ਨਗਰ ਨਿਗਮ ਹਾਊਸ ਦੀ ਅੱਜ ਦੀ ਮੀਟਿੰਗ ਵਿਚ ਹੰਗਾਮੇ ਦੇ ਆਸਾਰ , ਵਿਰੋਧੀ ਧਿਰਾਂ ਵਲੋਂ ਸੱਤਾਧਿਰ ਨੂੰ ਘੇਰਨ ਦੀ ਤਿਆਰੀ
ਸੜਕਾਂ, ਸਫ਼ਾਈ ਸਮੇਤ ਟੈਂਡਰਾਂ ਦੇ ਮੁੱਦਿਆਂ ਨੂੰ ਉਠਾਉਣਗੇ ਵਿਰੋਧੀ ਧਿਰ ਦੇ ਕੌਂਸਲਰ
ਜਲੰਧਰ, 24 ਨਵੰਬਰ (ਸ਼ਿਵ)- ਮੇਅਰ ਵਨੀਤ ਧੀਰ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਹਾਊਸ ਦੀ ਮੀਟਿੰਗ ਅੱਜ ਕਰੀਬ ਛੇ ਸਾਲ ਬਾਅਦ ਰੈੱਡ ਕਰਾਸ ਭਵਨ ਦੀ ਬਜਾਏ ਨਗਰ ਨਿਗਮ ਦੇ ਟਾਊਨ ਹਾਲ ਵਿੱਚ ਹੋਣ ਜਾ ਰਹੀ ਹੈ। ਦੂਜੇ ਪਾਸੇ, ਕਰੀਬ 2 ਮਹੀਨਿਆਂ ਦੇ ਵਕਫ਼ੇ ਬਾਅਦ ਹੋਣ ਜਾ ਰਹੀ ਇਸ ਮੀਟਿੰਗ ’ਚ ਜ਼ੋਰਦਾਰ ਹੰਗਾਮਾ ਹੋਣ ਦੇ ਆਸਾਰ ਵੀ ਪ੍ਰਗਟਾਏ ਜਾ ਰਹੇ ਹਨ।
ਜਲੰਧਰ, 24 ਨਵੰਬਰ (ਸ਼ਿਵ)- ਮੇਅਰ ਵਨੀਤ ਧੀਰ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਹਾਊਸ ਦੀ ਮੀਟਿੰਗ ਅੱਜ ਕਰੀਬ ਛੇ ਸਾਲ ਬਾਅਦ ਰੈੱਡ ਕਰਾਸ ਭਵਨ ਦੀ ਬਜਾਏ ਨਗਰ ਨਿਗਮ ਦੇ ਟਾਊਨ ਹਾਲ ਵਿੱਚ ਹੋਣ ਜਾ ਰਹੀ ਹੈ। ਦੂਜੇ ਪਾਸੇ, ਕਰੀਬ 2 ਮਹੀਨਿਆਂ ਦੇ ਵਕਫ਼ੇ ਬਾਅਦ ਹੋਣ ਜਾ ਰਹੀ ਇਸ ਮੀਟਿੰਗ ’ਚ ਜ਼ੋਰਦਾਰ ਹੰਗਾਮਾ ਹੋਣ ਦੇ ਆਸਾਰ ਵੀ ਪ੍ਰਗਟਾਏ ਜਾ ਰਹੇ ਹਨ। ਇਸ ਦਾ ਮੁੱਖ ਕਾਰਨ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੰਨਿਆ ਜਾ ਰਿਹਾ ਹੈ ਤਾਂ ਜੋ ਪਾਰਟੀਆਂ ਚੋਣਾਂ ਤੋਂ ਪਹਿਲਾਂ ਆਪਣੀ ਵਧੀਆ ਕਾਰਗੁਜ਼ਾਰੀ ਦਿਖਾ ਸਕਣ। ਚੋਣਾਂ ਦੇ ਮੱਦੇਨਜ਼ਰ ਵਿਰੋਧੀ ਪਾਰਟੀਆਂ ਵਲੋਂ ਸ਼ਹਿਰ ਵਾਸੀਆਂ ਦੀਆਂ ਬੁਨਿਆਦੀ ਸਮੱਸਿਆਵਾਂ, ਵਿਕਾਸ ਕਾਰਜਾਂ, ਨਵੇਂ ਟੈਂਡਰ ਜਾਰੀ ਕਰਨ ਅਤੇ ਹੋਰ ਕਈ ਮਾਮਲਿਆਂ ਨੂੰ ਪ੍ਰਮੁੱਖਤਾ ਨਾਲ ਉਠਾ ਕੇ ਸੱਤਾਧਾਰੀ ਧਿਰ ਦੀ ਘੇਰਾਬੰਦੀ ਕੀਤੀ ਜਾ ਸਕਦੀ ਹੈ। ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਸਿਆਸੀ ਪਾਰਟੀਆਂ ਵੀ ਨਗਰ ਨਿਗਮ ਹਾਊਸ ’ਚ ਆਪਣੀ ਸਰਗਰਮ ਹਾਜ਼ਰੀ ਦਰਜ ਕਰਵਾਉਣ ਦੀ ਕੋਸ਼ਿਸ਼ ਕਰਨਗੀਆਂ। ਕਾਂਗਰਸ ਪਾਰਟੀ ਵਲੋਂ ਤਾਂ ਪਹਿਲਾਂ ਹੀ ਆਪਣੇ ਕੌਂਸਲਰਾਂ ਦੀ ਮੀਟਿੰਗ ਕਰਕੇ ਹਾਊਸ ਦੀ ਮੀਟਿੰਗ ਲਈ ਰਣਨੀਤੀ ਤਿਆਰ ਕਰ ਲਈ ਗਈ ਹੈ। ਦੂਜੇ ਪਾਸੇ ਭਾਜਪਾ ਵਲੋਂ ਵੀ ਕਈ ਅਹਿਮ ਮੁੱਦੇ ਉਠਾਏ ਜਾਣ ਦੀ ਸੰਭਾਵਨਾ ਹੈ। ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਭਾਜਪਾ ਨੂੰ ਸਿਆਸੀ ਤੌਰ ‘ਤੇ ਹੋਰ ਮਜ਼ਬੂਤੀ ਮਿਲੀ ਹੈ। ਉੱਧਰ, ਮੇਅਰ ਵਨੀਤ ਧੀਰ ਵਲੋਂ ਵੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ਹਿਰ ਦੇ ਵੱਖ-ਵੱਖ ਹਲਕਿਆਂ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੀ ਤਿਆਰੀ ਕੀਤੀ ਗਈ ਹੈ। ਇਸ ਤਹਿਤ ਉਨ੍ਹਾਂ ਵਲੋਂ ਆਪਣੇ ਉੱਤਰੀ ਵਿਧਾਨ ਸਭਾ ਹਲਕੇ ਤੋਂ ਇਲਾਵਾ ਬਾਕੀ ਹਲਕਿਆਂ ਵਿਚ ਵੀ ਵਿਕਾਸ ਕਾਰਜ ਕਰਵਾਉਣ ਲਈ ਕਰੀਬ 150 ਕਰੋੜ ਰੁਪਏ ਦੀ ਲਾਗਤ ਵਾਲਾ ਏਜੰਡਾ ਤਿਆਰ ਕੀਤਾ ਗਿਆ ਹੈ।