26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਾਰਡ ਨੰਬਰ 20 ਵਿਖੇ ਕੌਂਸਲਰ ਰਾਜੂ ਤੇ ਕੋਹਲੀ ਵਲੋਂ ਇਲਾਕਾ ਨਿਵਾਸੀਆਂ ਨਾਲ ਬੈਠਕ

ਚੁਗਿੱਟੀ/ ਜੰਡੂ ਸਿੰਘਾ, 25 ਨਵੰਬਰ ( ਨਰਿੰਦਰ ਲਾਗੂ) ਵਾਰਡ ਨੰਬਰ 20 ਵਿਖੇ ਕੌਂਸਲਰ ਮਨਮੋਹਨ ਸਿੰਘ ਰਾਜੂ ਵਲੋਂ ਇਲਾਕਾ ਵਸਨੀਕਾਂ ਨਾਲ ਇੱਕ ਬੈਠਕ ਕੀਤੀ ਗਈ ਜਿਸ ਵਿੱਚ ਹਲਕਾ ਇੰਚਾਰਜ ਨਿਤਿਨ ਕੋਹਲੀ ਵੀ ਪਹੁੰਚੇ। ਇਸ ਮੌਕੇ ਨਾਰੀ ਸ਼ਕਤੀ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੌਂਸਲਰ ਰਾਜੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਵਾਂ - ਧੀਆਂ ਸਤਿਕਾਰ ਯੋਜਨਾ ਚਲਾਈ ਗਈ ਹੈ, ਉਸ ਨਾਲ ਲੋੜਵੰਦ ਪਰਿਵਾਰਾਂ ਨੂੰ ਬਹੁਤ ਫਾਇਦਾ ਮਿਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 26-11-2026
ਚੁਗਿੱਟੀ/ ਜੰਡੂ ਸਿੰਘਾ, 25 ਨਵੰਬਰ ( ਨਰਿੰਦਰ ਲਾਗੂ) ਵਾਰਡ ਨੰਬਰ 20 ਵਿਖੇ ਕੌਂਸਲਰ ਮਨਮੋਹਨ ਸਿੰਘ ਰਾਜੂ ਵਲੋਂ ਇਲਾਕਾ ਵਸਨੀਕਾਂ ਨਾਲ ਇੱਕ ਬੈਠਕ ਕੀਤੀ ਗਈ ਜਿਸ ਵਿੱਚ ਹਲਕਾ ਇੰਚਾਰਜ ਨਿਤਿਨ ਕੋਹਲੀ ਵੀ ਪਹੁੰਚੇ। ਇਸ ਮੌਕੇ ਨਾਰੀ ਸ਼ਕਤੀ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੌਂਸਲਰ ਰਾਜੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਵਾਂ - ਧੀਆਂ ਸਤਿਕਾਰ ਯੋਜਨਾ ਚਲਾਈ ਗਈ ਹੈ, ਉਸ ਨਾਲ ਲੋੜਵੰਦ ਪਰਿਵਾਰਾਂ ਨੂੰ ਬਹੁਤ ਫਾਇਦਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਤਮਾਮ ਵਾਅਦੇ ਪੂਰੇ ਕੀਤੇ ਗਏ ਹਨ ਜਿਸ ਕਾਰਨ ਹਰੇਕ ਫਿਰਕੇ ਦੇ ਲੋਕ ਪੰਜਾਬ ਸਰਕਾਰ ਤੋਂ ਖੁਸ਼ ਹਨ। ਉਨ੍ਹਾਂ ਆਖਿਆ ਕਿ ਇਹ ਪਹਿਲੀ ਸਰਕਾਰ ਹੈ , ਜਿਸ ਵਲੋਂ ਲੋਕਾਂ ਦੀ ਭਲਾ ਈ ਲਈ ਅਨੇਕਾਂ ਸਕੀਮਾਂ ਦਾ ਅਗਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲਾਰੇ ਲਾਉਣ ਵਾਲੀਆਂ ਵਿਰੋਧੀ ਰਾਜਨੀਤਕ ਪਾਰਟੀਆਂ ਤੋਂ ਲੋਕ ਮੁੱਖ ਮੋੜ ਚੁੱਕੇ ਹਨ। ਜਿਸ ਦਾ ਨਤੀਜਾ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਉਦੋਂ ਸਾਹਮਣੇ ਆਵੇਗਾ ਜਦੋਂ ‘ਆਪ’ ਦੇ ਉਮੀਦਵਾਰ ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਕੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਆਸ ਕੀਤੀ ਜਾ ਰਹੀ ਹੈ ਪੰਜਾਬ ਦੀਆਂ ਸਾਰੀਆਂ ਮਹਿਲਾਵਾਂ ਵਲੋਂ ਇੱਕ ਇੱਕ ਵੋਟ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਪਾਈ ਜਾਵੇਗੀ। ਇਸ ਦੌਰਾਨ ਹਲਕਾ ਇੰਚਾਰਜ ਨਿਤਿਨ ਕੋਹਲੀ ਵਲੋਂ ਵੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਕੌਰ,ਅੰਜੂ ਸ਼ਰਮਾ,ਨੇਹਾ ਵਰਮਾ, ਜੋਤੀ,ਨਗਮਾ, ਸੁਸ਼ਮਾ, ਰਜਿੰਦਰ ਕੌਰ, ਸੁਰਿੰਦਰ ਕੌਰ, ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗਠਜੋੜ ਦੀ ਚੜ੍ਹਦੀ ਕਲਾ ਲਈ ਸੁਖਮਿੰਦਰ ਸਿੰਘ ਰਾਜਪਾਲ ਵਲੋਂ ਅਰਦਾਸ ਅਗਲੀ ਖ਼ਬਰ ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ
Ad Position 24