ਬਿੱਲੀ ਬੜੈਚ ਅਕੈਡਮੀ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰਾਇੰਗ ਮੁਕਾਬਲੇ ਕਰਵਾਏ
ਮਲਸੀਆਂ, 24 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਵਿਖੇ ਅਕੈਡਮੀ ਦੇ ਚੇਅਰਮੈਨ ਬਾਬਾ ਗੁਰਮੇਜ ਸਿੰਘ ਤੇ ਪ੍ਰਿੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰਦੁਆਰਾ ਸੈਦਰਾਣਾ ਸਾਹਿਬ ਵਿਖੇ ਲਿਜਾਇਆ ਗਿਆ, ਜਿਥੇ ਬੱਚਿਆਂ ਵਲੋਂ ਜਪੁਜੀ ਸਾਹਿਬ ਦੀਆਂ ਪੰਜ ਪੌੜੀਆਂ ਤੇ ਆਨੰਦ ਸਾਹਿਬ ਦੀਆਂ 6 ਪੌੜੀਆਂ ਦਾ ਪਾਠ ਕੀਤਾ ਗਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਮਲਸੀਆਂ, 24 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਵਿਖੇ ਅਕੈਡਮੀ ਦੇ ਚੇਅਰਮੈਨ ਬਾਬਾ ਗੁਰਮੇਜ ਸਿੰਘ ਤੇ ਪ੍ਰਿੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰਦੁਆਰਾ ਸੈਦਰਾਣਾ ਸਾਹਿਬ ਵਿਖੇ ਲਿਜਾਇਆ ਗਿਆ, ਜਿਥੇ ਬੱਚਿਆਂ ਵਲੋਂ ਜਪੁਜੀ ਸਾਹਿਬ ਦੀਆਂ ਪੰਜ ਪੌੜੀਆਂ ਤੇ ਆਨੰਦ ਸਾਹਿਬ ਦੀਆਂ 6 ਪੌੜੀਆਂ ਦਾ ਪਾਠ ਕੀਤਾ ਗਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਅਕੈਡਮੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਬਹੁਤ ਹੀ ਸੁੰਦਰ ਤਸਵੀਰਾਂ ਬਣਾਈਆਂ। ਚੇਅਰਮੈਨ ਬਾਬਾ ਗੁਰਮੇਜ ਸਿੰਘ ਨੇ ਕਿਹਾ ਕਿ ਧਾਰਮਿਕ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫਲਸਫੇ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ ਹੈ।