26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਜਮਸ਼ੇਰ ਖ਼ਾਸ, 25 ਨਵੰਬਰ ( ਹਰਵਿੰਦਰ ਕੁਮਾਰ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਜਮਸ਼ੇਰ ਖਾਸ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ (ਵਿਚਕਾਰਲਾ ) ਅਤੇ ਸਮੂਹ ਪਿੰਡ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਗ੍ਰਾਮ ਪੰਚਾਇਤ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ -ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਸਵੇਰੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਕੀਤੀ ਗਈ ਜੋ ਕਿ ਉਕਤ ਗੁਰੂ ਘਰ ਤੋਂ ਚੱਲ ਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਿੰਘ ਸਭਾ (ਸੜਕ ਵਾਲਾ), ਗੁਰਦੁਆਰਾ ਬਾਬਾ ਜੀਵਨ ਸਿੰਘ, ਗੁਰਦੁਆਰਾ ਰਾਮ ਝਰੋਖਾ ਮਾਨਾਂ ਦੀ ਪੱਤੀ ,ਗੁਰਦੁਆਰਾ ਰਾਮਗ੍ਹੜੀਆ ਜੰਝ ਘਰ ਸਾਹਿਬ ਤੋਂ ਹੁੰਦਾ ਹੋਇਆ ਸਮੂਹ ਨਗਰ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਾਪਸ ਆ ਕੇ ਸੰਪੂਰਨ ਹੋਇਆ।

Ad Position 21
No active advertisement
ਅਜੀਤ ਡੈਸਕ 26-11-2026
ਜਮਸ਼ੇਰ ਖ਼ਾਸ, 25 ਨਵੰਬਰ ( ਹਰਵਿੰਦਰ ਕੁਮਾਰ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਜਮਸ਼ੇਰ ਖਾਸ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ (ਵਿਚਕਾਰਲਾ ) ਅਤੇ ਸਮੂਹ ਪਿੰਡ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਗ੍ਰਾਮ ਪੰਚਾਇਤ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ -ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਸਵੇਰੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਕੀਤੀ ਗਈ ਜੋ ਕਿ ਉਕਤ ਗੁਰੂ ਘਰ ਤੋਂ ਚੱਲ ਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਿੰਘ ਸਭਾ (ਸੜਕ ਵਾਲਾ), ਗੁਰਦੁਆਰਾ ਬਾਬਾ ਜੀਵਨ ਸਿੰਘ, ਗੁਰਦੁਆਰਾ ਰਾਮ ਝਰੋਖਾ ਮਾਨਾਂ ਦੀ ਪੱਤੀ ,ਗੁਰਦੁਆਰਾ ਰਾਮਗ੍ਹੜੀਆ ਜੰਝ ਘਰ ਸਾਹਿਬ ਤੋਂ ਹੁੰਦਾ ਹੋਇਆ ਸਮੂਹ ਨਗਰ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਾਪਸ ਆ ਕੇ ਸੰਪੂਰਨ ਹੋਇਆ। ਇਸ ਵਿਸ਼ਾਲ ਨਗਰ ਕੀਰਤਨ ਵਿੱਚ ਪੰਥ ਦੇ ਪ੍ਰਸਿੱਧ ਢਾਡੀ ਜਥਾ ਸੁਖਦੇਵ ਸਿੰਘ ਬੂਹ ਨੇ ਆਪਣੇ ਸਾਥੀਆਂ ਨਾਲ਼ ਆਪਣੀ ਬੁਲੰਦ ਆਵਾਜ਼ ਵਿਚ ਵਾਰਾਂ ਗਾ ਕੇ ਅਤੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ’ਤੇ ਚਾਨਣਾ ਪਾਇਆ । ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਧੰਨਵਾਦ ਕੀਤਾ ਗਿਆ। ਜਮਸ਼ੇਰ ਖ਼ਾਸ, (ਹਰਵਿੰਦਰ ਕੁਮਾਰ) -ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭੋਡੇ ਸਪੁਰਾਏ ਵਿਖੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਏ ਗਏ, ਨਗਰ ਕੀਰਤਨ ਦੌਰਾਨ ਵਿਸ਼ਾਲ ਰੂਪ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਦੱਸਿਆ ਕੀ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਪਿੰਡ ਭੋਡੇ ਸਪਰਾਏ ਅਤੇ ਪਿੰਡ ਚੰਨਣਪੁਰ ਦੀ ਪਰਿਕਰਮਾ ਕਰਦੇ ਹੋਏ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਨਗਰ ਕੀਰਤਨ ਦੀ ਸਮਾਪਤੀ ਕੀਤੀ। ਭਾਈ ਹਰਜੀਤ ਸਿੰਘ ਦੇ ਕੀਰਤਨੀ ਜਥੇ ਨੇ ਨਗਰ ਕੀਰਤਨ ਦੌਰਾਨ ਸੰਗਤਾਂ ਨੂੰ ਰਸਭਿੰਨੇ ਕੀਰਤਨ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਸਰਬਜੀਤ ਸਿੰਘ ਸਪਰਾ, ਇੰਦਰਜੀਤ ਸਿੰਘ, ਭਜਨ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਕੀਪਾ, ਜਸਕਰਨ ਸਿੰਘ ਸਪਰਾ, ਬਿਕਰਮਜੀਤ ਸਿੰਘ ਸਪਰਾ ਅਤੇ ਜਗਜੀਤ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ। ­
Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਵਿਖੇ ਸ਼ਿਆਮ ਮਹਾਂਉਤਸਵ ਦੇ ਸੰਬੰਧ ’ ਚ ਭਲਕੇ ਸਜਾਈ ਜਾਵੇਗੀ ‘ ਵਿਸ਼ਾਲ ਨਿਸ਼ਾਨ ਯਾਤਰਾ ’ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਵਿਖੇ ‘ਐਨ.ਸੀ.ਸੀ. ਦਿਵਸ’ ਮਨਾਇਆ
Ad Position 24