ਜਲੰਧਰ ਪਬਲਿਕ ਸਕੂਲ ’ਚ ਕਰਵਾਏ ਦਸਤਾਰ ਸਜਾਉਣ ਦੇ ਮੁਕਾਬਲੇ
ਲੋਹੀਆਂ ਖਾਸ, 26 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਜੇ. ਪੀ.
ਲੋਹੀਆਂ ਖਾਸ, 26 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਜੇ.ਪੀ.ਐੱਸ. ਵਜੋਂ ਜਾਣੇ ਜਾਂਦੇ ‘ਜਲੰਧਰ ਪਬਲਿਕ ਸਕੂਲ, ਲੋਹੀਆਂ ਖ਼ਾਸ’ ’ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ| ਨੌਜਵਾਨ ਪੀੜੀ ਨੂੰ ਆਪਣੇ ਸਿੱਖ ਵਿਰਸੇ ਤੇ ਸੱਭਿਆਚਾਰ ਵਿੱਚ ਦਸਤਾਰ ਦੀ ਮਹੱਤਤਾ ਦੇ ਉਦੇਸ਼ ਨਾਲ ਸੁੰਦਰ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ| ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸ਼ੈਲੀਆਂ ’ਚ ਦਸਤਾਰਾਂ ਸਜਾ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ| ਦਸਤਾਰ ਮੁਕਾਬਲੇ ’ਚ ਅਕਾਸ਼ਦੀਪ ਸਿੰਘ ਤੇ ਗੁਰਨੂਰਪ੍ਰੀਤ ਸਿੰਘ ਦੁਆਰਾ ਪਹਿਲਾ ਸਥਾਨ, ਸੁਖਮਨਦੀਪ ਸਿੰਘ ਨੇ ਦੂਜਾ ਸਥਾਨ ਤੇ ਪਰਮਯੋਧ ਸਿੰਘ ਦੁਆਰਾ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਅ| ਸਕੂਲ ਦੇ ਐੱਮ.ਡੀ ਰਣਜੀਤ ਸਿੰਘ ਮਰੋਕ ਤੇ ਕੁਲਵਿੰਦਰ ਕੌਰ ਮਰੋਕ, ਪ੍ਰਿੰਸੀਪਲ ਤਿਲਕ ਰਾਜ ਅਰੋੜਾ ਅਤੇ ਪ੍ਰਿੰਸੀਪਲ ਸਰਬਜੀਤ ਕੌਰ ਦੁਆਰਾ ਜੇਤੂ ਵਿਦਿਆਰਥੀਆਂ ਨੂੰ ਇਨਾਮ ਤੇ ਸਰਟੀਫਿਕੇਟ ਤਕਸੀਮ ਕੀਤੇ ਗਏ| ਇਸ ਮੌਕੇ ਮੈਡਮ ਗੁਰਮੀਤ ਕੌਰ, ਤਜਿੰਦਰਜੀਤ ਕੌਰ, ਸੋਨਿਕਾ, ਮਨਜੋਤ ਕੌਰ, ਸਤਵਿੰਦਰਜੀਤ, ਹਰਜਿੰਦਰ ਸਿੰਘ ਅਤੇ ਸਾਜਨ ਸਮੇਤ ਹੋਰ ਅਧਿਆਪਕ, ਸਟਾਫ਼ ਮੈਂਬਰ ਤੇ ਵਿਦਿਆਰਥੀ ਵੀ ਹਾਜਰ ਸਨ|