25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੱਠਜੋੜ ਹੋਣ ਨਾਲ ਪੰਜਾਬ ’ਚ ਅਕਾਲੀ-ਭਾਜਪਾ ਸਰਕਾਰ ਬਣਨੀ ਤੈਅ-ਚੰਦੀ, ਮੈਸਨ

ਸ਼ਾਹਕੋਟ, 24 ਨਵੰਬਰ (ਦਲਜੀਤ ਸਿੰਘ ਸਚਦੇਵਾ)- ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦਿਆਂ ਭਾਜਪਾ ਹਲਕਾ ਸ਼ਾਹਕੋਟ ਦੇ ਇੰਚਾਰਜ ਨਰਿੰਦਰਪਾਲ ਸਿੰਘ ਚੰਦੀ ਤੇ ਮੰਡਲ ਪ੍ਰਧਾਨ ਸ਼ਾਹਕੋਟ ਸੰਜਮ ਮੈਸਨ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਹੋਣ ਨਾਲ ਪੰਜਾਬ ਦੀ ਸਿਆਸਤ ’ਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਇਸ ਗਠਜੋੜ ਨਾਲ 2027 ’ਚ ਪੰਜਾਬ ਅੰਦਰ ਅਕਾਲੀ-ਭਾਜਪਾ ਸਰਕਾਰ ਬਣਨੀ ਤੈਅ ਹੈ।

Ad Position 21
No active advertisement
ਅਜੀਤ ਡੈਸਕ 25-11-2026
ਸ਼ਾਹਕੋਟ, 24 ਨਵੰਬਰ (ਦਲਜੀਤ ਸਿੰਘ ਸਚਦੇਵਾ)- ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦਿਆਂ ਭਾਜਪਾ ਹਲਕਾ ਸ਼ਾਹਕੋਟ ਦੇ ਇੰਚਾਰਜ ਨਰਿੰਦਰਪਾਲ ਸਿੰਘ ਚੰਦੀ ਤੇ ਮੰਡਲ ਪ੍ਰਧਾਨ ਸ਼ਾਹਕੋਟ ਸੰਜਮ ਮੈਸਨ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਹੋਣ ਨਾਲ ਪੰਜਾਬ ਦੀ ਸਿਆਸਤ ’ਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਇਸ ਗਠਜੋੜ ਨਾਲ 2027 ’ਚ ਪੰਜਾਬ ਅੰਦਰ ਅਕਾਲੀ-ਭਾਜਪਾ ਸਰਕਾਰ ਬਣਨੀ ਤੈਅ ਹੈ। ਦੋਵਾਂ ਪਾਰਟੀਆਂ ਦੀ ਸਾਂਝ ਨਾਲ ਪੰਜਾਬ ’ਚ ਵਿਕਾਸ ਦੇ ਨਵੇਂ ਰਾਹ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦੀ ਸਰਕਾਰ ਹੀ ਪੰਜਾਬ ਦਾ ਸਰਬਪੱਖੀ ਵਿਕਾਸ ਕਰਵਾ ਸਕਦੀ ਹੈ ਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ `ਤੇ ਲਿਆ ਸਕਦੀ ਹੈ। ਚੰਦੀ ਨੇ ਕਿਹਾ ਕਿ ਜਿੱਥੇ-ਜਿੱਥੇ ਵੀ ਐਨ.ਡੀ.ਏ. ਦੀਆਂ ਸਰਕਾਰਾਂ ਹਨ, ਉੱਥੇ ਵਿਕਾਸ ਕਾਰਜਾਂ ਨੂੰ ਗਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਇਹ ਗਠਜੋੜ ਸਿਰਫ਼ ਸਿਆਸੀ ਸਾਂਝ ਹੀ ਨਹੀਂ, ਸਗੋਂ ਹਿੰਦੂ-ਸਿੱਖ ਭਾਈਚਾਰੇ ਦੀ ਆਪਸੀ ਸਾਂਝ ਤੇ ਏਕਤਾ ਦਾ ਵੀ ਪ੍ਰਤੀਕ ਹੈ।
Ad Position 22
No active advertisement
ਪਿਛਲੀ ਖ਼ਬਰ ਥਾਣਾ ਮੁਖੀ ਬਿਲਗਾ ਦਿਲਬਾਗ ਸਿੰਘ ਖਿਲਾਫ਼ ਲਗਾਇਆ ਜਾਣ ਵਾਲਾ ਧਰਨਾ ਸਾਰੀਆਂ ਮੰਗਾਂ ਮੰਨਣ ਉਪਰੰਤ ਮੁਲਤਵੀ ਅਗਲੀ ਖ਼ਬਰ ਅੱਖਾਂ ਦਾ ਜਾਂਚ ਤੇ ਮੈਡੀਕਲ ਕੈਂਪ 29 ਨੂੰ
Ad Position 24