24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਰਾਮਾ ਮੰਡੀ ਰੋਡ ’ ਤੇ ਅਮਰ ਆਰਟ ਐਂਡ ਔਨ ਅਕੈਡਮੀ ਨੂੰ ਲੱਗੀ ਭਿਆਨਕ ਅੱਗ ਧਮਾਕਿਆਂ ਦੀਆਂ ਆਵਾਜ਼ਾਂ ਨਾਲ ਦਹਿਲਿਆ ਇਲਾਕਾ

ਜਲੰਧਰ, 24 ਨਵੰਬਰ (ਮੋਹਿਤ ਸਿੰਘ)- ਰਾਮਾ ਮੰਡੀ ਰੋਡ ’ਤੇ ਸਥਿਤ ਅਮਰ ਆਰਟ ਐਂਡ ਔਨ ਅਕੈਡਮੀ ’ਚ ਸੋਮਵਾਰ ਦੇਰ ਰਾਤ ਅਚਾਨਕ ਅੱਗ ਲੱਗਣ ਕਾਰਨ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਕਰੀਬ ਰਾਤ 11:30 ਵਜੇ ਵਾਪਰੀ ਇਸ ਘਟਨਾ ਦੌਰਾਨ ਅਕੈਡਮੀ ਦੇ ਅੰਦਰੋਂ ਸੁਣਾਈ ਦਿੱਤੀਆਂ ਧਮਾਕਿਆਂ ਵਰਗੀਆਂ ਤੇਜ਼ ਆਵਾਜ਼ਾਂ ਨੇ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ।

Ad Position 21
No active advertisement
ਰਾਮਾ ਮੰਡੀ ਰੋਡ ਸਥਿਤ ਅਮਰ ਆਰਟ ਐਂਡ ਔਨ ਅਕੈਡਮੀ ਵਿੱਚ ਦੇਰ ਰਾਤ ਲੱਗੀ ਭਿਆਨਕ ਅੱਗ ਦੌਰਾਨ ਉੱਠਦੀਆਂ ਅੱਗ ਦੀਆਂ ਲਪਟਾਂ ਅਤੇ ਧੂੰਏਂ ਦਾ ਗੁਬਾਰ। 25-11-2026
ਜਲੰਧਰ, 24 ਨਵੰਬਰ (ਮੋਹਿਤ ਸਿੰਘ)- ਰਾਮਾ ਮੰਡੀ ਰੋਡ ’ਤੇ ਸਥਿਤ ਅਮਰ ਆਰਟ ਐਂਡ ਔਨ ਅਕੈਡਮੀ ’ਚ ਸੋਮਵਾਰ ਦੇਰ ਰਾਤ ਅਚਾਨਕ ਅੱਗ ਲੱਗਣ ਕਾਰਨ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਕਰੀਬ ਰਾਤ 11:30 ਵਜੇ ਵਾਪਰੀ ਇਸ ਘਟਨਾ ਦੌਰਾਨ ਅਕੈਡਮੀ ਦੇ ਅੰਦਰੋਂ ਸੁਣਾਈ ਦਿੱਤੀਆਂ ਧਮਾਕਿਆਂ ਵਰਗੀਆਂ ਤੇਜ਼ ਆਵਾਜ਼ਾਂ ਨੇ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ। ਆਵਾਜ਼ਾਂ ਸੁਣ ਕੇ ਆਸ-ਪਾਸ ਰਹਿਣ ਵਾਲੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ ਤੇ ਕੁਝ ਹੀ ਸਮੇਂ ’ਚ ਘਟਨਾ ਸਥਾਨ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਅੱਗ ਲੱਗਣ ਦੌਰਾਨ ਅਕੈਡਮੀ ਦੇ ਅੰਦਰੋਂ ਲਗਾਤਾਰ ਜ਼ੋਰਦਾਰ ਆਵਾਜ਼ਾਂ ਸੁਣਾਈ ਦੇ ਰਹੀਆਂ ਸਨ, ਜਿਨ੍ਹਾਂ ਨੂੰ ਸੁਣ ਕੇ ਅਜਿਹਾ ਮਹਿਸੂਸ ਹੋ ਰਿਹਾ ਸੀ ਜਿਵੇਂ ਅੰਦਰ ਕੋਈ ਸਿਲੰਡਰ ਫਟ ਰਹੇ ਹੋਣ। ਹਾਲਾਂਕਿ ਧਮਾਕਿਆਂ ਦੀ ਅਸਲ ਵਜ੍ਹਾ ਬਾਰੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋ ਸਕੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ’ਤੇ ਪਹੁੰਚੀਆਂ ਤੇ ਅੱਗ ’ਤੇ ਕਾਬੂ ਪਾਉਣ ਲਈ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਇਸ ਦੇ ਨਾਲ ਹੀ ਥਾਣਾ ਨੰਗਲ ਸ਼ਾਮਾ ਦੀ ਪੁਲਿਸ ਟੀਮ ਵੀ ਘਟਨਾ ਸਥਾਨ ’ਤੇ ਪਹੁੰਚ ਗਈ ਤੇ ਮਾਮਲੇ ਨਾਲ ਸਬੰਧਤ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਅਕੈਡਮੀ ਦੇ ਮਾਲਕ ਵੀ ਅੱਗ ਲੱਗਣ ਦੇ ਕਾਰਨਾਂ ਤੋਂ ਅਣਜਾਣ ਹਨ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਸੀ। ਇਸ ਘਟਨਾ ’ਚ ਅਕੈਡਮੀ ਦੇ ਅੰਦਰ ਪਏ ਸਾਮਾਨ ਦੇ ਹੋਏ ਨੁਕਸਾਨ ਦਾ ਮੁਲਾਂਕਣ ਵੀ ਨਹੀਂ ਹੋ ਸਕਿਆ। ਫਾਇਰ ਬ੍ਰਿਗੇਡ ਵਲੋਂ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾਉਣ ਤੇ ਪੁਲਿਸ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਅਤੇ ਨੁਕਸਾਨ ਸਬੰਧੀ ਤਸਵੀਰ ਸਾਫ਼ ਹੋ ਸਕੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ’ਚ ਕਰਵਾਏ ਗੁਰਮਤਿ ਸਮਾਗਮ ਅਗਲੀ ਖ਼ਬਰ ਜਾਇਦਾਦ ਕਰ ਜਮ੍ਹਾਂ ਨਾ ਕਰਨ ਵਾਲੇ ਡਿਫਾਲਟਰਾਂ ਖ਼ਿਲਾਫ਼ ਨਿਗਮ ਕਰਨ ਲੱਗਾ ਕਾਰਵਾਈ-ਜਾਰੀ ਹੋਣਗੇ ਨੋਟਿਸ
Ad Position 24