ਦੇ ਕਿਸਾਨਾਂ ਦੇ ਬਾਕੀ ਰਹਿੰਦੇ ਝੋਨੇ ਦੀ ਖ਼ਰੀਦ ਕੀਤੀ ਜਾ ਸਕੇ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਫਿਲੌਰ ਦੇ ਪ੍ਰਧਾਨ ਗੁਲਸ਼ਨ ਕੁਮਾਰ ਅਹੂਜਾ, ਇੰਸਪੈਕਟਰ ਤਰਨਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਤਰਸੇਮ ਸਿੰਘ ਢਿੱਲੋਂ, ਜਥੇਦਾਰ ਸਤਨਾਮ ਸਿੰਘ ਜੱਜਾ ਖੁਰਦ, ਗੁਰਾਇਆ ਸਰਕਲ ਪ੍ਰਧਾਨ ਰਣਜੀਤ ਸਿੰਘ ਖੇਲਾ, ਹਰਮਿੰਦਰ ਸਿੰਘ ਰਾਣਾ ਮੁਠੱਡਾ, ਗੁਰਦੀਪ ਸਿੰਘ ਦੇਬੀ ਕੰਗ ਤੇਹਿੰਗ, ਕਸ਼ਮੀਰ ਸਿੰਘ ਬਕਾਪੁਰ, ਆੜ੍ਹਤੀ ਇਕਬਾਲ ਸਿੰਘ ਅੱਪਰਾ ਸਮੇਤ ਗੁਰਾਇਆ ਮੰਡੀ ਦੇ ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਜਾਰੀ ਰੱਖਣ ਅਤੇ ਗੰਨਾ ਮਿੱਲ ਚਾਲੂ ਕਰਵਾਉਣ ਲਈ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਜਲੰਧਰ ਛਾਉਣੀ ਹਲਕੇ ’ਚ ਕੋਈ ਵੀ ਗੈਰ-ਕਾਨੂੰਨੀ ਕੰਮ ਨਹੀਂ ਕੀਤਾ ਜਾਵੇਗਾ ਬਰਦਾਸ਼ਤ-ਦੀਪਕ ਬਾਲੀ
Ad Position 24