26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਦੇਵੀ ਤਾਲਾਬ ਮੰਦਰ ਵਿਖੇ ਤੁਲਸੀ ਵਿਆਹ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ

ਸ਼ਾਹਕੋਟ, 25 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਦੇ ਨਵਾਂ ਕਿਲ੍ਹਾ ਰੋਡ ’ਤੇ ਸਥਿਤ ਸ੍ਰੀ ਦੇਵੀ ਤਾਲਾਬ ਮੰਦਿਰ ਵਿਖੇ ਤੁਲਸੀ ਵਿਆਹ ਦਾ ਪਵਿੱਤਰ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਸਮਾਗਮ ਵਿਚ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 26-11-2026
ਸ਼ਾਹਕੋਟ, 25 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਦੇ ਨਵਾਂ ਕਿਲ੍ਹਾ ਰੋਡ ’ਤੇ ਸਥਿਤ ਸ੍ਰੀ ਦੇਵੀ ਤਾਲਾਬ ਮੰਦਿਰ ਵਿਖੇ ਤੁਲਸੀ ਵਿਆਹ ਦਾ ਪਵਿੱਤਰ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਸਮਾਗਮ ਵਿਚ ਸ਼ਿਰਕਤ ਕੀਤੀ। ਠਾਕੁਰ ਜੀ ਵਲੋਂ ਵਿਆਹ ਦੀਆਂ ਸਾਰੀਆਂ ਰਸਮਾਂ ਉੱਘੇ ਸਮਾਜ ਸੇਵਕ ਮਨਜੀਤ ਕੁਮਾਰ ਦੇਦ ਵਲੋਂ ਨਿਭਾਈਆਂ ਗਈਆਂ, ਜਦ ਕਿ ਤੁਲਸੀ ਮਾਤਾ ਵਲੋਂ ਵਿਆਹ ਦੀਆਂ ਰਸਮਾਂ ਆਰਤੀ ਜਿੰਦਲ ਤੇ ਉਨ੍ਹਾਂ ਦੇ ਪਤੀ ਨੇ ਪੂਰੀ ਸ਼ਰਧਾ ਨਾਲ ਨਿਭਾਈਆਂ। ਇਸ ਮੌਕੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਵਿਆਹ ਦੀਆਂ ਰਸਮਾਂ ਕਰਵਾਈਆਂ ਗਈਆਂ। ਇਸ ਮੌਕੇ ਪ੍ਰਬੰਧਕਾਂ ਵਲੋਂ ਸਮੂਹ ਸ਼ਰਧਾਲੂਆਂ ਨੂੰ ਤੁਲਸੀ ਵਿਆਹ ਦੇ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ। ਮਨਜੀਤ ਕੁਮਾਰ ਦੇਦ ਨੇ ਕਿਹਾ ਕਿ ਤੁਲਸੀ ਵਿਆਹ ਦਾ ਪਵਿੱਤਰ ਸਮਾਗਮ ਸਾਡੀ ਧਾਰਮਿਕ ਆਸਥਾ ਅਤੇ ਪਰੰਪਰਾਵਾਂ ਦਾ ਪ੍ਰਤੀਕ ਹੈ। ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੀ ਸੰਸਕ੍ਰਿਤੀ ਤੇ ਰੀਤੀ-ਰਿਵਾਜਾਂ ਨਾਲ ਜੋੜਦੇ ਹਨ। ਇਸ ਮੌਕੇ ਮਹਿਲਾ ਮੰਡਲ ਸ਼ਾਹਕੋਟ ਦੀ ਪ੍ਰਧਾਨ ਸੁਖਜੀਤ ਕੌਰ ਸੁੱਖੀ, ਚੇਅਰਪਰਸਨ ਅਮਰਜੀਤ ਕੌਰ ਸਚਦੇਵਾ, ਰਾਜਵਿੰਦਰ ਕੌਰ ਘਾਰੂ, ਬਿਮਲਾ,ਪ੍ਰਵੀਨ ਪਰਾਸ਼ਰ, ਸੀਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਬੱਦੋਆਣਾ ਸਾਹਿਬ ਡੱਲੀ ਵਲੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਨੇ ਜਨਗਣਨਾ -2027 ਦੀਆਂ ਡਿਊਟੀਆਂ ਸੰਬੰਧੀ ਐੱਸ . ਡੀ . ਐੱਮ. ਕਾਹਲੋਂ ਨੂੰ ਸੌਂਪਿਆ ਮੰਗ ਪੱਤਰ
Ad Position 24