25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਥਾਣਾ ਮੁਖੀ ਬਿਲਗਾ ਦਿਲਬਾਗ ਸਿੰਘ ਖਿਲਾਫ਼ ਲਗਾਇਆ ਜਾਣ ਵਾਲਾ ਧਰਨਾ ਸਾਰੀਆਂ ਮੰਗਾਂ ਮੰਨਣ ਉਪਰੰਤ ਮੁਲਤਵੀ

ਬਿਲਗਾ, 24 ਨਵੰਬਰ (ਤਜਿੰਦਰ ਕੁਮਾਰ)-ਸਥਾਨਕ ਥਾਣਾ ਦੇ ਮੁਖੀ ਦਿਲਬਾਗ ਸਿੰਘ ਖਿਲਾਫ਼ ਜੋ ਰੋਸ ਧਰਨਾ ਲਗਾਇਆ ਜਾਣਾ ਸੀ, ਉਹ ਸਾਰੀਆਂ ਜਾਇਜ਼ ਮੰਗਾਂ ਮੰਨ ਲਏ ਜਾਣ ਤੋਂ ਬਾਅਦ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਲਕਾ ਫਿਲੌਰ ਤੋਂ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸੰਧੂ ਨੇ ਦੱਸਿਆ ਕਿ ਇਲਾਕੇ ਦੇ ਮਸਲਿਆਂ ਨੂੰ ਲੈ ਕੇ ਥਾਣਾ ਮੁਖੀ ਖਿਲਾਫ਼ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ।

Ad Position 21
No active advertisement
ਅਜੀਤ ਡੈਸਕ 25-11-2026
ਬਿਲਗਾ, 24 ਨਵੰਬਰ (ਤਜਿੰਦਰ ਕੁਮਾਰ)-ਸਥਾਨਕ ਥਾਣਾ ਦੇ ਮੁਖੀ ਦਿਲਬਾਗ ਸਿੰਘ ਖਿਲਾਫ਼ ਜੋ ਰੋਸ ਧਰਨਾ ਲਗਾਇਆ ਜਾਣਾ ਸੀ, ਉਹ ਸਾਰੀਆਂ ਜਾਇਜ਼ ਮੰਗਾਂ ਮੰਨ ਲਏ ਜਾਣ ਤੋਂ ਬਾਅਦ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਲਕਾ ਫਿਲੌਰ ਤੋਂ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸੰਧੂ ਨੇ ਦੱਸਿਆ ਕਿ ਇਲਾਕੇ ਦੇ ਮਸਲਿਆਂ ਨੂੰ ਲੈ ਕੇ ਥਾਣਾ ਮੁਖੀ ਖਿਲਾਫ਼ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਥਾਣਾ ਮੁਖੀ ਵਲੋਂ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ, ਜਿਸ ਉਪਰੰਤ ਆਪਸੀ ਸਹਿਮਤੀ ਨਾਲ ਧਰਨਾ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਰਜਿੰਦਰ ਸੰਧੂ ਨੇ ਸਪੱਸ਼ਟ ਕੀਤਾ ਕਿ ਜੇਕਰ ਮੰਨੀਆਂ ਗਈਆਂ ਮੰਗਾਂ ਨੂੰ ਸਮੇਂ ਸਿਰ ਅਮਲੀ ਰੂਪ ਨਾ ਦਿੱਤਾ ਗਿਆ ਤਾਂ ਮੁੜ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਦਾ ਗੱਠਜੋੜ ਪੰਜਾਬ ਲਈ ਨਵੀਂ ਸਵੇਰ ਦਾ ਪ੍ਰਤੀਕ-ਬਲਦੇਵ ਸਿੰਘ ਖਹਿਰਾ ਭਾਜਪਾ ਤੇ ਸ਼੍... ਅਗਲੀ ਖ਼ਬਰ ਗੱਠਜੋੜ ਹੋਣ ਨਾਲ ਪੰਜਾਬ ’ਚ ਅਕਾਲੀ-ਭਾਜਪਾ ਸਰਕਾਰ ਬਣਨੀ ਤੈਅ-ਚੰਦੀ, ਮੈਸਨ
Ad Position 24