ਅਕਾਲੀ - ਭਾਜਪਾ ਗੱਠਜੋੜ ਸੂਬੇ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਵੇਗਾ - ਗੱਗੀ
ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਨੇ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਗਠਜੋੜ ਸੂਬੇ ਦੀ ਸਿਆਸਤ ਨੂੰ ਇੱਕ ਨਵੀਂ ਦਿਸ਼ਾ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਗਠਜੋੜ ਕੇਵਲ ਸਿਆਸੀ ਨਹੀਂ ਸਗੋਂ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਕਾਰ ਭਾਵੁਕ ਸਾਂਝ ਦਾ ਵੀ ਪ੍ਰਤੀਕ ਹੈ।
ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਨੇ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਗਠਜੋੜ ਸੂਬੇ ਦੀ ਸਿਆਸਤ ਨੂੰ ਇੱਕ ਨਵੀਂ ਦਿਸ਼ਾ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਗਠਜੋੜ ਕੇਵਲ ਸਿਆਸੀ ਨਹੀਂ ਸਗੋਂ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਕਾਰ ਭਾਵੁਕ ਸਾਂਝ ਦਾ ਵੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ ਸ਼ਾਂਤੀ, ਸਦਭਾਵਨਾ ਤੇ ਵਿਕਾਸ ਲਈ ਇਹ ਗਠਜੋੜ ਬਹੁਤ ਜ਼ਰੂਰੀ ਸੀ ਤੇ ਇਸ ਨੂੰ ਪੰਜਾਬ ਦੇ ਲੋਕਾਂ ਵਲੋਂ ਪਿਛਲੇ ਕਾਫੀ ਸਮੇਂ ਤੋਂ ਬੇਸਬਰੀ ਨਾਲ ਉਡੀਕਿਆ ਜਾ ਰਿਹਾ ਸੀ। ਗੱਗੀ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੀ ਸਾਂਝ ਤੇ ਆਪਸੀ ਤਾਲਮੇਲ ਨਾਲ ਜਿੱਥੇ ਸੰਗਠਨਾਤਮਕ ਤੌਰ ’ਤੇ ਪਾਰਟੀਆਂ ਹੋਰ ਮਜ਼ਬੂਤ ਹੋਣਗੀਆਂ, ਉੱਥੇ ਹੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਤੇ ਸੁਪਨਿਆਂ ਨੂੰ ਵੀ ਨਵੀਂ ਉਡਾਣ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਖੁਸ਼ਹਾਲੀ, ਨੌਜਵਾਨਾਂ ਦੇ ਸੁਨਹਿਰੀ ਭਵਿੱਖ, ਕਿਸਾਨਾਂ ਦੀ ਭਲਾਈ ਤੇ ਸੂਬੇ ਦੇ ਵਿਕਾਸ ਲਈ ਇੱਕ ਮਜ਼ਬੂਤ ਸਾਂਝ ਤੇ ਸਾਂਝੀ ਸੋਚ ਬਹੁਤ ਜ਼ਰੂਰੀ ਸੀ ਤੇ ਅੱਜ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦੇ ਆਪਸੀ ਸਹਿਯੋਗ ਨਾਲ ਪੰਜਾਬ ਦੇ ਵਿਕਾਸ ਨੂੰ ਨਵੀਂ ਗਤੀ ਮਿਲੇਗੀ ਅਤੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਮਿਲ ਕੇ ਕੰਮ ਕੀਤਾ ਜਾਵੇਗਾ।