ਸ਼ੈਲੀ ਭਾਜਪਾ ਮੈਡੀਕਲ ਸੈੱਲ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਬਣੇ
ਜਲੰਧਰ, 25 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਵਲੋਂ ਨੌਜਵਾਨ ਤੇ ਸੀਨੀਅਰ ਆਗੂ ਵਿਸ਼ਾਲ ਸਹਿਜਪਾਲ ਸ਼ੈਲੀ ਨੂੰ ਭਾਜਪਾ ਮੈਡੀਕਲ ਸੈੱਲ ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਮੈਡੀਕਲ ਸੈੱਲ ਦੇ ਸੂਬਾ ਕਨਵੀਨਰ ਡਾ.
ਜਲੰਧਰ, 25 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਵਲੋਂ ਨੌਜਵਾਨ ਤੇ ਸੀਨੀਅਰ ਆਗੂ ਵਿਸ਼ਾਲ ਸਹਿਜਪਾਲ ਸ਼ੈਲੀ ਨੂੰ ਭਾਜਪਾ ਮੈਡੀਕਲ ਸੈੱਲ ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਮੈਡੀਕਲ ਸੈੱਲ ਦੇ ਸੂਬਾ ਕਨਵੀਨਰ ਡਾ. ਸੀਮੰਤ ਗਰਗ ਵਲੋਂ ਐਲਾਨੀ ਗਈ ਨਵੀਂ ਟੀਮ ’ਚ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਆਪਣੀ ਨਿਯੁਕਤੀ ’ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਾਲ ਸਹਿਜਪਾਲ ਸ਼ੈਲੀ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੀ ਸਰਕਾਰ ਬਣਾਉਣ ਲਈ ਉਹ ਦਿਨ-ਰਾਤ ਮਿਹਨਤ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਗੇ।