23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਲਾਇਨਜ਼ ਪਬਲਿਕ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਨਕੋਦਰ, 23 ਨਵੰਬਰ (ਤਿਲਕਰਾਜ ਸ਼ਰਮਾ )-ਲਾਇਨਜ਼ ਪਬਲਿਕ ਸਕੂਲ, ਨੂਰਪੁਰ ਚੱਠਾ ਵਿਖੇ ਸਿੱਖ ਧਰਮ ਦੇ ਮੋਢੀ ਅਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਲਾਲੀ ਸੌਖੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਲਵਪ੍ਰੀਤ ਸਿੰਘ ਜੀ ਦੀ ਅਗਵਾਈ ਹੇਠ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਨਕੋਦਰ, 23 ਨਵੰਬਰ (ਤਿਲਕਰਾਜ ਸ਼ਰਮਾ )-ਲਾਇਨਜ਼ ਪਬਲਿਕ ਸਕੂਲ, ਨੂਰਪੁਰ ਚੱਠਾ ਵਿਖੇ ਸਿੱਖ ਧਰਮ ਦੇ ਮੋਢੀ ਅਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਲਾਲੀ ਸੌਖੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਲਵਪ੍ਰੀਤ ਸਿੰਘ ਜੀ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਵਿਚਾਰਾਂ ਨਾਲ ਸਬੰਧਤ ਕਵਿਤਾਵਾਂ, ਭਾਸ਼ਣ ਅਤੇ ਸ਼ਬਦ ਗਾਇਨ ਰਾਹੀਂ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਲਵਪ੍ਰੀਤ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਤੇ ਪ੍ਰਿੰਸੀਪਲ ਲਵਪ੍ਰੀਤ ਸਿੰਘ, ਵਾਈਸ ਪ੍ਰਿੰਸੀਪਲ ਰੇਨੂਕਾ ਗਿੱਲ, ਲਵਪ੍ਰੀਤ ਥਾਪਰ, ਅੰਮ੍ਰਿਤ, ਜਸਵੀਰ ਕੌਰ, ਬਬਲੀ, ਨਵਨੀਤ, ਤਾਨੀਆ, ਸੰਦੀਪ ਕੌਰ, ਕਿਰਨਦੀਪ ਕੌਰ, ਏਕਤਾ ਰਾਣੀ, ਗੁਰਬਖਸ਼ ਕੌਰ, ਸਿਮਰਨਜੀਤ ਕੌਰ, ਵਿਰੋਨਿਕਾ, ਰਚਨਾ, ਮਾਨਸੀ, ਕਿਰਨਪ੍ਰੀਤ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਦਮਪੁਰ ਵਿਖੇ ਕਾਂਗਰਸ ਦੀ ਵਿਸ਼ਾਲ ਵਰਕਰ ਮਿਲਣੀ, ਪ੍ਰਧਾਨ ਪਰਗਟ ਸਿੰਘ ਨੇ ਕੀਤੀ ਸ਼ਿਰਕਤ ਪੰਜਾਬ ਦੀ ਮੌਜੂਦਾ ਸਿਆਸੀ ਸਥਿਤ... ਅਗਲੀ ਖ਼ਬਰ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਬਜ਼ੁਰਗ ਔਰਤ ਦੀ ਮੌਤ
Ad Position 24