25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਲੰਬਾ ਪਿੰਡ ਤੋਂ ਹੁਸ਼ਿਆਰਪੁਰ ਰੋਡ ਦੇ ਰਸਤੇ ’ਤੇ ਰੋਜ਼ਾਨਾ ਖੜ੍ਹੇ ਰਹਿੰਦੇ ਹਨ ਭਾਰੀ ਵਾਹਨ ਹਨੇਰੇ ਕਾਰਨ ਵਧਿਆ ਹਾਦਸਿਆਂ ਦਾ ਖ਼ਤਰਾ

ਜਲੰਧਰ, 24 ਨਵੰਬਰ (ਮੋਹਿਤ ਸਿੰਘ)-ਲੰਬਾ ਪਿੰਡ ਤੋਂ ਹੁਸ਼ਿਆਰਪੁਰ ਰੋਡ ਵੱਲ ਜਾਂਦੇ ਰਸਤੇ ’ਤੇ ਸਥਿਤ ਪਿੰਡ ਕੰਗਣੀਵਾਲ ਸੜਕ ’ਤੇ ਰੋਜ਼ਾਨਾ ਸੜਕ ਕਿਨਾਰੇ ਖੜ੍ਹੇ ਰਹਿਣ ਵਾਲੇ ਭਾਰੀ ਵਾਹਨ ਰਾਹਗੀਰਾਂ ਲਈ ਮੁਸੀਬਤ ਬਣੇ ਹੋਏ ਹਨ। ਸੜਕ ਦੇ ਦੋਵੇਂ ਪਾਸੇ ਟਰੱਕਾਂ ਦੀ ਲੰਬੀ ਕਤਾਰ ਲੱਗੀ ਰਹਿਣ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦੇ ਨਾਲ-ਨਾਲ ਹਾਦਸਿਆਂ ਦਾ ਖ਼ਤਰਾ ਵੀ ਲਗਾਤਾਰ ਵਧ ਰਿਹਾ ਹੈ।

Ad Position 21
No active advertisement
ਪਿੰਡ ਕੰਗਣੀਵਾਲ ਰੋਡ ’ਤੇ ਰਾਤ ਸਮੇਂ ਸੜਕ ਕਿਨਾਰੇ ਖੜ੍ਹੇ ਭਾਰੀ ਵਾਹਨ ਅਤੇ ਸਟਰੀਟ ਲਾਈਟਾਂ ਦੀ ਘਾਟ ਕਾਰਨ ਛਾਇਆ ਹਨੇਰਾ, ਹਾਦਸਿਆਂ ਦਾ ਬਣਿਆ ਖ਼ਤਰਾ। 25-11-2026
ਜਲੰਧਰ, 24 ਨਵੰਬਰ (ਮੋਹਿਤ ਸਿੰਘ)-ਲੰਬਾ ਪਿੰਡ ਤੋਂ ਹੁਸ਼ਿਆਰਪੁਰ ਰੋਡ ਵੱਲ ਜਾਂਦੇ ਰਸਤੇ ’ਤੇ ਸਥਿਤ ਪਿੰਡ ਕੰਗਣੀਵਾਲ ਸੜਕ ’ਤੇ ਰੋਜ਼ਾਨਾ ਸੜਕ ਕਿਨਾਰੇ ਖੜ੍ਹੇ ਰਹਿਣ ਵਾਲੇ ਭਾਰੀ ਵਾਹਨ ਰਾਹਗੀਰਾਂ ਲਈ ਮੁਸੀਬਤ ਬਣੇ ਹੋਏ ਹਨ। ਸੜਕ ਦੇ ਦੋਵੇਂ ਪਾਸੇ ਟਰੱਕਾਂ ਦੀ ਲੰਬੀ ਕਤਾਰ ਲੱਗੀ ਰਹਿਣ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦੇ ਨਾਲ-ਨਾਲ ਹਾਦਸਿਆਂ ਦਾ ਖ਼ਤਰਾ ਵੀ ਲਗਾਤਾਰ ਵਧ ਰਿਹਾ ਹੈ। ਇਲਾਕਾ ਵਾਸੀਆਂ ਅਨੁਸਾਰ ਇਸ ਸੜਕ ’ਤੇ ਦਿਨ-ਰਾਤ ਵੱਡੀ ਗਿਣਤੀ ’ਚ ਵਾਹਨਾਂ ਦੀ ਆਵਾਜਾਈ ਰਹਿੰਦੀ ਹੈ, ਪਰ ਸੜਕ ਕਿਨਾਰੇ ਖੜ੍ਹੇ ਟਰੱਕਾਂ ਕਾਰਨ ਦੂਜੇ ਵਾਹਨਾਂ ਨੂੰ ਲੰਘਣ ਲਈ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਖਾਸ ਕਰਕੇ ਰਾਤ ਸਮੇਂ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ। ਸੜਕ ’ਤੇ ਸਟਰੀਟ ਲਾਈਟਾਂ ਦੀ ਘਾਟ ਕਾਰਨ ਚਾਰੇ ਪਾਸੇ ਹਨੇਰਾ ਛਾਇਆ ਰਹਿੰਦਾ ਹੈ ਤੇ ਖੜ੍ਹੇ ਟਰੱਕ ਦੂਰੋਂ ਦਿਖਾਈ ਨਾ ਦੇਣ ਕਰਕੇ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਰਾਹਗੀਰਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਦੋਪਹੀਆ ਵਾਹਨ ਚਾਲਕਾਂ ਤੇ ਕਾਰ ਸਵਾਰਾਂ ਨੂੰ ਖਾਸ ਸਾਵਧਾਨੀ ਵਰਤਣੀ ਪੈਂਦੀ ਹੈ। ਹਨੇਰੇ ਅਤੇ ਸੜਕ ਕਿਨਾਰੇ ਖੜ੍ਹੇ ਭਾਰੀ ਵਾਹਨਾਂ ਕਾਰਨ ਆਵਾਜਾਈ ਕਰਨਾ ਜੋਖ਼ਮ ਭਰਿਆ ਬਣਿਆ ਹੋਇਆ ਹੈ। ਇਲਾਕਾ ਵਾਸੀਆਂ ਨੇ ਸਬੰਧਤ ਵਿਭਾਗ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੜਕ ਕਿਨਾਰੇ ਬੇਤਰਤੀਬੇ ਢੰਗ ਨਾਲ ਖੜ੍ਹੇ ਹੋਣ ਵਾਲੇ ਟਰੱਕਾਂ ’ਤੇ ਰੋਕ ਲਗਾਈ ਜਾਵੇ ਅਤੇ ਸਟਰੀਟ ਲਾਈਟਾਂ ਚਾਲੂ ਕਰਵਾਈਆਂ ਜਾਣ, ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਕੀਤਾ ਪਿੰਡ ਸੈਦਪੁਰ ਝਿੜੀ ਦਾ ਦੌਰਾ ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ
Ad Position 24