ਜੁਆਇੰਟ ਸੀ.ਈ.ਓ. ਪੰਜਾਬ ਵਲੋਂ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਪਹਿਲੇ ਪੱਧਰ ਦੀ ਜਾਂਚ ਦਾ ਨਿਰੀਖਣ
ਜਲੰਧਰ, 22 ਨਵੰਬਰ (ਜਤਿੰਦਰ ਪੰਮੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ.
ਜਲੰਧਰ, 22 ਨਵੰਬਰ (ਜਤਿੰਦਰ ਪੰਮੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ) ਦੀ ਚੱਲ ਰਹੀ ਪਹਿਲੇ ਪੱਧਰ ਦੀ ਜਾਂਚ ਦਾ ਅੱਜ ਜੁਆਇੰਟ ਸੀ.ਈ.ਓ. ਪੰਜਾਬ ਨਵਨੀਤ ਕੌਰ ਬੱਲ ਵਲੋਂ ਨਿਰੀਖਣ ਕੀਤਾ ਗਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਈ.ਵੀ.ਐਮ. ਵੇਅਰਹਾਊਸ ਵਿਖੇ ਜੁਆਇੰਟ ਸੀ.ਈ.ਓ. ਨੇ ਭਾਰਤ ਇਲੈਕਟ੍ਰਾਨਿਕਸ ਲਿਮਟਿਡ ਕੰਪਨੀ ਦੇ ਇੰਜੀਨੀਅਰਾਂ ਵਲੋਂ ਈ.ਵੀ.ਐਮ./ਵੀ.ਵੀ.ਪੈਟ ਮਸ਼ੀਨਾਂ ਦੀ ਚੈਕਿੰਗ ਦਾ ਜਾਇਜ਼ਾ ਲਿਆ। ਉਨ੍ਹਾਂ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਮਸ਼ੀਨਾਂ ਦੀ ਜਾਂਚ ਦੇ ਵੱਖ-ਵੱਖ ਪੜ੍ਹਾਵਾਂ ਅਤੇ ਤਕਨੀਕੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵੋਟਿੰਗ ਮਸ਼ੀਨਾਂ ਦੀ ਐੱਫ.ਐੱਲ.ਸੀ. ਦੀ ਸਮੁੱਚੀ ਪ੍ਰਕਿਰਿਆ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਤੇ ਚੈਕਿੰਗ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਈ.ਵੀ.ਐੱਮ. ਨੋਡਲ ਅਫ਼ਸਰ ਰਜਮਨਦੀਪ ਕੌਰ , ਚੋਣ ਤਹਿਸੀਲਦਾਰ ਜਸਪ੍ਰੀਤ ਸਿੰਘ ਤੋਂ ਇਲਾਵਾ ਜ਼ਿਲ੍ਹਾ ਚੋਣ ਦਫ਼ਤਰ ਦੇ ਹੋਰ ਅਧਿਕਾਰੀ/ਕਰਮਚਾਰੀ ਵੀ ਮੌਜੂਦ ਸਨ।