22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

43 ਵਾਂ ਇੰਡੀਅਨਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਸ਼ੁਰੂ ਭਾਰਤ ਪੈਟਰੋਲੀਅਮ ਨੇ ਪੀ.ਐਨ.ਬੀ. ਦਿੱਲੀ ਨੂੰ 2-1 ਨਾਲ ਹਰਾਇਆ

ਜਲੰਧਰ, 22 ਨਵੰਬਰ(ਡਾ. ਜਤਿੰਦਰ ਸਾਬੀ)- 43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਪੂਲ-ਬੀ ਦੇਲੀਗ ਮੁਕਾਬਲੇ ’ਚ ਭਾਰਤ ਪੈਟਰੋਲੀਅਮ ਦੀ ਟੀਮ ਨੇ ਪੀ.

Ad Position 21
No active advertisement
ਅਜੀਤ ਡੈਸਕ 23-11-2026
ਜਲੰਧਰ, 22 ਨਵੰਬਰ(ਡਾ. ਜਤਿੰਦਰ ਸਾਬੀ)- 43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਪੂਲ-ਬੀ ਦੇਲੀਗ ਮੁਕਾਬਲੇ ’ਚ ਭਾਰਤ ਪੈਟਰੋਲੀਅਮ ਦੀ ਟੀਮ ਨੇ ਪੀ.ਐਨ.ਬੀ. ਦਿੱਲੀ ਨੂੰ ਸਖ਼ਤ ਮੁਕਾਬਲੇ ’ਚ 2-1 ਗੋਲਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਪੂਲ-ਡੀ ਦੇ ਮੁਕਾਬਲੇ ’ਚ ਇੰਡੀਅਨ ਏਅਰਫੋਰਸ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਐਂਡ ਸਿੰਧ ਬੈਂਕ, ਦਿੱਲੀ ਦੀ ਟੀਮ ਨੂੰ 2-1 ਗੋਲਾਂ ਦੇ ਫਰਕ ਨਾਲ ਹਰਾ ਕੇ ਮਹੱਤਵਪੂਰਨ ਜਿੱਤ ਦਰਜ ਕੀਤੀ। ਟੂਰਨਾਮੈਂਟ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਸਰਕਾਰ ਮਹਿੰਦਰ ਭਗਤ ਨੇ ਕੀਤਾ ਤੇ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ, ਰਾਕੇਸ਼ ਕੁਮਾਰ ਇੰਡੀਅਨ ਆਇਲ ਨੇ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕੀਤੀ ਤੇ ਇੰਡੀਅਨ ਆਇਲ ਮੁੰਬਈ ਤੇ ਬੀਐਸਐਫ ਜਲੰਧਰ ਦੀਆਂ ਟੀਮਾਂ ਨਾਲ ਜਾਣ ਪਛਾਣ ਕੀਤੀ। ਇਸ ਮੌਕੇ ਤੇਪੰਜਾਬ ਦੀਆਂ ਮੁਟਿਆਰਾਂ ਨੇ ਸ਼ਨਦਾਰ ਗਿੱਧੇ ਦੀ ਪੇਸ਼ਕਾਰੀ ਕੀਤੀ। ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਬਰਲਟਨ ਪਾਰਕ, ਜਲੰਧਰ ਵਿਖੇ ਖੇਡੇ ਗਏ ਇਸ ਮੁਕਾਬਲੇ ਵਿੱਚ ਪੀ.ਐਨ.ਬੀ. ਦਿੱਲੀ ਨੇ ਮੈਚ ਦੇ 17ਵੇਂ ਮਿੰਟ ’ਚ ਥੌਨਾਓਜਮ ਇੰਗਾਲੇਮਬਾ ਵਲੋਂ ਕੀਤੇ ਫੀਲਡ ਗੋਲ ਨਾਲ 1-0 ਦੀ ਬੜ੍ਹਤ ਬਣਾ ਲਈ। ਦੂਜੇ ਮੈਚ ਵਿੱਚ ਇੰਡੀਅਨ ਏਅਰ ਫੋਰਸ ਵਲੋਂ ਮੈਚ ਦੇ ਤੀਜੇ ਮਿੰਟ ਵਿੱਚ ਪ੍ਰਦੀਪ ਨੇ ਫੀਲਡ ਗੋਲ ਕਰਕੇ ਆਪਣੀ ਟੀਮ ਨੂੰ 1-0 ਦੀ ਬੜ੍ਹਤ ਦਿਵਾਈ। ਇਸ ਤੋਂ ਬਾਅਦ 25ਵੇਂ ਮਿੰਟ ਵਿੱਚ ਜਗਤ ਨਾਚੱਪਾ ਨੇ ਇੱਕ ਹੋਰ ਫੀਲਡ ਗੋਲ ਕਰਕੇ ਟੀਮ ਦੀ ਬੜ੍ਹਤ 2-0 ਕਰ ਦਿੱਤੀ। ਆਖਰੀ ਮੈਚ ਪੂਲ ਏ ਵਿੱਚ ਸਾਬਕਾ ਜੇਤੂ ਇੰਡੀਅਨ ਆਇਲ ਮੁੰਬਈ ਅਤੇ ਬੀਐਸਐਫ ਜਲੰਧਰ ਦਰਮਿਆਨ ਖੇਡਿਆ ਗਿਆ। ਇੰਡੀਅਨ ਆਇਲ ਵਲੋਂ ਖੇਡ ਦੇ 19ਵੇਂ ਮਿੰਟ ਵਿੱਚ ਨਵਰਾਜ ਸਿੰਘਨੇ ਗੋਲ ਕਰਕੇ ਸਕੋਰ 1-0 ਕੀਤਾ। ਖੇਡ ਦੇ 34ਵੇਂ ਮਿੰਟ ਵਿੱਚ ਬੀਐਸਐਫ ਦੇ ਜਸਮਨ ਮੁੰਡਾ ਨੇਗੋਲ ਕਰਕੇ ਸਕੋਰ 1-1 ਕੀਤਾ। ਮੈਚ ਬਰਾਬਰ ਰਹਿਣ ਕਰਕੇ ਦੋਵਾਂ ਟੀਮਾਂ ਨੂੰ ਇਕ ਇਕ ਅੰਕਹਾਸਲ ਹੋਇਆ। ਇਸ ਮੌਕੇ ’ਤੇ ਜੇਤੂ ਟੀਮ ਦਾ 6 ਲੱਖ ਦਾ ਨਕਦ ਇਨਾਮ ਸਪਾਂਸਰ ਕਰਨ ਵਾਲੇ ਅਮੋਲਕ ਸਿੰਘ ਗਾਖਲ ਵਲੋਂ ਪਰਵਾਜ਼ ਸਿੰਘ ਗਾਖਲ, ਨੱਥਾ ਸਿੰਘ ਗਾਖਲ, ਨਰਿੰਦਰ ਸਿੰਘ ਬਿਲਖੂ ,ਜਲੰਧਰ ਦੇ ਡਿਪਟੀ ਕਮਿਸ਼ਨਰ ਅਤੇ ਸੁਰਜੀਤ ਹਾਕੀ ਸੋਸਾਇਟੀ ਦੇ ਪ੍ਰਧਾਨ ਵਰਜੀਤ ਵਾਲੀਆ, ਇਸ਼ਾਨ ਅਗਨੀਹੋਤਰੀ (ਇੰਡੀਅਨ ਆਇਲ), ਸੁਰਿੰਦਰ ਭਾਪਾ, ਅੰਤਰਰਾਸ਼ਟਰੀ ਪਾਇਰ ਤਰਲੋਕ ਸਿੰਘ ਭੁੱਲਰ, ਰਾਮ ਪ੍ਰਤਾਪ, ਲਖਵਿੰਦਰ ਪਾਲ ਸਿੰਘ ਖਹਿਰਾ, ਇਕਬਾਲ ਸਿੰਘ ਸੰਧੂ, ਇਕਬਾਲ ਸਿੰਘ ਢਿਲੋਂ, ਪ੍ਰੋਫੈਸਰ ਕ੍ਰਿਪਾਲ ਸਿੰਘ ਮਠਾਰੂ, ਐਲ ਆਰਨਈਅਰ, ਰਣਬੀਰ ਟੁੱਟ, ਸਿਮਰਪ੍ਰੀਤ ਬਠਲਾ, ਗੌਰਵ ਅਗਰਵਾਲ, ਉਲੰਪੀਅਨ ਰਜਿੰਦਰ ਸਿੰਘ, ਭੁਪਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੈਂਕੜੇ ਬਾਈਕ ਸਵਾਰਾਂ ਨੇ ਰੈਲੀ ਰਾਹੀਂ ‘ਪੰਜਾਬ ਅਗੇਂਸਟ ਡਰੱਗਜ਼’ ਦਾ ਦਿੱਤਾ ਸੁਨੇਹਾ ਅਗਲੀ ਖ਼ਬਰ ਸਿੱਖੀ ਦੀ ਚੜ੍ਹਦੀ ਕਲਾ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਬੁੱਧੀਜੀਵੀਆਂ ਤੇ ਵਿਦਵਾਨਾਂ ਦੀ ਮੀਟਿ...
Ad Position 24