26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮੌਸਮ ਤਬਦੀਲੀ ਹੋਣ ਦੇ ਬਾਵਜੂਦ ਘਰੇਲੂ ਵਰਗ ’ਤੇ ਵੀ ਲੱਗਣ ਲੱਗੇ ਬਿਜਲੀ ਦੇ ਕੱਟ- ਬਿਜਲੀ ਗੁੱਲ ਹੋਣ ਨਾਲ ਲੋਕ ਪ੍ਰੇਸ਼ਾਨ

ਬਿਜਲੀ ਐਕਸਚੇਂਜ ਤੋਂ ਸਪਲਾਈ ਮਿਲਣ ਵਿਚ ਆ ਰਹੀ ਮੁਸ਼ਕਿਲ ਜਲੰਧਰ, 26 ਨਵੰਬਰ (ਸ਼ਿਵ)- ਮੌਸਮ ’ਚ ਤਬਦੀਲੀ ਆਉਣ ਤੇ ਤਾਪਮਾਨ ਵਿਚ ਗਿਰਾਵਟ ਦਰਜ ਹੋਣ ਨਾਲ ਭਾਵੇਂ ਬਿਜਲੀ ਦੀ ਮੰਗ ਵਿਚ ਕਾਫ਼ੀ ਕਮੀ ਆ ਗਈ ਹੈ, ਪਰ ਇਸ ਦੇ ਬਾਵਜੂਦ ਪਿਛਲੇ ਕੁਝ ਦਿਨਾਂ ਤੋਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੀ ਬਿਜਲੀ ਦੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਕਰਕੇ ਸ਼ਾਮ ਦੇ ਸਮੇਂ ਲੱਗ ਰਹੇ ਬਿਜਲੀ ਕੱਟਾਂ ਕਾਰਨ ਲੋਕਾਂ ਦੇ ਰੋਜ਼ਾਨਾ ਦੇ ਕੰਮਕਾਜ ਪ੍ਰਭਾਵਿਤ ਹੋਣ ਲੱਗੇ ਹਨ।

Ad Position 21
No active advertisement
ਅਜੀਤ ਡੈਸਕ 27-11-2026
ਬਿਜਲੀ ਐਕਸਚੇਂਜ ਤੋਂ ਸਪਲਾਈ ਮਿਲਣ ਵਿਚ ਆ ਰਹੀ ਮੁਸ਼ਕਿਲ
ਜਲੰਧਰ, 26 ਨਵੰਬਰ (ਸ਼ਿਵ)- ਮੌਸਮ ’ਚ ਤਬਦੀਲੀ ਆਉਣ ਤੇ ਤਾਪਮਾਨ ਵਿਚ ਗਿਰਾਵਟ ਦਰਜ ਹੋਣ ਨਾਲ ਭਾਵੇਂ ਬਿਜਲੀ ਦੀ ਮੰਗ ਵਿਚ ਕਾਫ਼ੀ ਕਮੀ ਆ ਗਈ ਹੈ, ਪਰ ਇਸ ਦੇ ਬਾਵਜੂਦ ਪਿਛਲੇ ਕੁਝ ਦਿਨਾਂ ਤੋਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੀ ਬਿਜਲੀ ਦੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਕਰਕੇ ਸ਼ਾਮ ਦੇ ਸਮੇਂ ਲੱਗ ਰਹੇ ਬਿਜਲੀ ਕੱਟਾਂ ਕਾਰਨ ਲੋਕਾਂ ਦੇ ਰੋਜ਼ਾਨਾ ਦੇ ਕੰਮਕਾਜ ਪ੍ਰਭਾਵਿਤ ਹੋਣ ਲੱਗੇ ਹਨ। ਪਹਿਲਾਂ ਜਿੱਥੇ ਬਿਜਲੀ ਦੇ ਕੱਟ ਮੁੱਖ ਤੌਰ ’ਤੇ ਸਨਅਤੀ ਇਕਾਈਆਂ ’ਤੇ ਲਗਾਏ ਜਾਂਦੇ ਸਨ, ਉੱਥੇ ਹੁਣ ਘਰੇਲੂ ਖਪਤਕਾਰ ਵੀ ਇਸ ਦੀ ਮਾਰ ਝੱਲ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਘਰੇਲੂ ਵਰਗ ’ਤੇ ਵੀ ਬਿਜਲੀ ਸਪਲਾਈ ਵਿਚ ਕੱਟ ਲੱਗਣ ਦਾ ਸਿਲਸਿਲਾ ਸ਼ੁਰੂ ਹੋਇਆ ਹੈ। ਅੱਜ ਦਿਨ ਵੇਲੇ ਤੇ ਸ਼ਾਮ ਸਮੇਂ ਵੀ ਬਿਜਲੀ ਦੇ ਕੱਟ ਲੱਗਣ ਕਾਰਨ ਕਈ ਇਲਾਕਿਆਂ ਵਿਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਬਿਜਲੀ ਬੰਦ ਹੋਣ ਕਾਰਨ ਘਰਾਂ ਦੇ ਕੰਮਕਾਜ ਤੋਂ ਇਲਾਵਾ ਦੁਕਾਨਦਾਰਾਂ ਅਤੇ ਹੋਰ ਕਾਰੋਬਾਰੀ ਵਰਗ ਦੇ ਕੰਮ ਵੀ ਪ੍ਰਭਾਵਿਤ ਹੋ ਰਹੇ ਹਨ। ਹਾਲਾਂਕਿ ਪਾਵਰਕਾਮ ਵਲੋਂ ਅਜੇ ਤੱਕ ਬਿਜਲੀ ਕੱਟਾਂ ਦੇ ਕਾਰਨਾਂ ਸਬੰਧੀ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਜਾ ਰਹੀ, ਪਰ ਸੂਤਰਾਂ ਅਨੁਸਾਰ ਇਸ ਸਮੇਂ ਪਾਵਰਕਾਮ ਨੂੰ ਬਿਜਲੀ ਐਕਸਚੇਂਜ ਤੋਂ ਲੋੜੀਂਦੀ ਬਿਜਲੀ ਪ੍ਰਾਪਤ ਕਰਨ ਵਿਚ ਮੁਸ਼ਕਲ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੇਸ਼ ਦੇ ਕਈ ਰਾਜਾਂ ਵਿਚ ਕੋਲੇ ਦੀ ਕਮੀ ਕਾਰਨ ਬਿਜਲੀ ਉਤਪਾਦਨ ਪ੍ਰਭਾਵਿਤ ਹੋਣ ਨਾਲ ਬਿਜਲੀ ਐਕਸਚੇਂਜ ਵਿਚ ਵੀ ਸਪਲਾਈ ਦੀ ਕਮੀ ਆ ਗਈ ਹੈ। ਜ਼ਿਕਰਯੋਗ ਹੈ ਕਿ ਪਾਵਰਕਾਮ ਵਲੋਂ ਲੋੜ ਪੈਣ ’ਤੇ ਬਿਜਲੀ ਐਕਸਚੇਂਜ ਤੋਂ ਵੀ ਬਿਜਲੀ ਖਰੀਦੀ ਜਾਂਦੀ ਹੈ, ਤਾਂ ਜੋ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਦਿੱਤੀ ਜਾ ਸਕੇ। ਪਰ ਸੂਤਰਾਂ ਦਾ ਕਹਿਣਾ ਹੈ ਕਿ ਮੌਜੂਦਾ ਸਮੇਂ ਵਿੱਚ ਬਿਜਲੀ ਦੀ ਕੀਮਤ ਨਾਲੋਂ ਵੱਡੀ ਸਮੱਸਿਆ ਐਕਸਚੇਂਜ ਤੋਂ ਲੋੜ ਅਨੁਸਾਰ ਬਿਜਲੀ ਉਪਲਬਧ ਨਾ ਹੋਣਾ ਹੈ। ਇਸ ਕਾਰਨ ਬਿਜਲੀ ਸਪਲਾਈ ਨੂੰ ਸੰਤੁਲਿਤ ਰੱਖਣ ਲਈ ਵੱਖ-ਵੱਖ ਇਲਾਕਿਆਂ ’ਚ ਕਟ ਲਗਾਉਣੇ ਪੈ ਰਹੇ ਹਨ। ਇਸ ਤੋਂ ਪਹਿਲਾਂ ਜਦੋਂ ਵੀ ਬਿਜਲੀ ਦੀ ਮੰਗ ਵਧਦੀ ਸੀ ਤਾਂ ਪਾਵਰਕਾਮ ਵਲੋਂ ਬਿਜਲੀ ਦੀ ਬੱਚਤ ਅਤੇ ਸਪਲਾਈ ਨੂੰ ਸੰਤੁਲਿਤ ਕਰਨ ਲਈ ਮੁੱਖ ਤੌਰ ’ਤੇ ਸਨਅਤੀ ਇਕਾਈਆਂ ’ਤੇ ਕੱਟ ਲਗਾਏ ਜਾਂਦੇ ਸਨ। ਪਰ ਹੁਣ ਘਰੇਲੂ ਖਪਤਕਾਰਾਂ ਨੂੰ ਵੀ ਇਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਾਮ ਦਾ ਸਮਾਂ ਅਜਿਹਾ ਹੁੰਦਾ ਹੈ ਜਦੋਂ ਜ਼ਿਆਦਾਤਰ ਲੋਕ ਆਪਣੇ ਘਰਾਂ ਵਿਚ ਹੁੰਦੇ ਹਨ ਅਤੇ ਰੋਜ਼ਾਨਾ ਦੇ ਕੰਮਕਾਜ ਨਿਪਟਾਉਂਦੇ ਹਨ। ਅਜਿਹੇ ਸਮੇਂ ਬਿਜਲੀ ਬੰਦ ਹੋਣ ਕਾਰਨ ਲੋਕਾਂ ਦੀ ਪ੍ਰੇਸ਼ਾਨੀ ਹੋਰ ਵਧ ਜਾਂਦੀ ਹੈ। ਦੂਜੇ ਪਾਸੇ ਬਿਜਲੀ ਕੱਟਾਂ ਦਾ ਅਸਰ ਸਿਰਫ਼ ਘਰਾਂ ਤੱਕ ਹੀ ਸੀਮਤ ਨਹੀਂ ਰਹਿੰਦਾ, ਸਗੋਂ ਇਸ ਨਾਲ ਪਾਣੀ ਦੀ ਸਪਲਾਈ ਸਮੇਤ ਕਈ ਹੋਰ ਜ਼ਰੂਰੀ ਸੇਵਾਵਾਂ ਵੀ ਪ੍ਰਭਾਵਿਤ ਹੁੰਦੀਆਂ ਹਨ। ਕਈ ਇਲਾਕਿਆਂ ’ਚ ਮੋਟਰਾਂ ਰਾਹੀਂ ਪਾਣੀ ਦੀ ਸਪਲਾਈ ਕਰਨ ਵਿਚ ਮੁਸ਼ਕਲ ਆਉਂਦੀ ਹੈ, ਜਿਸ ਕਾਰਨ ਲੋਕਾਂ ਨੂੰ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਭਾਵੇਂ ਮੌਸਮ ਠੰਢਾ ਹੋਣ ਅਤੇ ਰਾਤ ਸਮੇਂ ਤਾਪਮਾਨ ਘਟਣ ਕਾਰਨ ਲੋਕਾਂ ਵਲੋਂ ਫਿਲਹਾਲ ਬਿਜਲੀ ਕੱਟਾਂ ਨੂੰ ਜ਼ਿਆਦਾ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ, ਪਰ ਜੇਕਰ ਇਹ ਸਿਲਸਿਲਾ ਲੰਬੇ ਸਮੇਂ ਤੱਕ ਜਾਰੀ ਰਹਿੰਦਾ ਹੈ ਤਾਂ ਆਮ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪਾਵਰਕਾਮ ਦੇ ਅਧਿਕਾਰੀ ਵੀ ਅਜੇ ਇਸ ਬਾਰੇ ਕੋਈ ਸਪੱਸ਼ਟ ਜਵਾਬ ਦੇਣ ਦੀ ਸਥਿਤੀ ਵਿੱਚ ਨਹੀਂ ਹਨ ਕਿ ਘਰੇਲੂ ਖਪਤਕਾਰਾਂ ਨੂੰ ਬਿਜਲੀ ਕੱਟਾਂ ਤੋਂ ਕਦੋਂ ਰਾਹਤ ਮਿਲੇਗੀ। ਲੋਕਾਂ ਦੀ ਮੰਗ ਹੈ ਕਿ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਬਿਨਾਂ ਕਿਸੇ ਪਹਿਲਾਂ ਸੂਚਨਾ ਦੇ ਲੱਗ ਰਹੇ ਕੱਟਾਂ ਤੋਂ ਰਾਹਤ ਦਿਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਗੁੱਲ ਹੋਣ ਨਾਲ ਸ਼ਹਿਰ ਦੇ ਕਈ ਚੌਕਾਂ ਦੀਆਂ ਲਾਈਟਾਂ ਹੋਈਆਂ ਬੰਦ-ਅੱਧਾ ਘੰਟਾ ਜਾਮ ਰਹੀ ਆਵਾਜਾਈ ਅਗਲੀ ਖ਼ਬਰ ਯੂਥ ਕਾਂਗਰਸ ਵਲੋਂ ਦਿੱਲੀ ਹਾਈ ਕੋਰਟ ’ਚ ਪਟੀਸ਼ਨ
Ad Position 24