43ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ
ਕੈਗ ਦਿੱਲੀ ਨੇ ਇੰਡੀਅਨ ਨੇਵੀ ਨੂੰ 2-1 ਨਾਲ ਦਿੱਤੀ ਮਾਤ
ਜਲੰਧਰ, 24 ਨਵੰਬਰ (ਡਾ ਜਤਿੰਦਰ ਸਾਬੀ)- 43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਤਹਿਤ ਅੱਜ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਜਲੰਧਰ ਵਿਖੇ ਖੇਡੇ ਗਏ ਤਿੰਨ ਮੁਕਾਬਲਿਆਂ ’ਚ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੇ ਆਰਮੀ ਇਲੈਵਨ ਦਿੱਲੀ ਨੂੰ 4-2 ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ, ਜਦਕਿ ਕੈਗ ਦਿੱਲੀ ਨੇ ਇੰਡੀਅਨ ਨੇਵੀ ਮੁੰਬਈ ਨੂੰ 2-1 ਨਾਲ ਹਰਾਇਆ। ਇੱਕ ਹੋਰ ਮੁਕਾਬਲਾ ਇੰਡੀਅਨ ਏਅਰ ਫੋਰਸ ਤੇ ਸੀਆਰਪੀਐੱਫ ਦਿੱਲੀ ਵਿਚਕਾਰ 2-2 ਗੋਲਾਂ ਦੀ ਬਰਾਬਰੀ ‘ਤੇ ਸਮਾਪਤ ਹੋਇਆ।
ਇ
ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੌਰਾਨ ਹਾਕੀ ਟੀਮਾਂ ਨਾਲ ਜਾਣ ਪਛਾਣ ਕਰਦੇ ਹੋਏ ਮੁੱਖ ਮਹਿਮਾਨ ਚਰਨਜੀਤ ਸਿੰਘ ਚੰਨੀ (ਸੀਟੀ ਗਰੁੱਪ), ਪਰਮਿੰਦਰ ਕੌਰ ਚੰਨੀ ਤੇ ਹੋਰ। ਤਸਵੀਰ : ਜੀ ਪੀ ਸਿੰਘ।
25-11-2026
ਜਲੰਧਰ, 24 ਨਵੰਬਰ (ਡਾ ਜਤਿੰਦਰ ਸਾਬੀ)- 43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਤਹਿਤ ਅੱਜ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਜਲੰਧਰ ਵਿਖੇ ਖੇਡੇ ਗਏ ਤਿੰਨ ਮੁਕਾਬਲਿਆਂ ’ਚ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੇ ਆਰਮੀ ਇਲੈਵਨ ਦਿੱਲੀ ਨੂੰ 4-2 ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ, ਜਦਕਿ ਕੈਗ ਦਿੱਲੀ ਨੇ ਇੰਡੀਅਨ ਨੇਵੀ ਮੁੰਬਈ ਨੂੰ 2-1 ਨਾਲ ਹਰਾਇਆ। ਇੱਕ ਹੋਰ ਮੁਕਾਬਲਾ ਇੰਡੀਅਨ ਏਅਰ ਫੋਰਸ ਤੇ ਸੀਆਰਪੀਐੱਫ ਦਿੱਲੀ ਵਿਚਕਾਰ 2-2 ਗੋਲਾਂ ਦੀ ਬਰਾਬਰੀ ‘ਤੇ ਸਮਾਪਤ ਹੋਇਆ। ਪੂਲ-ਬੀ ਦੇ ਮੁਕਾਬਲੇ ਵਿੱਚ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੇ ਆਰਮੀ ਇਲੈਵਨ ਦਿੱਲੀ ਨੂੰ 4-2 ਨਾਲਮਾਤ ਦਿੱਤੀ। ਮੈਚ ਦੇ ਚੌਥੇ ਮਿੰਟ ’ਚ ਆਰਮੀ ਵਲੋਂ ਨੰਬਰ 10 ਖਿਡਾਰੀ ਆਗਿਆਪਾਲ ਸਿੰਘ ਨੇ ਫੀਲਡ ਗੋਲ ਕਰਕੇ ਟੀਮ ਨੂੰ 1-0 ਦੀ ਬੜ੍ਹਤ ਦਿਵਾਈ। ਇਸ ਤੋਂ ਬਾਅਦ ਪੰਜਾਬ ਨੈਸ਼ਨਲ ਬ ੈਂਕ ਨੇਸ਼ਾਨਦਾਰ ਵਾਪਸੀ ਕਰਦਿਆਂ ਛੇਵੇਂ ਮਿੰਟ ਵਿੱਚ ਨੰਬਰ 14 ਖਿਡਾਰੀ ਗੁਰਸਿਮਰਨ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 1-1 ਕਰ ਦਿੱਤਾ । ਇੰਡੀਅਨ ਏਅਰ ਫੋਰਸ ਨੇ ਜ਼ੋਰਦਾਰ ਵਾਪਸੀ ਕਰਦਿਆਂ 30ਵੇਂ ਮਿੰਟ ਵਿੱਚ ਨੰਬਰ 88 ਖਿਡਾਰੀ ਜਗਤ ਨਚੱਪਾ ਨੇ ਫੀਲਡ ਗੋਲ ਕਰਕੇ ਸਕੋਰ 2-1 ਕੀਤਾ ਅਤੇ 49ਵੇਂ ਮਿੰਟ ਵਿੱਚ ਨੰਬਰ 7 ਖਿਡਾਰੀ ਅਜੀਤ ਪੰਡਿਤ ਨੇ ਇੱਕ ਹੋਰ ਫੀਲਡ ਗੋਲ ਕਰਕੇਮੁਕਾਬਲਾ 2-2 ਨਾਲ ਬਰਾਬਰ ਕਰ ਦਿੱਤਾ।ਇਸ ਤਰ੍ਹਾਂ ਦਿਨ ਦੇ ਤਿੰਨ ਮੁਕਾਬਲਿਆਂ ਵਿੱਚ ਦੋ ਟੀਮਾਂ ਨੇ ਜਿੱਤ ਦਰਜ ਕੀਤੀ, ਜਦਕਿ ਇੱਕ ਮੈਚ ਬਰਾਬਰੀ ‘ਤੇ ਰਿਹਾ।