22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸੰਘਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ‘ਆਪ’ ਦੀ ਬਾਈਕ ਰੈਲੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ

ਜਲੰਧਰ, 22 ਨਵੰਬਰ (ਜਸਪਾਲ ਸਿੰਘ)-ਪੰਜਾਬ ’ਚ ਨਸ਼ਿਆਂ ਦੇ ਖਾਤਮੇ ਨੂੰ ਲੈ ਕੇ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ਤੇ ਜ਼ਮੀਨੀ ਹਕੀਕਤ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਜਲੰਧਰ ਛਾਉਣੀ ਵਲੋਂ ਸ੍ਰੀ ਗੁਰੂ ਰਵਿਦਾਸ ਚੌਂਕ ਵਿਖੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ‘ਆਪ’ ਵਲੋਂ ਨਸ਼ਿਆਂ ਖਿਲਾਫ ਕੀਤੀ ਗਈ ਬਾਈਕ ਰੈਲੀ ਦੇ ਖਿਲਾਫ ਕੀਤਾ ਗਿਆ, ਜਿਸ ਦੀ ਅਗਵਾਈ ਪਾਰਟੀ ਦੇ ਜਲੰਧਰ ਛਾਉਣੀ ਦੇ ਹਲਕਾ ਇੰਚਾਰਜ ਹਰਜਾਪ ਸਿੰਘ ਸੰਘਾ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 23-11-2026
ਜਲੰਧਰ, 22 ਨਵੰਬਰ (ਜਸਪਾਲ ਸਿੰਘ)-ਪੰਜਾਬ ’ਚ ਨਸ਼ਿਆਂ ਦੇ ਖਾਤਮੇ ਨੂੰ ਲੈ ਕੇ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ਤੇ ਜ਼ਮੀਨੀ ਹਕੀਕਤ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਜਲੰਧਰ ਛਾਉਣੀ ਵਲੋਂ ਸ੍ਰੀ ਗੁਰੂ ਰਵਿਦਾਸ ਚੌਂਕ ਵਿਖੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ‘ਆਪ’ ਵਲੋਂ ਨਸ਼ਿਆਂ ਖਿਲਾਫ ਕੀਤੀ ਗਈ ਬਾਈਕ ਰੈਲੀ ਦੇ ਖਿਲਾਫ ਕੀਤਾ ਗਿਆ, ਜਿਸ ਦੀ ਅਗਵਾਈ ਪਾਰਟੀ ਦੇ ਜਲੰਧਰ ਛਾਉਣੀ ਦੇ ਹਲਕਾ ਇੰਚਾਰਜ ਹਰਜਾਪ ਸਿੰਘ ਸੰਘਾ ਨੇ ਕੀਤੀ। ਇਸ ਮੌਕੇ ਹਰਜਾਪ ਸਿੰਘ ਸੰਘਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਅਜੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਚਾਰ ਅਤੇ ਮੋਟਰਸਾਈਕਲ ਰੈਲੀਆਂ ਕਰਨ ਨਾਲ ਨਸ਼ਿਆਂ ਦਾ ਖਾਤਮਾ ਸੰਭਵ ਨਹੀਂ ਹੈ, ਸਗੋਂ ਇਸ ਲਈ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਵਿਰੁੱਧ ਸਖ਼ਤ, ਠੋਸ ਅਤੇ ਨਿਰਪੱਖ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਦੀ ਆੜ ਵਿੱਚ ਕਈ ਥਾਵਾਂ ਤੋਂ ਨੌਜਵਾਨਾਂ ਨੂੰ ਕਥਿਤ ਝੂਠੇ ਮਾਮਲਿਆਂ ਵਿੱਚ ਫਸਾਉਣ ਅਤੇ ਬੇਵਜ੍ਹਾ ਪਰੇਸ਼ਾਨ ਕਰਨ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆ ਰਹੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹਨ। ਹਰਜਾਪ ਸਿੰਘ ਸੰਘਾ ਨੇ ਪੰਜਾਬ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਇੰਨੀ ਹੀ ਪ੍ਰਭਾਵਸ਼ਾਲੀ ਹੈ ਤਾਂ ਫਿਰ ਸੂਬੇ ਵਿੱਚੋਂ ਨਸ਼ਿਆਂ ਦੀ ਸਮੱਸਿਆ ਪੂਰੀ ਤਰ੍ਹਾਂ ਖ਼ਤਮ ਕਿਉਂ ਨਹੀਂ ਹੋ ਸਕੀ। ਰੋਸ ਪ੍ਰਦਰਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਜਲੰਧਰ ਕੈਂਟ ਦੇ ਜਥੇਦਾਰਾਂ, ਸਰਕਲ ਪ੍ਰਧਾ ਨਾਂ, ਯੂਥ ਆਗੂਆਂ, ਸੀਨੀਅਰ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸਮੌਕੇ ਹਰਜਾਪ ਸਿੰਘ ਸੰਘਾ ਨੇ ਸਮੂਹ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਰਕਰਾਂ ਦੀ ਇਕਜੁੱਟਤਾ, ਅਨੁਸ਼ਾਸਨ ਅਤੇ ਦ੍ਰਿੜ੍ਹਤਾ ਹੀ ਪਾਰਟੀ ਦੀ ਅਸਲ ਤਾਕਤ ਹੈ।
Ad Position 22
No active advertisement
ਪਿਛਲੀ ਖ਼ਬਰ 500 ਹੈਕਟੇਅਰ ਤੱਕ ਦੇ ਗੈਰ-ਕੋਲਾ ਖਣਨ ਪ੍ਰਾਜੈਕਟਾਂ ਦੀ ਵਾਤਾਵਰਨ ਮਨਜ਼ੂਰੀ ਹੁਣ ਸੂਬਾ ਪੱਧਰ ’ਤੇ ਹੋਵੇਗੀ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੈਂਕੜੇ ਬਾਈਕ ਸਵਾਰਾਂ ਨੇ ਰੈਲੀ ਰਾਹੀਂ ‘ਪੰਜਾਬ ਅਗੇਂਸਟ ਡਰੱਗਜ਼’ ਦਾ ਦਿੱਤਾ ਸੁਨੇਹਾ
Ad Position 24