ਗੁਰਦੁਆਰਾ ਦੁਆਬਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਮਾਗਮ
ਜਲੰਧਰ, 25 ਨਵੰਬਰ (ਐੱਮ. ਐੱਸ.
ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ)- ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ, ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਜਾਏ ਵਿਸ਼ੇਸ਼ ਦੀਵਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਤੇਜਪਾਲ ਸਿੰਘ, ਭਾਈ ਅਜਮੇਰ ਸਿੰਘ, ਭਾਈ ਪਵਨੀਤ ਸਿੰਘ, ਭਾਈ ਗੁਰਪਾਲ ਸਿੰਘ, ਇਸਤਰੀ ਸਤਿਸੰਗ ਸਭਾ, ਬੀਬੀ ਭਾਨੀ ਜੀ ਸੇਵਾ ਸੁਸਾਇਟੀ ਤੇ ਬੇਬੇ ਨਾਨਕੀ ਜੀ ਸੇਵਾ ਸੁਸਾਇਟੀ ਵਲੋਂ ਗੁਰਬਾਣੀ ਕੀਰਤਨ, ਕਥਾ ਵਿਚਾਰ ਰਾਹੀਂ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਨਤਮਸਤਕ ਹੋ ਕੇ ਗੁਰੂ ਘਰ ’ਚ ਹਾਜ਼ਰੀ ਲਗਵਾਈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ (ਹੀਰਾ ਭਾਟੀਆ), ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਸਰਦਾਰਾ ਸਿੰਘ ਮੱਕੜ, ਦੀਦਾਰ ਸਿੰਘ ਬਿਰਦੀ, ਸਤਬੀਰ ਸਿੰਘ ਬਾਬਾ, ਬੂਟਾ ਸਿੰਘ ਭਾਟੀਆ, ਮਨਮਹਿੰਦਰ ਸਿੰਘ ਸੰਧਲ, ਬੀਬੀ ਸੁਰਿੰਦਰ ਕੌਰ (ਜਨਤਾ ਕੋਚ), ਬੀਬੀ ਪਰਮਿੰਦਰ ਕੌਰ ਮੱਕੜ ਤੇ ਬੀਬੀ ਰੁਪਿੰਦਰ ਕੌਰ ਭਾਟੀਆ ਦਾ ਵਿਸ਼ੇਸ਼ ਸਹਿਯੋਗ ਰਿਹਾ।