ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ
ਮਲਸੀਆਂ, 25 ਨਵੰਬਰ (ਸੁਖਦੀਪ ਸਿੰਘ)-ਪੀ. ਐਮ.
ਮਲਸੀਆਂ, 25 ਨਵੰਬਰ (ਸੁਖਦੀਪ ਸਿੰਘ)-ਪੀ.ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ (ਜਲੰਧਰ) ਵਿਖੇ ਪ੍ਰਿੰਸੀਪਲ ਅਰੁਣ ਕੁਮਾਰ ਦੀ ਅਗਵਾਈ ਹੇਠ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਗਿਆ। ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਅਰੁਣ ਕੁਮਾਰ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦਾ ਸੰਦੇਸ਼ ਦਿੱਤਾ ਹੈ। ਇਸ ਮੌਕੇ ਵਿਦਿਆਲਿਆ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।