26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਿਟਨ ਅਟਵਾਲ ਨੇ ਬਤੌਰ ਡੀ . ਐਸ . ਪੀ . ਫਿਲੌਰ ਅਹੁਦਾ ਸੰਭਾਲਿਆ ਵੱਖ-ਵੱਖ ਆਗੂਆਂ ਨੇ ਕੀਤਾ ਸਨਮਾਨਿਤ

ਫਿਲੌਰ, 25 ਨਵੰਬਰ (ਸਤਿੰਦਰ ਸ਼ਰਮਾ)-ਡੀ. ਐਸ.

Ad Position 21
No active advertisement
ਕੈਪਸਨ-ਚਾਰਜ ਸੰਭਾਲਣ ਮੌਕੇ ਡੀ.ਐਸ.ਪੀ. ਫਿਲੌਰ ਬਿਟਨ ਅਟਵਾਲ ਨੂੰ ਵੱਖ-ਵੱਖ ਆਗੂ ਐਡਵੋਕੇਟ ਪੰਕਜ ਸ਼ਰਮਾ, ਜਸਪਾਲ ਸਿੰਘ ਢੱਲ ਅਤੇ ਗੁਰਮੀਤ ਸਿੰਘ ਕਾਕਾ ਫਿਲੌਰੀਆ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕਰਦੇ ਹੋਏ। ਤਸਵੀਰ-ਸਤਿੰਦਰ ਸ਼ਰਮਾ। 26-11-2026
ਫਿਲੌਰ, 25 ਨਵੰਬਰ (ਸਤਿੰਦਰ ਸ਼ਰਮਾ)-ਡੀ.ਐਸ.ਪੀ. ਬਿਟਨ ਅਟਵਾਲ ਨੇ ਬਤੌਰ ਡੀ.ਐਸ.ਪੀ. ਫਿਲੌਰ ਆਪਣਾ ਅਹੁਦਾ ਸੰਭਾਲ ਲਿਆ ਹੈ, ਉਨ੍ਹਾਂ ਨੇ ਰਸਮੀ ਤੌਰ ’ਤੇ ਡੀ.ਐਸ.ਪੀ. ਭਰਤ ਮਸੀਹ ਤੋਂ ਚਾਰਜ ਲੈ ਕੇ ਆਪਣੀ ਡਿਊਟੀ ਸੰਭਾਲ ਲਈ ਹੈ। ਉਪਰੰਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਡੀ.ਐਸ.ਪੀ. ਅਟਵਾਲ ਦਾ ਇਸ ਮੌਕੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਤੇ ਸਬ ਡਵੀਜ਼ਨ ਫਿਲੌਰ ਦੀ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਐਡਵੋਕੇਟ ਪੰਕਜ ਸ਼ਰਮਾ, ਲੁਧਿਆਣਾ ਦੀ ਇਕ ਸੰਸਥਾ ਦੇ ਪ੍ਰਧਾਨ ਜਸਪਾਲ ਸਿੰਘ ਢੱਲ, ਗੁਰਮੀਤ ਸਿੰਘ ਕਾਕਾ ਫਿਲੌਰੀਆ ਨੇ ਵੀ ਡੀ.ਐਸ.ਪੀ. ਅਟਵਾਲ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਅਟਵਾਲ ਨੇ ਕਿਹਾ ਕਿ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣਾ ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਸਮਾਜ ਵਿਰੋਧੀ ਤੇ ਮਾੜੇ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਛੱਡ ਕੇ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਿਲ ਹੋ ਜਾਣ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀ.ਐਸ.ਪੀ. ਅਟਵਾਲ ਨੇ ਉਚੇਚੇ ਤੌਰ ’ਤੇ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਨਸ਼ਿਆਂ ਸੰਬੰਧੀ ਕਿਸੇ ਪ੍ਰਕਾਰ ਦੀ ਕੋਈ ਵੀ ਸਾਜਿਸ਼ ਬਖਸ਼ੀ ਨਹੀਂ ਜਾਵੇਗੀ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕੇ ਦੀ ਸੁਰੱਖਿਆ ਲਈ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਯਤਨ ਕਰਨਗੇ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਪੀੜਤ ਦਫ਼ਤਰੀ ਸਮੇਂ ਵਿਚ ਖ਼ੁਦ ਆ ਕੇ ਉਨ੍ਹਾਂ ਨੂੰ ਆਪਣੀ ਤਕਲੀਫ਼ ਦੱਸ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ‘ਮਾਵਾਂ - ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਨ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ 19.64 ਲੱਖ ਰੁਪਏ ਦਾ ਚੈੱਕ ਭੇਟ­ ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਹੋਣ ਦੀ ਖੁਸ਼ੀ ’ ਚ ਅਕਾਲੀ ਤੇ ਭਾਜਪਾ ਵਰਕਰਾਂ ਨੇ ਲੱਡੂ ਵੰਡੇ
Ad Position 24