ਅਕਾਲੀ - ਭਾਜਪਾ ਗੱਠਜੋੜ ਮੁੜ ਬਣੇਗਾ ਸੂਬੇ ਦੀ ਤਰੱਕੀ ਤੇ ਵਿਕਾਸ ਦਾ ਗਵਾਹ - ਰਾਣਾ
ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਵਿਚਕਾਰ ਹੋਇਆ ਗਠਜੋੜ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਗਵਾਹ ਬਣੇਗਾ। ਉਨ੍ਹਾਂ ਕਿਹਾ ਕਿ ਗਠਜੋੜ ਦੀ ਅਗਵਾਈ ਹੇਠ ਹੀ ਸੂਬਾ ਹਰ ਖੇਤਰ ’ਚ ਤਰੱਕੀ ਕਰਨ ਦੇ ਸਮਰੱਥ ਹੋ ਸਕੇਗਾ।
ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਵਿਚਕਾਰ ਹੋਇਆ ਗਠਜੋੜ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਗਵਾਹ ਬਣੇਗਾ। ਉਨ੍ਹਾਂ ਕਿਹਾ ਕਿ ਗਠਜੋੜ ਦੀ ਅਗਵਾਈ ਹੇਠ ਹੀ ਸੂਬਾ ਹਰ ਖੇਤਰ ’ਚ ਤਰੱਕੀ ਕਰਨ ਦੇ ਸਮਰੱਥ ਹੋ ਸਕੇਗਾ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਨੇ ਪ੍ਰਗਟ ਕਰਦੇ ਹੋਏ ਕਿਹਾ ਕਿ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਵਰਗੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਵਲੋਂ ਇਸ ਗਠਜੋੜ ਨੂੰ ਆਰੰਭ ਕਰਕੇ ਪੰਜਾਬ ਵਿੱਚ ਹਿੰਦੂ ਸਿੱਖ ਏਕਤਾ ਦੀ ਮਿਸਾਲ ਪੈਦਾ ਕੀਤੀ ਸੀ, ਜਿਸ ਨਾਲ ਪੰਜਾਬ ਨਾ ਕੇਵਲ ਭਾਈਚਾਰਕ ਸਾਂਝ ਮਜ਼ਬੂਤ ਹੋਈ ਸੀ, ਸਗੋਂ ਪੰਜਾਬ ਅੰਦਰ ਬੇਮਿਸਾਲ ਵਿਕਾਸ ਦੇ ਕੰਮ ਵੀ ਹੋਏ ਸਨ। ਰਾਣਾ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਭਾਰਤੀ ਜਨਤਾ ਪਾਰਟੀ ਦੇ ਨਾਲ ਰਲ ਕੇ ਜੋ ਪੰਜਾਬ ਦੇ ਗੰਭੀਰ ਤੇ ਸੰਜੀਦਾ ਮਸਲੇ ਹਨ ਉਹਨਾਂ ਤੇ ਦ੍ਰਿੜਤਾ ਨਾਲ ਪਹਿਰਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ, ਕਿਸਾਨਾਂ ਦੇ ਮੁੱਦੇ ਅਤੇ ਪੇਂਡੂ ਤੇ ਸ਼ਹਿਰੀ ਲੋਕਾਂ ਦੀਆਂ ਮੁਸ਼ਕਿਲਾਂ ਆਦਿ ਅਜਿਹੇ ਮਸਲੇ ਹਨ, ਜਿਨ੍ਹਾਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਨਾਲ ਵਿਚਾਰ ਕਰਕੇ ਹੱਲ ਕਰਵਾਉਣ ਦੀ ਲੋੜ ਹੈ।ਇਸ ਮੌਕੇ ਉਨ੍ਹਾਂ ਸੂਬੇ ਦੀ ‘ਆਪ’ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਹਰ ਖੇਤਰ ’ਚ ਪੱਛੜ ਚੁੱਕਾ ਹੈ ਤੇ ਲੋਕਾਂ ਅੰਦਰ ਡਰ ਤੇ ਸਹਿਮ ਦਾ ਮਾਹੌਲ ਹੈ।