24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਆਜ਼ਾਦ ਸਪੋਰਟਸ ਕਲੱਬ ਦਾ ‘ਫੁੱਟਬਾਲ ਕੱਪ’ ਕੱਲ੍ਹ ਤੋਂ ਜੇਤੂ ਟੀਮ ਨੂੰ ਮਿਲੇਗਾ 61 ਹਜ਼ਾਰ ਦਾ ਪਹਿਲਾ ਇਨਾਮ

ਸ਼ਾਹਕੋਟ, 24 ਨਵੰਬਰ (ਦਲਜੀਤ ਸਿੰਘ ਸਚਦੇਵਾ)-ਅਜ਼ਾਦ ਸਪੋਰਟਸ ਕਲੱਬ ਸ਼ਾਹਕੋਟ ਵਲੋਂ ਐੱਨ. ਆਰ.

Ad Position 21
No active advertisement
ਬੂਟਾ ਸਿੰਘ ਕਲਸੀ, ਬਲਕਾਰ ਸਿੰਘ ਚੱਠਾ ਤੇ ਬਖ਼ਸ਼ੀਸ਼ ਸਿੰਘ ਝੀਤਾ। 25-11-2026
ਸ਼ਾਹਕੋਟ, 24 ਨਵੰਬਰ (ਦਲਜੀਤ ਸਿੰਘ ਸਚਦੇਵਾ)-ਅਜ਼ਾਦ ਸਪੋਰਟਸ ਕਲੱਬ ਸ਼ਾਹਕੋਟ ਵਲੋਂ ਐੱਨ.ਆਰ.ਆਈ ਵੀਰਾਂ ਦੇ ਵਿਸ਼ੇਸ਼ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚਾਰ ਰੋਜ਼ਾ ਫੁੱਟਬਾਲ ਕੱਪ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਬੂਟਾ ਸਿੰਘ ਕਲਸੀ, ਚੇਅਰਮੈਨ ਬਲਕਾਰ ਸਿੰਘ ਚੱਠਾ ਤੇ ਜਨਰਲ ਸਕੱਤਰ ਬਖ਼ਸ਼ੀਸ਼ ਸਿੰਘ ਝੀਤਾ ਨੇ ਦੱਸਿਆ ਕਿ ਇਹ ਫੁੱਟਬਾਲ ਕੱਪ 26, 27, 28 ਤੇ 29 ਨਵੰਬਰ ਨੂੰ ਤਹਿਸੀਲ ਗਰਾਊਂਡ ਸ਼ਾਹਕੋਟ ਵਿਖੇ ਕਰਵਾਇਆ ਜਾਵੇਗਾ। 26 ਨਵੰਬਰ ਨੂੰ ਟੂਰਨਾਮੈਂਟ ਦਾ ਉਦਘਾਟਨੀ ਸਮਾਗਮ ਦੇਖਣਯੋਗ ਹੋਵੇਗਾ, ਜਿਸ ’ਚ ਖੇਡ ਪ੍ਰੇਮੀਆਂ ਤੇ ਇਲਾਕਾ ਨਿਵਾਸੀਆਂ ਦੀ ਵੱਡੀ ਸ਼ਮੂਲੀਅਤ ਰਹੇਗੀ। ਉਨ੍ਹਾਂ ਦੱਸਿਆ ਕਿ ਓਪਨ ਫੁੱਟਬਾਲ ਪਿੰਡ ਪੱਧਰ ਦੇ ਟੂਰਨਾਮੈਂਟ ’ਚ ਜੇਤੂ ਟੀਮ ਨੂੰ ਪਹਿਲਾ ਇਨਾਮ 61 ਹਜ਼ਾਰ ਤੇ ਦੂਜਾ ਇਨਾਮ 41 ਹਜ਼ਾਰ ਰੁਪਏ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 56 ਕਿੱਲੋ ਭਾਰ ਵਰਗ ਦੇ ਫੁੱਟਬਾਲ ਮੁਕਾਬਲੇ ਵੀ ਕਰਵਾਏ ਜਾਣਗੇ, ਜਿਸ ਵਿਚ ਪਹਿਲਾ ਇਨਾਮ 21 ਹਜ਼ਾਰ ਤੇ ਦੂਜਾ ਇਨਾਮ 15 ਹਜ਼ਾਰ ਰੁਪਏ ਹੋਵੇਗਾ। 56 ਕਿੱਲੋ ਵਰਗ ਦੇ ਇਨਾਮ ਨਰਿੰਦਰ ਸਿੰਘ ਖਿੰਡਾ ਪੀ.ਐੱਨ.ਬੀ ਸ਼ਾਹਕੋਟ ਤੇ ਰਾਜਾ ਚਤਰੱਥ ਸਰਪੰਚ ਸ਼ੇੇਖੇਵਾਲ ਵਲੋਂ ਸਪਾਂਸਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਹਰ ਸਾਲ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾਂਦਾ ਹੈ ਤਾਂ ਜੋ ਨੌਜਵਾਨ ਖੇਡਾਂ ਪ੍ਰਤੀ ਉਤਸ਼ਾਹਿਤ ਹੋਣ।
Ad Position 22
No active advertisement
ਪਿਛਲੀ ਖ਼ਬਰ ਆਦਮਪੁਰ ਵਿਖੇ ਨਵੀਂ ਗਊਸ਼ਾਲਾ ਲੋਕ ਅਰਪਣ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ
Ad Position 24