ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ
ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਸਾਲਾਨਾ ਸਮਾਗਮ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਗੁਰਬਾਣੀ ਦੇ ਪਾਵਨ ਸ਼ਬਦਾਂ ਦੇ ਕੀਰਤਨ ਨਾਲ ਹੋਈ।
ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਸਾਲਾਨਾ ਸਮਾਗਮ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਗੁਰਬਾਣੀ ਦੇ ਪਾਵਨ ਸ਼ਬਦਾਂ ਦੇ ਕੀਰਤਨ ਨਾਲ ਹੋਈ। ਇਸ ਮੌਕੇ ਅਕਾਲੀ ਆਗੂ ਤੇ ਹਲਕਾ ਜਲੰਧਰ ਕੈਂਟ ਦੇ ਇੰਚਾਰਜ ਹਰਜਾਪ ਸਿੰਘ ਸੰਘਾ, ਪੰਜਾਬ ਪੁਲਿਸ ਦੇ ਇੰਸਪੈਕਟਰ ਸ੍ਰੀ ਅਰਵਿੰਦ ਕੁਮਾਰ, ਆਰ.ਓ. ਦਫ਼ਤਰ ਜਲੰਧਰ ਤੋਂ ਸ. ਸੁਖਦੇਵ ਸਿੰਘ ਔਲਖ, ਡਾਇਰੈਕਟਰ ਡਾ. ਰਸ਼ਮੀ ਵਿਜ ਅਤੇ ਅਕੈਡਮੀ ਦੇ ਸਾਬਕਾ ਪ੍ਰਿੰਸੀਪਲ ਸ੍ਰੀਮਤੀ ਅਮਨਦੀਪ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਅਕੈਡਮੀ ਦੀ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਨੇ ਸਮੂਹ ਮਹਿਮਾਨਾਂ ਅਤੇ ਮਾਪਿਆਂ ਦਾ ਨਿੱਘਾ ਸਵਾਗਤ ਕਰਦਿਆਂ ਅਕਾਦਮਿਕ ਸੈਸ਼ਨ 2025-26 ਦੌਰਾਨ ਅਕੈਡਮੀ ਦੀਆਂ ਵਿੱਦਿਅਕ ਪ੍ਰਾਪਤੀਆਂ, ਗਤੀਵਿਧੀਆਂ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਉਪਰੰਤ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਅਤੇ ਸਮਾਜਿਕ ਵਿਸ਼ਿਆਂ ਨਾਲ ਸਬੰਧਤ ਨਾਟਕ ਪੇਸ਼ ਕੀਤੇ। ਸਮਾਗਮ ਦੌਰਾਨ ਸਾਲਾਨਾ ਇਨਾਮ ਵੰਡ ਸਮਾਰੋਹ ਵੀ ਕਰਵਾਇਆ ਗਿਆ, ਜਿਸ ਵਿੱਚ ਪੜ੍ਹਾਈ, ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕ ਸ੍ਰੀ ਸੁਨੀਲ ਕੁਮਾਰ, ਸ੍ਰੀ ਗੌਤਮ, ਸ. ਬਲਕਰਨ ਸਿੰਘ, ਸ. ਬਹਾਦਰ ਸਿੰਘ, ਮਨਪ੍ਰੀਤ ਕੌਰ, ਮਨਿੰਦਰ ਕੌਰ ਅਤੇ ਕਮਲਜੋਤ ਕੌਰ ਨੂੰ ਵੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਕੈਡਮੀ ਪ੍ਰਤੀ ਸਮਰਪਿਤ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਨਾਲ ਹੀ ਸਹਾਇਕ ਸਟਾਫ਼, ਵਾਹਨ ਚਾਲਕਾਂ ਅਤੇ ਕੰਡਕਟਰਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ ਗਈ।