25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭਾਜਪਾ - ਅਕਾਲੀ ਦਲ ਗੱਠਜੋੜ ਤੋਂ ਬਾਅਦ ਅਮਿਤ ਤਨੇਜਾ ਵਲੋਂ ਹਰਜਾਪ ਸਿੰਘ ਸੰਘਾ ਨਾਲ ਮੁਲਾਕਾਤ ਸੂਬੇ ਦੀ ਅਮਨ-ਸ਼ਾਂਤੀ, ਸਦਭਾਵਨਾ ਤੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਲਿਆ ਸੰਕਲਪ

ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਹੋਏ ਗੱਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਕਾਰ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਭਾਜਪਾ ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਤੇ ਮੀਡੀਆ ਪੈਨਲਿਸਟ ਅਮਿਤ ਤਨੇਜਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਲੰਧਰ ਕੈਂਟ ਹਲਕੇ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਜਲੰਧਰ ਛਾਉਣੀ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਭਾਜਪਾ ਆਗੂ ਅਮਿਤ ਤਨੇਜਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ। ਅਜੀਤ ਤਸਵੀਰ 25-11-2026
ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਹੋਏ ਗੱਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਕਾਰ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਭਾਜਪਾ ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਤੇ ਮੀਡੀਆ ਪੈਨਲਿਸਟ ਅਮਿਤ ਤਨੇਜਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਲੰਧਰ ਕੈਂਟ ਹਲਕੇ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਨੇ ਗੱਠਜੋੜ ਦਾ ਸਵਾਗਤ ਕਰਦਿਆਂ ਇੱਕ-ਦੂਜੇ ਨੂੰ ਵਧਾਈ ਦਿੱਤੀ ਤੇ ਪੰਜਾਬ ਦੀ ਅਮਨ-ਸ਼ਾਂਤੀ, ਹਿੰਦੂ-ਸਿੱਖ ਭਾਈਚਾਰੇ ਦੀ ਮਜ਼ਬੂਤੀ ਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਅਹਿਦ ਲਿਆ। ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੇ ਜਲੰਧਰ ਕੈਂਟ ਹਲਕੇ ਵਿੱਚ ਦੋਵਾਂ ਪਾਰਟੀਆਂ ਦਰਮਿਆਨ ਆਪਸੀ ਤਾਲਮੇਲ, ਸੰਗਠਨਾਤਮਕ ਸਹਿਯੋਗ ਤੇ ਏਕਤਾ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਲਿਜਾਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ ਦੇ ਸੰਕਲਪ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਰਾਸ਼ਟਰੀ ਸੁਰੱਖਿਆ ਸਬੰਧੀ ਨੀਤੀਆਂ ਦਾ ਜ਼ਿਕਰ ਕਰਦਿਆਂ ਦੋਵਾਂ ਆਗੂਆਂ ਨੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਾਂਝੇ ਯਤਨਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਅਮਿਤ ਤਨੇਜਾਅਤੇ ਹਰਜਾਪ ਸਿੰਘ ਸੰਘਾ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਲੰਧਰ ਕੈਂਟ ਹਲਕੇ ਵਿੱਚ ਐਨ.ਡੀ.ਏ. ਦੀ ਜਿੱਤ ਯਕੀਨੀ ਬਣਾਉਣ ਲਈ ਆਪਸੀ ਸਹਿਯੋਗ, ਵਿਸ਼ਵਾਸ ਅਤੇ ਇਕਜੁੱਟਤਾ ਨਾਲ ਕੰਮ ਕਰਨ ਦੀ ਵਚਨਬੱਧਤਾ ਵੀ ਪ੍ਰਗਟਾਈ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਹਾਊਸ ਦੀ ਅੱਜ ਦੀ ਮੀਟਿੰਗ ਵਿਚ ਹੰਗਾਮੇ ਦੇ ਆਸਾਰ , ਵਿਰੋਧੀ ਧਿਰਾਂ ਵਲੋਂ ਸੱਤਾਧਿਰ ਨੂੰ ਘੇਰਨ ਦੀ ਤਿਆਰੀ ਸੜਕ... ਅਗਲੀ ਖ਼ਬਰ ਗੱਠਜੋੜ ਦੇ ਐਲਾਨ ਨਾਲ ਸੈਂਕੜੇ ਭਾਜਪਾ-ਅਕਾਲੀ ਵਰਕਰਾਂ ਨੇ ਇਕੱਠੇ ਹੋ ਕੇ ਮਨਾਈ ਖੁਸ਼ੀ
Ad Position 24