26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਨੂਰਮਹਿਲ ਕਲੋਨੀਆਂ ਵਿਖੇ ਲੱਗਾ ਮੁਫ਼ਤ ਮੈਡੀਕਲ ਕੈਂਪ

ਨੂਰਮਹਿਲ, 26 ਨਵੰਬਰ (ਤਜਿੰਦਰ ਕੁਮਾਰ)- ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੀ. ਐੱਚ.

Ad Position 21
No active advertisement
ਅਜੀਤ ਡੈਸਕ 27-11-2026
ਨੂਰਮਹਿਲ, 26 ਨਵੰਬਰ (ਤਜਿੰਦਰ ਕੁਮਾਰ)- ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੀ.ਐੱਚ.ਸੀ. ਨੂਰਮਹਿਲ ਦੀ ਟੀਮ ਵਲੋਂ ਸਥਾਨਕ ਨੂਰਮਹਿਲ ਨਕੋਦਰ ਰੋਡ ਕਲੋਨੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਇਲਾਕੇ ਦੇ ਤਕਰੀਬਨ 100 ਲੋਕਾਂ ਨੇ ਪਹੁੰਚ ਕੇ ਸਿਹਤ ਸੇਵਾਵਾਂ ਦਾ ਲਾਭ ਉਠਾਇਆ। ਕੈਂਪ ਦੌਰਾਨ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੇ ਮੁਫ਼ਤ ਟੈਸਟ ਕੀਤੇ ਗਏ। ਲੋੜਵੰਦ ਮਰੀਜ਼ਾਂ ਨੂੰ ਵਿਭਾਗ ਵੱਲੋਂ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਅਤੇ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਤੇ ਸਮੇਂ ਸਿਰ ਇਲਾਜ ਕਰਵਾਉਣ ਸਬੰਧੀ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਧਾਨ ਕੁਲਦੀਪ ਦੀਪਾ, ਸਾਬਕਾ ਪ੍ਰਧਾਨ ਹੰਸ ਰਾਜ, ਐਸ.ਐਮ.ਓ ਡਾ. ਬਲਜੀਤ ਕੁਮਾਰ, ਡਾ. ਹਰਜੋਤ (ਡੈਂਟਲ), ਮੈਡੀਕਲ ਅਫ਼ਸਰ ਡਾ. ਸੁਨਾਲੀ, ਡਾ. ਅਮਨਦੀਪ ਕੌਰ, ਲੈਬ ਟੈਕਨੀਸ਼ੀਅਨ ਰਾਕੇਸ਼ ਕੁਮਾਰ ਤੇ ਹੋਰ ਸਿਹਤ ਸਟਾਫ਼ ਨੇ ਆਪਣੀਆਂ ਸੇਵਾਵਾਂ ਨਿਭਾਈਆਂ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਨੁਮਤ ਇੰਸਟੀਚਿਊਟ ਵਿਖੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਵਿਸ਼ੇਸ਼ ਸੈਸ਼ਨ ਅਗਲੀ ਖ਼ਬਰ ਜਲੰਧਰ ਪਬਲਿਕ ਸਕੂਲ ’ਚ ਕਰਵਾਏ ਦਸਤਾਰ ਸਜਾਉਣ ਦੇ ਮੁਕਾਬਲੇ
Ad Position 24