ਪਵਨ ਗੁਪਤਾ ਨੇ ਇਨਫੋਰਸਮੈਂਟ ਟੈਕਨਾਲੋਜੀ ( ਪੰਜਾਬ ) ਦੇ ਉਪ - ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਪਵਨ ਗੁਪਤਾ ਨੇ ਇਨਫੋਰਸਮੈਂਟ ਟੈਕਨੋਲੋਜੀ (ਪੰਜਾਬ) ਦੇ ਉਪ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਐਲਾਨੇ ਗਏ ਉਮੀਦਵਾਰ ਨਿਤਿਨ ਕੋਹਲੀ ਨੇ ਪਵਨ ਗੁਪਤਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਦੀ ਕਾਮਨਾ ਕੀਤੀ।
ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਪਵਨ ਗੁਪਤਾ ਨੇ ਇਨਫੋਰਸਮੈਂਟ ਟੈਕਨੋਲੋਜੀ (ਪੰਜਾਬ) ਦੇ ਉਪ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਐਲਾਨੇ ਗਏ ਉਮੀਦਵਾਰ ਨਿਤਿਨ ਕੋਹਲੀ ਨੇ ਪਵਨ ਗੁਪਤਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਦੀ ਕਾਮਨਾ ਕੀਤੀ। ਨਿਤਿਨ ਕੋਹਲੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਪਵਨ ਗੁਪਤਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ, ਸਮਰਪਣ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਪੰਜਾਬ ਦੇ ਵਿਕਾਸ ਤੇ ਲੋਕ ਭਲਾਈ ਦੇ ਕੰਮਾਂ ’ਚ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਯੋਗ ਤੇ ਤਜਰਬੇਕਾਰ ਵਿਅਕਤੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣਾ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਸੂਬੇ ਦੀ ਤਰੱਕੀ ਨੂੰ ਹੋਰ ਗਤੀ ਮਿਲੇਗੀ । ਕੋਹਲੀ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹਨ ਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਤਜਰਬੇਕਾਰ ਤੇ ਜਨਸੇਵਾ ਦੀ ਭਾਵਨਾ ਰੱਖਣ ਵਾਲੇ ਲੋਕਾਂ ਨੂੰ ਪਾਰਟੀ ਨਾਲ ਜੋੜ ਰਹੇ ਹਨ। ਉਨ੍ਹਾਂ ਅਹਿਮ ਜ਼ਿੰਮੇਵਾਰੀਆਂ ਸੌਂਪਣ ਤੇ ਯੋਗ ਵਿਅਕਤੀਆਂ ਨੂੰ ਮੌਕੇ ਦੇਣ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਆਤਮ ਪ੍ਰਕਾਸ਼ ਬੱਬਲੂ, ਸ਼ਵੇਤਾ ਧੀਰ, ਪਵਨ ਹੰਸ, ਚੰਦਨ ਗਰੇਵਾਲ, ਮਨਮੋਹਨ ਰਾਜੂ, ਸੁਰੇਸ਼ ਗੁਪਤਾ, ਨਿਸ਼ਾਂਤ ਧੀਰ, ਅਤੁਲ ਭਗਤ ਅਤੇ ਜਗਰੂਪ ਸਿੰਘ ਸੇਖਵਾਂ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।