ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਵਿਖੇ ‘ਐਨ.ਸੀ.ਸੀ. ਦਿਵਸ’ ਮਨਾਇਆ
ਮਲਸੀਆਂ, 25 ਨਵੰਬਰ (ਸੁਖਦੀਪ ਸਿੰਘ)- ਪੀ. ਐਮ.
ਮਲਸੀਆਂ, 25 ਨਵੰਬਰ (ਸੁਖਦੀਪ ਸਿੰਘ)- ਪੀ.ਐਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ (ਜਲੰਧਰ) ਵਿਖੇ ਐਨ.ਸੀ.ਸੀ. ਦਿਵਸ ਬੜੇ ਉਤਸ਼ਾਹ ਤੇ ਦੇਸ਼ ਭਗਤੀ ਵਾਲੇ ਮਾਹੌਲ ਵਿਚ ਮਨਾਇਆ ਗਿਆ। ਪ੍ਰੋਗਰਾਮ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਰਾਸ਼ਟਰੀ ਕੈਡਿਟ ਕੋਰ (ਐਨ.ਸੀ.ਸੀ.) ਦੇ ਉਦੇਸ਼ਾਂ, ਆਦਰਸ਼ਾਂ, ਮਹੱਤਵ ਅਤੇ ਇਸ ਰਾਹੀਂ ਮਿਲਣ ਵਾਲੇ ਵੱਖ-ਵੱਖ ਮੌਕਿਆਂ ਪ੍ਰਤੀ ਜਾਗਰੂਕ ਕਰਨਾ ਸੀ। ਵਿਦਿਆਲਿਆ ਵਿਚ ਸਵੇਰ ਦੀ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਅਰੁਣ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਐਨ.ਸੀ.ਸੀ. ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਪੈਦਾ ਕਰਦੀ ਹੈ। ਵਿਦਿਆਲਿਆ ਦੇ ਐਸੋਸੀਏਟ ਐਨ.ਸੀ.ਸੀ. ਅਫ਼ਸਰ ਵਿਨੈ ਕੁਮਾਰ ਧਨੋਰੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਨ.ਸੀ.ਸੀ. ਸਿਰਫ਼ ਇਕ ਸੰਗਠਨ ਨਹੀਂ, ਸਗੋਂ ਅਨੁਸ਼ਾਸਨ, ਅਗਵਾਈ, ਏਕਤਾ, ਆਤਮ-ਵਿਸ਼ਵਾਸ, ਰਾਸ਼ਟਰ ਪ੍ਰੇਮ ਅਤੇ ਸੇਵਾ ਭਾਵਨਾ ਵਿਕਸਤ ਕਰਨ ਦਾ ਇਕ ਸ਼ਕਤੀਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਐਨ.ਸੀ.ਸੀ. ਵਿਦਿਆਰਥੀਆਂ ਦੇ ਸ਼ਖ਼ਸੀਅਤ ਵਿਕਾਸ, ਅਗਵਾਈ ਸਮਰੱਥਾ, ਟੀਮ ਭਾਵਨਾ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਪ੍ਰੋਗਰਾਮ ਦੀ ਸਮਾਪਤੀ ਐਨ.ਸੀ.ਸੀ. ਦੇ ਆਦਰਸ਼ ਵਾਕ “ਏਕਤਾ ਅਤੇ ਅਨੁਸ਼ਾਸਨ” ਦੇ ਸੰਦੇਸ਼ ਨਾਲ ਹੋਈ। ਇਸ ਮੌਕੇ ਪ੍ਰਿੰਸੀਪਲ, ਐਨ.ਸੀ.ਸੀ. ਅਫ਼ਸਰ, ਸਟਾਫ਼ ਤੇ ਕੈਡਿਟਸ ਵੱਲੋਂ ਵਿਦਿਆਲਿਆ ਕੈਂਪਸ ਵਿਚ ਪੌਦੇ ਵੀ ਲਗਾਏ ਗਏ।