ਜਾਇਦਾਦ ਕਰ ਜਮ੍ਹਾਂ ਨਾ ਕਰਨ ਵਾਲੇ ਡਿਫਾਲਟਰਾਂ ਖ਼ਿਲਾਫ਼ ਨਿਗਮ ਕਰਨ ਲੱਗਾ ਕਾਰਵਾਈ-ਜਾਰੀ ਹੋਣਗੇ ਨੋਟਿਸ
ਜਲੰਧਰ, 24 ਨਵੰਬਰ (ਸ਼ਿਵ)-ਮੇਅਰ ਸ੍ਰੀ ਵਨੀਤ ਧੀਰ ਤੇ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਜੁਰਮਾਨੇ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ 31 ਦਸੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ‘ਤੇ ਕੋਈ ਜੁਰਮਾਨਾ ਨਹੀਂ ਲੱਗੇਗਾ ਜਦਕਿ ਇਸ ਤੋਂ ਬਾਅਦ ਟੈਕਸ ਜਮ੍ਹਾਂ ਕਰਵਾਉਣ ‘ਤੇ 10 ਫੀਸਦੀ ਜੁਰਮਾਨੇ ਦੀ ਅਦਾਇਗੀ ਕਰਨੀ ਪਵੇਗੀ।
ਜਲੰਧਰ, 24 ਨਵੰਬਰ (ਸ਼ਿਵ)-ਮੇਅਰ ਸ੍ਰੀ ਵਨੀਤ ਧੀਰ ਤੇ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਜੁਰਮਾਨੇ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ 31 ਦਸੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ‘ਤੇ ਕੋਈ ਜੁਰਮਾਨਾ ਨਹੀਂ ਲੱਗੇਗਾ ਜਦਕਿ ਇਸ ਤੋਂ ਬਾਅਦ ਟੈਕਸ ਜਮ੍ਹਾਂ ਕਰਵਾਉਣ ‘ਤੇ 10 ਫੀਸਦੀ ਜੁਰਮਾਨੇ ਦੀ ਅਦਾਇਗੀ ਕਰਨੀ ਪਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਜੀ. ਆਈ. ਐਸ. ਸਰਵੇਖਣ ਰਾਹੀਂ ਜਾਇਦਾਦਾਂ ਦਾ ਰਿਕਾਰਡ ਤਿਆਰ ਕੀਤਾ ਜਾ ਰਿਹਾ ਹੈ ਤੇ ਟੈਕਸ ਨਾ ਭਰਨ ਵਾਲੇ ਡਿਫਾਲਟਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਨਿਗਮ ਵਲੋਂ ਅਜਿਹੇ ਲੋਕਾਂ ਨੂੰ ਨੋਟਿਸ ਭੇਜਣ ਦੇ ਨਾਲ-ਨਾਲ ਐਸ. ਐਮ. ਐਸ. ਅਤੇ ਵਟਸਐਪ ਰਾਹੀਂ ਵੀ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਸੂਚਿਤ ਕੀਤਾ ਜਾ ਰਿਹਾ ਹੈ। ਸੰਯੁਕਤ ਕਮਿਸ਼ਨਰ ਮਨਦੀਪ ਕੌਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪ੍ਰਾਪਰਟੀ ਟੈਕਸ ਨਾ ਭਰਨ ਵਾਲੇ ਡਿਫਾਲਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਉਨ੍ਹਾਂ ਤੋਂ ਬਕਾਇਆ ਟੈਕਸ ਦੀ ਵਸੂਲੀ ਕੀਤੀ ਜਾ ਸਕੇ। ਇਸ ਤੋਂ ਇਲਾਵਾ ਸੁਪਰਡੈਂਟ ਮਹੀਪ ਸਰੀਨ, ਭੁਪਿੰਦਰ ਸਿੰਘ ਬੜਿੰਗ ਤੇ ਰਾਜੀਵ ਰਿਸ਼ੀ ਵਲੋਂ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਜਾਇਦਾਦਾਂ ਦੀ ਖੁਦ ਚੈਕਿੰਗ ਕੀਤੀ ਜਾ ਰਹੀ ਹੈ। ਡਿਫਾਲਟਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਸੂਚੀਆਂ ਵੀ ਤਿਆਰ ਕਰ ਲਈਆਂ ਗਈਆਂ ਹਨ।