ਯਸ਼ਪਾਲ ਸਿੰਘ ਛਤਵਾਲ ਤੇ ਜਯੋਤੀ ਵਾਸੀ ਲੁਧਿਆਣਾ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।
ਚੌਹਾਨ ਵਲੋਂ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ
ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਯੂਥ ਅਕਾਲੀ ਆਗੂ ਜਸਪ੍ਰੀਤ ਸਿੰਘ ਚੌਹਾਨ ਨੇ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦਿਆਂ ਦੋਵਾਂ ਪਾਰਟੀਆਂ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਨੂੰ ਦਿਲੋਂ ਵਧਾਈ ਦਿੱਤੀ ਗਈ ਹੈ। ਇਸ ਮੌਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਸਪ੍ਰੀਤ ਸਿੰਘ ਚੌਹਾਨ ਨੇ ਕਿਹਾ ਕਿ ਇਹ ਗਠਜੋੜ ਕੇਵਲ ਸਿਆਸੀ ਨਹੀਂ ਸਗੋਂ ਦੋਵਾਂ ਪਾਰਟੀਆਂ ਦੀ ਇਕ ਭਾਵੁਕ ਸਾਂਝ ਦਾ ਪ੍ਰਤੀਕ ਹੈ।
ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਯੂਥ ਅਕਾਲੀ ਆਗੂ ਜਸਪ੍ਰੀਤ ਸਿੰਘ ਚੌਹਾਨ ਨੇ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦਿਆਂ ਦੋਵਾਂ ਪਾਰਟੀਆਂ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਨੂੰ ਦਿਲੋਂ ਵਧਾਈ ਦਿੱਤੀ ਗਈ ਹੈ। ਇਸ ਮੌਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਸਪ੍ਰੀਤ ਸਿੰਘ ਚੌਹਾਨ ਨੇ ਕਿਹਾ ਕਿ ਇਹ ਗਠਜੋੜ ਕੇਵਲ ਸਿਆਸੀ ਨਹੀਂ ਸਗੋਂ ਦੋਵਾਂ ਪਾਰਟੀਆਂ ਦੀ ਇਕ ਭਾਵੁਕ ਸਾਂਝ ਦਾ ਪ੍ਰਤੀਕ ਹੈ। ਜਸਪ੍ਰੀਤ ਸਿੰਘ ਚੌਹਾਨ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਤੇ ਅਕਾਲੀ ਦਲ ਦਾ ਇਕੱਠੇ ਹੋਣਾ ਪੰਜਾਬ ਦੇ ਵਿਕਾਸ, ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਨਵੀਂ ਮਜ਼ਬੂਤੀ ਦੇਵੇਗਾ। ਉਨ੍ਹਾਂ ਅਨੁਸਾਰ, ਸੂਬੇ ਦੇ ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਹਰ ਵਰਗ ਦੇ ਮਸਲਿਆਂ ਦੇ ਹੱਲ ਲਈ ਇਸ ਗੱਠਜੋੜ ਦੀ ਬੇਹੱਦ ਲੋੜ ਸੀ। ਅੰਤ ’ਚ ਉਨ੍ਹਾਂ ਦੋਵਾਂ ਪਾਰਟੀਆਂ ਦੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਸਮੂਹ ਵਰਕਰਾਂ ਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 8 ਦਸੰਬਰ ਨੂੰ ਮੋਗਾ ਵਿਖੇ ਹੋ ਰਹੀ ਰੈਲੀ ’ਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ।