24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਜੰਡਿਆਲਾ ਮੰਜਕੀ ’ਚ ਨਗਰ ਕੀਰਤਨ ਸਜਾਇਆ

ਜੰਡਿਆਲਾ ਮੰਜਕੀ, 24 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਗੁਰਦੁਆਰਾ ਭਾਈ ਕੌਲਾ ਸਿੰਘ ਜੀ ਪੱਤੀ ਸਾਹਨ ਕੀ, ਜੰਡਿਆਲਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ, ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਅੰਮ੍ਰਿਤ ਵੇਲੇ 8 ਦਿਨ ਪ੍ਰਭਾਤ ਫੇਰੀਆਂ ਸਜਾਈਆਂ ਗਈਆਂ।

Ad Position 21
No active advertisement
ਨਗਰ ਕੀਰਤਨ ਦੌਰਾਨ ਹਾਜ਼ਰ ਬੀਬੀਆਂ ਵਾਰਾਂ ਸਰਵਣ ਕਰਦੀਆਂ ਹੋਈਆਂ। 25-11-2026
ਜੰਡਿਆਲਾ ਮੰਜਕੀ, 24 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਗੁਰਦੁਆਰਾ ਭਾਈ ਕੌਲਾ ਸਿੰਘ ਜੀ ਪੱਤੀ ਸਾਹਨ ਕੀ, ਜੰਡਿਆਲਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ, ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਅੰਮ੍ਰਿਤ ਵੇਲੇ 8 ਦਿਨ ਪ੍ਰਭਾਤ ਫੇਰੀਆਂ ਸਜਾਈਆਂ ਗਈਆਂ। ਅੱਜ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਵੱਖ-ਵੱਖ ਪੜਾਵਾਂ ਤੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਨਗਰ ਕੀਰਤਨ ’ਚ ਸ਼ਾਮਿਲ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ਦੌਰਾਨ ਜਿੱਥੇ ਬੀਬੀਆਂ ਅਤੇ ਵੀਰਾਂ ਵੱਲੋਂ ਸਮੂਹਿਕ ਰੂਪ ਵਿੱਚ ਬਾਣੀ ਜਾਪ ਕੀਤੇ ਗਏ, ਉੱਥੇ ਪੰਥ ਪ੍ਰਸਿੱਧ ਢਾਡੀ ਬੀਬੀ ਰਸ਼ਪਾਲ ਕੌਰ ਦੇ ਜਥੇ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਤ ਇਤਿਹਾਸ ਪੇਸ਼ ਕੀਤਾ ਗਿਆ। ਸਟੇਜ ਸਕੱਤਰ ਦੇ ਫਰਜ ਭੁਪਿੰਦਰ ਸਿੰਘ ਖਾਲਸਾ ਵਲੋਂ ਨਿਭਾਏ ਗਏ। ਨਗਰ ਕੀਰਤਨ ਤੋਂ ਇੱਕ ਦਿਨ ਪਹਿਲਾਂ ਗੁਰਦੁਆਰਾ ਕਮੇਟੀ ਵਲੋਂ ਦੀਵਾਨ ਵੀ ਸਜਾਏ ਗਏ। ਅੱਜ ਨਗਰ ਕੀਰਤਨ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਸੇਵਾਦਾਰ, ਇਲਾਕੇ ਦੇ ਪਤਵੰਤੇ, ਵੱਖ ਵੱਖ ਰਾਜਨੀਤਿਕ, ਸਮਾਜਿਕ ਸ਼ਖਸ਼ੀਅਤਾਂ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਨੂੰ ਸੰਕਟ ’ਚੋਂ ਕੱਢਣ ਲਈ ਵੱਡਾ ਕਦਮ ਸਾਬਤ ਹੋਵੇਗਾ-ਜਥੇ. ਕਲਿਆਣ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਜ਼ਿਲ੍ਹਾ ਜਲੰਧਰ ਦੇ ਸੀਨੀਅਰ ਖਿਡਾਰੀਆਂ ਦੀ ਵਾਲੀਬਾਲ ਟੀਮ ਨੇ ਜਿੱਤਿਆ ਪਹਿਲਾ ਇਨਾਮ
Ad Position 24