26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਤੇ ਖ਼ੂਨਦਾਨ ਕੈਂਪ ਕੱਲ੍ਹ

ਆਦਮਪੁਰ , 25 ਨਵੰਬਰ (ਹਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪਿੰਡ ਸਲਾਲਾ (ਜਲੰਧਰ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕੇ ਦੀਆਂ ਸਮੂਹ ਸੰਗਤਾਂ ਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 26-11-2026
ਆਦਮਪੁਰ , 25 ਨਵੰਬਰ (ਹਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪਿੰਡ ਸਲਾਲਾ (ਜਲੰਧਰ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕੇ ਦੀਆਂ ਸਮੂਹ ਸੰਗਤਾਂ ਤੇ ਐਨ.ਆਰ.ਆਈ. ਵੀਰਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ, ਮਹਾਨ ਕੀਰਤਨ ਸਮਾਗਮ ਤੇ ਸਵੈ-ਇੱਛਕ ਖ਼ੂਨਦਾਨ ਕੈਂਪ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਅਮਨਦੀਪ ਸਿੰਘ ਬਿੱਟਾ ਨੇ ਦੱਸਿਆ ਕਿ ਸਮਾਗਮਾਂ ਦੀ ਲੜੀ ਤਹਿਤ 25 ਨਵੰਬਰ ਨੂੰ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 27 ਨਵੰਬਰ (ਸ਼ੁੱਕਰਵਾਰ) ਨੂੰ ਸ਼ਾਮ 5: 00 ਵਜੇ ਪਾਏ ਜਾਣਗੇ। ਉਪਰੰਤ ਸ਼ਾਮ 6:00 ਵਜੇ ਤੋਂ ਰਾਤ 9:00 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਸਜੇਗਾ, ਜਿਸ ’ਚ ਗਿਆਨੀ ਜੰਗ ਸਿੰਘ ਜੀ, ਭਾਈ ਜਸਵੀਰ ਸਿੰਘ ਜੀ ਤੇ ਭਾਈ ਪਰਮਿੰਦਰ ਸਿੰਘ ਜੀ ਖਾਲਸਾ ਦੇ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਮਾਨਵਤਾ ਦੀ ਸੇਵਾ ਨੂੰ ਸਮਰਪਿਤ 27 ਨਵੰਬਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਭਾਈ ਘਨੱਈਆ ਜੀ ਬਲੱਡ ਬੈਂਕ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸਵੈ-ਇੱਛਕ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪ੍ਰਬੰਧਕ ਕਮੇਟੀ ਸਮੇਤ ਹਰਜੀਤ ਸਿੰਘ ਢਿੱਲੋਂ, ਪਰਮਜੀਤ ਸਿੰਘ ਢਿੱਲੋਂ, ਦਲਵਿੰਦਰ ਸਿੰਘ ਰਾਏ, ਸਮੂਹ ਐਨ.ਆਰ.ਆਈ. ਵੀਰਾਂ ਤੇ ਪਿੰਡ ਖੋਜਕੀਪੁਰ ਨੰਗਲ ਸਲਾਲਾ ਦੀ ਸਮੂਹ ਸੰਗਤ ਵਲੋਂ ਇਲਾਕਾ ਨਿਵਾਸੀਆਂ ਨੂੰ ਪਰਿਵਾਰਾਂ ਸਮੇਤ ਹਾਜ਼ਰੀ ਭਰਨ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਪ੍ਰਕਾਸ਼ ਪੁਰਬ ਮੌਕੇ ਸਜਾਏ ਰਾਤ ਦੇ ਵਿਸ਼ੇਸ਼ ਦੀਵਾਨ ਕਥਾ ਵਾਚਕ ਗਿਆਨੀ ਸਤਨ... ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਖੁਸ਼ਹਾਲੀ ਲਈ ਸ਼ੁੱਭ ਸੰਕੇਤ- ਰਾਣਾ ਹਰਦੀਪ ਸਿੰਘ
Ad Position 24