26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮਾਤਾ ਗੁਜਰੀ ਖ਼ਾਲਸਾ ਕਾਲਜ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਕਰਤਾਰਪੁਰ, 26 ਨਵੰਬਰ (ਭਜਨ ਸਿੰਘ)- ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ- ਨਿਰਦੇਸ਼ ਅਨੁਸਾਰ ਭਗਵੰਤ ਸਿੰਘ ਧੰਗੇੜਾ ਸਕੱਤਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ, ਸੁਖਬੀਰ ਸਿੰਘ ਮੀਤ ਸਕੱਤਰ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਯੋਗ ਅਗਵਾਈ ਅਧੀਨ ਗੁਰੂ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 27-11-2026
ਕਰਤਾਰਪੁਰ, 26 ਨਵੰਬਰ (ਭਜਨ ਸਿੰਘ)- ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ- ਨਿਰਦੇਸ਼ ਅਨੁਸਾਰ ਭਗਵੰਤ ਸਿੰਘ ਧੰਗੇੜਾ ਸਕੱਤਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ, ਸੁਖਬੀਰ ਸਿੰਘ ਮੀਤ ਸਕੱਤਰ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਯੋਗ ਅਗਵਾਈ ਅਧੀਨ ਗੁਰੂ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਪ੍ਰਧਾਨਗੀ ਵਜੋਂ ਗੁਰਬਖਸ਼ ਸਿੰਘ ਖ਼ਾਲਸਾ, ਜੂਨੀਅਰ ਮੀਤ ਪ੍ਰਧਾਨ, ਮੁੱਖ ਮਹਿਮਾਨ ਵਜੋਂ ਜਥੇਦਾਰ ਰਣਜੀਤ ਸਿੰਘ ਕਾਹਲੋਂ, ਅੰਤ੍ਰਿੰਗ ਕਮੇਟੀ ਮੈਂਬਰ, ਵਿਸ਼ੇਸ਼ ਮਹਿਮਾਨ ਵਜੋਂ ਕੁਲਵੰਤ ਸਿੰਘ ਮੰਨਣ, ਵਿਸ਼ੇਸ਼ ਮਹਿਮਾਨ ਵਜੋਂ ਬੀਬੀ ਗੁਰਮੀਤ ਕੌਰ ਭਟਨੂਰਾ, ਕੁੰਜੀਵਤ ਭਾਸ਼ਣ ਵਜੋਂ ਬੀਬੀ ਹਰਜਿੰਦਰ ਕੌਰ, ਬੁਲਾਰੇ ਵਜੋਂ ਡਾ. ਕੰਵਲਜੀਤ ਸਿੰਘ ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ, ਬੁਲਾਰੇ ਵਜੋਂ ਡਾ. ਸਿਕੰਦਰ ਸਿੰਘ , ਐਸੋਸੀਏਟ ਪ੍ਰੋਫੈਸਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਿਹਗੜ੍ਹ ਸਾਹਿਬ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਸੈਮੀਨਾਰ ਦੀ ਆਰੰਭਤਾ ਕੀਤੀ। ਕਾਲਜ ਪ੍ਰਿੰਸੀਪਲ ਡਾਕਟਰ ਗੁਰਪ੍ਰੀਤ ਸਿੰਘ ਉੱਪਲ ਨੇ ਆਈਆਂ ਹੋਈਆਂ ਸ਼ਖਸ਼ੀਅਤਾਂ ਨੂੰ ਜੀ ਆਇਆਂ ਨੂੰ ਆਖਿਆ। ਪ੍ਰਧਾਨਗੀ ਭਾਸ਼ਣ ਗੁਰਬਖਸ਼ ਸਿੰਘ ਖ਼ਾਲਸਾ ਨੇ ਦਿੱਤਾ। ਕੁੰਜੀਵਤ ਭਾਸ਼ਣ ਵਿਚ ਬੀਬੀ ਹਰਜਿੰਦਰ ਕੌਰ ਨੇ ਦੱਸਿਆ ਕਿ ਗੁਰੂ ਰਵਿਦਾਸ ਜੀ ਨੇ ਜਿਸ ਬੇਗਮਪੁਰੇ ਦੀ ਗੱਲ ਆਪਣੀ ਬਾਣੀ ਵਿੱਚ ਦਰਜ ਕੀਤੀ, ਉਹ ਬੇਗਮਪੁਰੇ ਦਾ ਆਨੰਦ ਉਨ੍ਹਾਂ ਨੇ ਆਪਣੇ ਜੀਵਨ ਵਿੱਚ ਮਾਣਿਆ ਸਾਨੂੰ ਵੀ ਲੋੜ ਹੈ ਕਿ ਅਜਿਹੇ ਬੇਗਮਪੁਰੇ ਦੇ ਵਾਸੀ ਅਸੀਂ ਵੀ ਬਣ ਸਕੀਏ ।ਡਾ. ਕਵਲਜੀਤ ਸਿੰਘ ਨੇ ਬੇਗਮਪੁਰਾ ਦਾ ਸੰਕਲਪ ਸਾਂਝਾ ਕਰਦਿਆਂ ਹੋਇਆਂ ਦੱਸਿਆ ਕਿ ਬੇਗਮ ਪੁਰਾ ਇੱਕ ਅਜਿਹੇ ਸਮਾਜ ਦੀ ਕਲਪਨਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਡਰ, ਭੇਦ-ਭਾਵ ਤੇ ਵਿਤਕਰੇ ਦੇ ਸਤਿਕਾਰ ਨਾਲ ਜੀਵਨ ਬਤੀਤ ਕਰ ਸਕੇ। ਡਾ. ਸਿਕੰਦਰ ਸਿੰਘ ਨੇ ਦੱਸਿਆ ਕਿ ਅਸੀਂ ਆਪਣੇ ਪੁਰਖਿਆਂ ਨੂੰ ਯਾਦ ਕਰਕੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦੇ ਹਾਂ। ਕੁਲਵੰਤ ਸਿੰਘ ਮੰਨਣ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਉਸ ਸਮੇਂ ਦੱਬੇ ਕੁੱਚਲੇ ਲੋਕਾਂ ਨੂੰ ਕੋਈ ਸਤਿਕਾਰ ਨਹੀਂ ਸੀ ਮਿਲਦਾ, ਗੁਰੂ ਰਵਿਦਾਸ ਜੀ ਨੇ ਬਨਾਰਸ ਵਿੱਚ ਜਾਤ- ਪਾਤ ਤੇ ਵਰਨ- ਵੰਡ ਦੇ ਵਿਰੋਧ ਵਿੱਚ ਪ੍ਰਚਾਰ ਕੀਤਾ। ਜਥੇਦਾਰ ਰਣਜੀਤ ਸਿੰਘ ਕਾਹਲੋਂ ਨੇ ਆਈਆਂ ਹੋਈਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਡਾ. ਰਾਜਵਿੰਦਰ ਸਿੰਘ ਜੋਗਾ ਇੰਚਾਰਜ ਸ਼ਤਾਬਦੀਆਂ ਬ੍ਰਾਂਚ ਨੇ ਨਿਭਾਈ। ਸੈਮੀਨਾਰ ਕਰਵਾਉਣ ’ਚ ਗੁਰਦੁਆਰਾ ਗੰਗਸਰ ਸਾਹਿਬ ਦੇ ਮੈਨੇਜਰ ਸੁਖਵਿੰਦਰ ਸਿੰਘ ਬੱਸੀ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਰਣਜੀਤ ਸਿੰਘ ਕਾਹਲੋਂ, ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਮੀਤ ਕੌਰ ਭਟਨੂਰਾ, ਬਲਵਿੰਦਰ ਸਿੰਘ ਤਿੰਮੋਵਾਲ, ਅਜੀਤ ਸਿੰਘ ਸਰਾਏ, ਮਨਜੀਤ ਸਿੰਘ, ਹਰਵਿੰਦਰ ਸਿੰਘ ਰਿੰਕੂ, ਸ੍ਰੀ ਤਰੁਣ ਰਾਏ ਹਲਕਾ ਇੰਚਾਰਜ , ਸਰਪੰਚ ਸਰਦੂਲ ਸਿੰਘ ਬੂਟਾ,ਤਲਵਿੰਦਰ ਸਿੰਘ ਕੈਨੇਡਾ, ਪ੍ਰਿਤਪਾਲ ਸਿੰਘ ਬੱਲ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਵਪਾਰ ਮੇਲੇ ’ਚ ਪੰਜਾਬ ਨੂੰ ਮਿਲਿਆ ਸੋਨ ਤਗਮਾ ਅਗਲੀ ਖ਼ਬਰ ਲੋਹੀਆਂ ਤੋਂ ਸੁਲਤਾਨਪੁਰ ਲੋਧੀ ਤੱਕ ‘ਪੈਦਲ ਨਗਰ ਕੀਰਤਨ’ ਸਜਾਇਆ
Ad Position 24