ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ
ਚੁਗਿੱਟੀ/ਜੰਡੂਸਿਘਾ, 24 ਨਵੰਬਰ (ਨਰਿੰਦਰ ਲਾਗੂ)- ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਲਾਹਾ ਲਿਆ ਜਾਣਾ ਚਾਹੀਦਾ ਹੈ। ਕਿਉਂ ਕਿ ਮਨੁੱਖੀ ਜੀਵਨ ਦਾ ਅਸਲੀ ਮਕਸਦ ਹੀ ਪ੍ਰਮਾਤਮਾ ਦੀ ਭਗਤੀ ਕਰਨ ਦਾ ਹੈ ।
ਗ
ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਸਮਾਗਮ ਦੌਰਾਨ ਰਾਗੀ ਸਿੰਘਾਂ ਨੂੰ ਸਨਮਾਨਿਤ ਕਰਨ ਦੌਰਾਨ ਖੜ੍ਹੇ ਸਮੂਹ ਪ੍ਰਬੰਧਕ।
25-11-2026
ਚੁਗਿੱਟੀ/ਜੰਡੂਸਿਘਾ, 24 ਨਵੰਬਰ (ਨਰਿੰਦਰ ਲਾਗੂ)- ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਲਾਹਾ ਲਿਆ ਜਾਣਾ ਚਾਹੀਦਾ ਹੈ। ਕਿਉਂ ਕਿ ਮਨੁੱਖੀ ਜੀਵਨ ਦਾ ਅਸਲੀ ਮਕਸਦ ਹੀ ਪ੍ਰਮਾਤਮਾ ਦੀ ਭਗਤੀ ਕਰਨ ਦਾ ਹੈ । ਇਹ ਪ੍ਰਗਟਾਵਾ ਅੱਜ ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜਗਤ ਗੁਰੂ ਪਹਿਲੀ ਪਾਤਿਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਉਕਤ ਗੁਰੂ ਘਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭਾਈ ਜੋਗਾ ਸਿੰਘ ਵਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸਜਾਏ ਹੋਏ ਦੀਵਾਨ ’ਚ ਰਾਗੀ ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ, ਕਥਾਵਾਚਕ ਭਾਈ ਗੁਰਨੇਕ ਸਿੰਘ, ਭਾਈ ਗੁਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਢਾਡੀ ਭਾਈ ਮੰਗਲ ਸਿੰਘ ਮਹਿਰਮ ਦੇ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਦੌਰਾਨ ਵੱਖ- ਵੱਖ ਹੋਰ ਬੁਲਾਰਿਆਂ ਵਲੋਂ ਸੰਗਤਾਂ ਨੂੰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਜਿਥੇ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਸੱਦਾ ਦਿੱਤਾ ਗਿਆ, ਉਥੇ ਹੀ ਕਮੇਟੀ ਵਲੋਂ ਕਰਵਾਏ ਗਏ ਇਸ ਕਾਰਜ ਦੀ ਸ਼ਲਾਘਾ ਵੀ ਕੀਤੀ ਗਈ। ਇਸ ਦੌਰਾਨ ਪ੍ਰਬੰਧਕਾਂ ਵਲੋਂ ਰਾਗੀ ਤੇ ਢਾਡੀ ਜਥਿਆਂ ਤੋਂ ਇਲਾਵਾ ਪਹੁੰਚੀਆਂ ਹੋਈਆਂ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਸੇਵਾਦਾਰਾਂ ਵਲੋਂ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਸੈਕਟਰੀ ਹਰਜਿੰਦਰ ਸਿੰਘ ਜੱਜ, ਭਾਈ ਹਰਸੁਰਿੰਦਰ ਸਿੰਘ ਕਨੇਡਾ, ਕਸ਼ਮੀਰ ਸਿੰਘ ਰੰਧਾਵਾ, ਵਿਕਰਮਜੀਤ ਸਿੰਘ ਵਿੱਕੀ, ਹਰਕੀਰਤ ਸਿੰਘ, ਬਹਾਦਰ ਸਿੰਘ, ਜਥੇਦਾਰ ਜਸਵੰਤ ਸਿੰਘ, ਚਰਨ ਸਿੰਘ, ਨੰਬਰਦਾਰ ਸੁਖਚੈਨ ਸਿੰਘ, ਬਲਦੇਵ ਸਿੰਘ ਕੰਬੋਜ, ਹਰਕੀਰਤ ਸਿੰਘ, ਬਹਾਦਰ ਸਿੰਘ, ਕਿਰਨਦੀਪ ਸਿੰਘ ਰੰਧਾਵਾ, ਰਜਿੰਦਰ ਸਿੰਘ, ਹਰਵਿੰਦਰ ਸਿੰਘ ਨੀਲਾ, ਬਲਵੀਰ ਸਿੰਘ, ਜਸਵੀਰ ਸਿੰਘ ਜੱਜ, ਬਲਵਿੰਦਰ ਸਿੰਘ ਜੱਜ, ਬਲਵੀਰ ਸਿੰਘ, ਮਨਦੀਪ ਸਿੰਘ, ਸੰਦੀਪ ਸਿੰਘ, ਹਰਕੀਰਤ ਸਿੰਘ, ਸਲਵਿੰਦਰ ਸਿੰਘ ਰਾਣਾ, ਜਸ਼ਨਦੀਪ ਸਿੰਘ, ਹਰਜਿੰਦਰ ਸਿੰਘ ਸੋਢੇ ਵਾਲਾ, ਗੁਰਪ੍ਰੀਤ ਸਿੰਘ, ਵਿਕਰਮ ਸਿੰਘ ਗੌਲਡੀ, ਰਜਿੰਦਰ ਸਿੰਘ, ਕਸ਼ਮੀਰ ਸਿੰਘ ਬੈਂਕ ਵਾਲੇ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ ਨੀਲਾ, ਸੁਖਚੈਨ ਸਿੰਘ ਆਦਿ ਹਾਜ਼ਰ ਸਨ।