ਗੁਰਦੁਆਰਾ ਬਸਤੀ ਗੁਜਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਜਲੰਧਰ, 26 ਨਵੰਬਰ (ਐੱਮ. ਐੱਸ.
ਜਲੰਧਰ, 26 ਨਵੰਬਰ (ਐੱਮ. ਐੱਸ. ਲੋਹੀਆ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜਾਂ, ਜਲੰਧਰ ਵਿਖੇ ਸਵੇਰੇ ਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਇਨ੍ਹਾਂ ਦੀਵਾਨਾਂ ਅੰਦਰ ਭਾਈ ਅਮਨਦੀਪ ਸਿੰਘ, ਭਾਈ ਚੰਨਪ੍ਰੀਤ ਸਿੰਘ ਤੇ ਭਾਈ ਬ੍ਰਹਮਜੋਤ ਸਿੰਘ ਨੇ ਕੀਰਤਨ ਦੀ ਹਾਜ਼ਰੀ ਲਗਵਾਈ। ਕਥਾਵਾਚਕ ਭਾਈ ਖੜਕ ਸਿੰਘ ਨੇ ਸੰਗਤ ਨੂੰ ਗੁਰਇਤਿਹਾਸ ਨਾਲ ਜੋੜਿਆ। ਇਸ ਮੌਕੇ ’ਤੇ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਤੇ ਸ਼ਹਿਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਆਈ ਸੰਗਤ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਪ੍ਰਧਾਨ ਇੰਦਰਵੀਰ ਸਿੰਘ, ਹਰਚਰਨ ਸਿੰਘ ਭਾਟੀਆ, ਅੰਮ੍ਰਿਤਪਾਲ ਸਿੰਘ ਭਾਟੀਆ, ਗੁਰਬਖਸ਼ ਸਿੰਘ, ਬਲਵਿੰਦਰ ਸਿੰਘ (ਗ੍ਰੀਨਲੈਂਡ), ਜਸਵੀਰ ਸਿੰਘ, ਅਮਰਜੀਤ ਸਿੰਘ ਭਾਟੀਆ, ਅਮਰਜੀਤ ਸਿੰਘ ਧਮੀਜਾ, ਨਵਨੀਤ ਸਿੰਘ, ਮਨਵਿੰਦਰ ਸਿੰਘ ਭਾਟੀਆ ਨੇ ਕੈਬਿਨਟ ਮੰਤਰੀ ਮਹਿੰਦਰ ਭਗਤ ਤੇ ਆਏ ਹੋਏ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਕੀਤਾ।