24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਫ਼ੈਸਲੇ ਨਾਲ ਪੰਜਾਬ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਤੇ ਨਵੀਂ ਉਮੀਦ ਜਾਗੀ-ਮੁਨੀਸ਼ ਧੀਰ

ਨਕੋਦਰ, 24 ਨਵੰਬਰ (ਤਿਲਕ ਰਾਜ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਭਾਰਤੀ ਜਨਤਾ ਪਾਰਟੀ ਸੂਬਾ ਕਾਰਜਕਾਰਣੀ ਦੇ ਮੈਂਬਰ ਮੁਨੀਸ਼ ਧੀਰ ਨੇ ਕਿਹਾ ਕਿ ਇਹ ਗਠਜੋੜ ਪੰਜਾਬ ਦੀ ਤਸਵੀਰ ਬਦਲੇਗਾ। ਮੁਨੀਸ਼ ਧੀਰ ਨੇ ਗੱਠਜੋੜ ਨੂੰ ਸਮੇਂ ਦੀ ਮੁੱਖ ਲੋੜ ਦੱਸਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਤੇ ਨਵੀਂ ਉਮੀਦ ਜਾਗੀ ਹੈ।

Ad Position 21
No active advertisement
ਅਜੀਤ ਡੈਸਕ 25-11-2026
ਨਕੋਦਰ, 24 ਨਵੰਬਰ (ਤਿਲਕ ਰਾਜ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਭਾਰਤੀ ਜਨਤਾ ਪਾਰਟੀ ਸੂਬਾ ਕਾਰਜਕਾਰਣੀ ਦੇ ਮੈਂਬਰ ਮੁਨੀਸ਼ ਧੀਰ ਨੇ ਕਿਹਾ ਕਿ ਇਹ ਗਠਜੋੜ ਪੰਜਾਬ ਦੀ ਤਸਵੀਰ ਬਦਲੇਗਾ। ਮੁਨੀਸ਼ ਧੀਰ ਨੇ ਗੱਠਜੋੜ ਨੂੰ ਸਮੇਂ ਦੀ ਮੁੱਖ ਲੋੜ ਦੱਸਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਤੇ ਨਵੀਂ ਉਮੀਦ ਜਾਗੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਕੇਂਦਰ ਤੇ ਪੰਜਾਬ ’ਚ ਡਬਲ ਇੰਜਣ ਦੀ ਸਰਕਾਰ ਬਣਨ ਨਾਲ ਸੂਬੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ’ਚ ਪੰਜਾਬ ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ ਸੰਕਟ, ਉਦਯੋਗਾਂ ਦੀ ਕਮੀ ਤੇ ਬੁਨਿਆਦੀ ਸਹੂਲਤਾਂ ਦੀ ਘਾਟ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਉਨ੍ਹਾਂ ਅਨੁਸਾਰ ਸੂਬੇ ਨੂੰ ਇਨ੍ਹਾਂ ਮੁਸ਼ਕਲਾਂ ’ਚੋਂ ਬਾਹਰ ਕੱਢਣ ਲਈ ਇੱਕ ਮਜ਼ਬੂਤ ਤੇ ਸਥਿਰ ਸਰਕਾਰ ਦੀ ਲੋੜ ਹੈ, ਜੋ ਕੇਂਦਰ ਸਰਕਾਰ ਦੀਆਂ ਵਿਕਾਸਮੁਖੀ ਯੋਜਨਾਵਾਂ ਦੇ ਸਹਿਯੋਗ ਨਾਲ ਸੜਕਾਂ, ਪੁਲਾਂ, ਸਿਹਤ ਸੇਵਾਵਾਂ, ਸਿੱਖਿਆ ਤੇ ਉਦਯੋਗਿਕ ਖੇਤਰ ਵਿੱਚ ਵੱਡੇ ਪੱਧਰ ’ਤੇ ਕੰਮ ਕਰ ਸਕੇ। ਉਨ੍ਹਾਂ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹਿੱਤਾਂ ਨੂੰ ਸਰਬਉੱਚ ਰੱਖਦਿਆਂ ਇਕਜੁੱਟ ਹੋ ਕੇ ਲੋਕ ਸੇਵਾ ’ਚ ਜੁਟ ਜਾਣ।
Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਹਲਕੇ ਦੇ ਅਕਾਲੀ ਆਗੂਆਂ ਵਲੋਂ ਅਕਾਲੀ - ਭਾਜਪਾ ਗਠਜੋੜ ਦਾ ਸਵਾਗਤ ਕਿਹਾ, 2027 ’ਚ ਡਬਲ ਇੰਜਣ ਦੀ ਸਰਕਾਰ ਬਣੇਗੀ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਨੂੰ ਸੰਕਟ ’ਚੋਂ ਕੱਢਣ ਲਈ ਵੱਡਾ ਕਦਮ ਸਾਬਤ ਹੋਵੇਗਾ-ਜਥੇ. ਕਲਿਆਣ
Ad Position 24