27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

15 ਦਸੰਬਰ ਤੋਂ ਪਹਿਲਾਂ ਠੇੇਕੇਦਾਰਾਂ ਨੂੰ ਪੂਰੇ ਕਰਨੇ ਪੈਣਗੇ ਲੁੱਕ, ਬਜਰੀ ਦੀਆਂ ਸੜਕਾਂ ਬਣਾਉਣ ਦੇ ਕੰਮ ਇੰਟਰਲਾਕ ਟਾਈਲਾਂ ਤੇ ਕੰਕਰੀਟ ਦੀਆਂ ਸੜਕਾਂ ਬਣਾਉਣ ਦਾ ਕੰਮ ਰਹੇਗਾ ਜਾਰੀ

ਜਲੰਧਰ, 27 ਨਵੰਬਰ (ਸ਼ਿਵ)-ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਚੋਣਾਂ ਤੋਂ ਪਹਿਲਾਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਨਗਰ ਨਿਗਮ ਵਲੋਂ ਪਹਿਲਾਂ ਹੀ ਸੜਕਾਂ ਦੇ ਨਿਰਮਾਣ ਲਈ ਜਾਰੀ ਕੀਤੇ ਵਰਕ ਆਰਡਰਾਂ ਦਾ ਕੰਮ 15 ਦਸੰਬਰ ਤੱਕ ਮੁਕੰਮਲ ਕਰਨ ਲਈ ਠੇਕੇਦਾਰਾਂ ਨੂੰ ਕਿਹਾ ਗਿਆ ਹੈ।

Ad Position 21
No active advertisement
ਸੜਕਾਂ ਬਣਾਉਣ ਦਾ ਕੰਮ ਕਰਦੇ ਕਾਮੇ 28-11-2026
ਜਲੰਧਰ, 27 ਨਵੰਬਰ (ਸ਼ਿਵ)-ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਚੋਣਾਂ ਤੋਂ ਪਹਿਲਾਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਨਗਰ ਨਿਗਮ ਵਲੋਂ ਪਹਿਲਾਂ ਹੀ ਸੜਕਾਂ ਦੇ ਨਿਰਮਾਣ ਲਈ ਜਾਰੀ ਕੀਤੇ ਵਰਕ ਆਰਡਰਾਂ ਦਾ ਕੰਮ 15 ਦਸੰਬਰ ਤੱਕ ਮੁਕੰਮਲ ਕਰਨ ਲਈ ਠੇਕੇਦਾਰਾਂ ਨੂੰ ਕਿਹਾ ਗਿਆ ਹੈ। ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਨਵੇਂ ਵਿਕਾਸ ਕਾਰਜ ਸ਼ੁਰੂ ਕਰਨ ਵਿੱਚ ਕਾਨੂੰਨੀ ਅਤੇ ਪ੍ਰਸ਼ਾਸਨਿਕ ਪਾਬੰਦੀਆਂ ਆ ਸਕਦੀਆਂ ਹਨ, ਜਿਸ ਕਾਰਨ ਨਿਗਮ ਹੁਣ ਬਾਕੀ ਰਹਿੰਦੇ ਕੰਮਾਂ ਨੂੰ ਜਲਦੀ ਪੂਰਾ ਕਰਵਾਉਣ ਦੇ ਯਤਨਾਂ ਵਿਚ ਜੁਟਿਆ ਹੋਇਆ ਹੈ। ਨਗਰ ਨਿਗਮ ਵਲੋਂ ਆਪਣੇ ਫੰਡਾਂ ਤੋਂ ਇਲਾਵਾ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਸ਼ਹਿਰ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਬਣਾਉਣ ਦੇ ਵਰਕ ਆਰਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਸ਼ਹਿਰ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿਚ ਕਈ ਥਾਵਾਂ ‘ਤੇ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਜਾਣਾ ਹੈ। ਇਨ੍ਹਾਂ ਵਿਚੋਂ ਕੁਝ ਠੇਕੇਦਾਰਾਂ ਨੇ ਕੰਮ ਸ਼ੁਰੂ ਕਰ ਦਿੱਤਾ ਹੈ, ਜਦਕਿ ਕਈ ਥਾਵਾਂ ‘ਤੇ ਅਜੇ ਤੱਕ ਕੰਮ ਦੀ ਰਫ਼ਤਾਰ ਉਮੀਦ ਮੁਤਾਬਕ ਨਹੀਂ ਹੈ। ਇਸ ਕਾਰਨ ਨਿਗਮ ਅਧਿਕਾਰੀ ਚਾਹੁੰਦੇ ਹਨ ਕਿ ਸਾਰੇ ਠੇਕੇਦਾਰ ਬਿਨਾਂ ਦੇਰੀ ਕੀਤੇ ਨਿਰਮਾਣ ਕਾਰਜਾਂ ਵਿਚ ਤੇਜ਼ੀ ਲਿਆਉਣ। ਨਿਗਮ ਦੇ ਨਿਰਮਾਣ ਕਾਰਜਾਂ ਨਾਲ ਜੁੜੇ ਸੂਤਰਾਂ ਅਨੁਸਾਰ ਲੁੱਕ ਤੇ ਬਜਰੀ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ 15 ਦਸੰਬਰ ਤੱਕ ਹੀ ਕਰਵਾਏ ਜਾਣਗੇ। ਇਸ ਤੋਂ ਬਾਅਦ ਮੌਸਮ ਵਿਚ ਤਬਦੀਲੀ ਅਤੇ ਠੰਢ ਵਧਣ ਕਾਰਨ ਅਜਿਹੇ ਕੰਮ ਕਰਵਾਉਣੇ ਮੁਸ਼ਕਿਲ ਹੋ ਜਾਂਦੇ ਹਨ। ਹਾਲਾਂਕਿ ਕੰਕਰੀਟ ਤੇ ਇੰਟਰਲਾਕਿੰਗ ਟਾਈਲਾਂ ਨਾਲ ਸੰਬੰਧਤ ਮਨਜ਼ੂਰਸ਼ੁਦਾ ਕੰਮ ਲਗਾਤਾਰ ਜਾਰੀ ਰਹਿ ਸਕਦੇ ਹਨ। ਨਿਗਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਮੇਂ ਸੜਕਾਂ ਬਣਾਉਣ ਲਈ ਮੌਸਮ ਅਨੁਕੂਲ ਹੈ ਕਿਉਂਕਿ ਅਜੇ ਕੜਾਕੇ ਦੀ ਠੰਢ ਸ਼ੁਰੂ ਨਹੀਂ ਹੋਈ ਪਰ ਦਸੰਬਰ ਦੇ ਮੱਧ ਤੋਂ ਬਾਅਦ ਮੌਸਮ ਵਿਚ ਕਾਫ਼ੀ ਤਬਦੀਲੀ ਆ ਜਾਂਦੀ ਹੈ ਅਤੇ ਤਾਪਮਾਨ ਘਟਣ ਕਾਰਨ ਲੁੱਕ ਦੀਆਂ ਸੜਕਾਂ ਬਣਾਉਣ ਦਾ ਕੰਮ ਪ੍ਰਭਾਵਿਤ ਹੁੰਦਾ ਹੈ। ਇਸ ਲਈ ਠੇਕੇਦਾਰਾਂ ਨੂੰ ਮੌਜੂਦਾ ਸਮੇਂ ਦਾ ਪੂਰਾ ਲਾਭ ਉਠਾਉਂਦੇ ਹੋਏ ਕੰਮ ਤੇਜ਼ੀ ਨਾਲ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਆਮ ਤੌਰ ‘ਤੇ ਸਰਦੀ ਦਾ ਮੌਸਮ ਲੰਘਣ ਤੋਂ ਬਾਅਦ ਮਾਰਚ ਅਤੇ ਅਪ੍ਰੈਲ ਵਿਚ ਮੁੜ ਸੜਕਾਂ ਬਣਾਉਣ ਦੇ ਕੰਮ ਸ਼ੁਰੂ ਕੀਤੇ ਜਾਂਦੇ ਹਨ। ਨਗਰ ਨਿਗਮ ਵਲੋਂ ਹਰ ਸਾਲ 80 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸ਼ਹਿਰ ਵਿਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਂਦੇ ਹਨ। ਹਾਲਾਂਕਿ ਨਗਰ ਨਿਗਮ ਨੂੰ ਸਮੇਂ-ਸਮੇਂ ‘ਤੇ ਫੰਡਾਂ ਦੀ ਘਾਟ ਦਾ ਸਾਹਮਣਾ ਵੀ ਕਰਨਾ ਪੈਂਦਾ ਰਿਹਾ ਹੈ, ਪਰ ਨਿਗਮ ਪ੍ਰਸ਼ਾਸਨ ਨੂੰ ਉਮੀਦ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ। ਇਸੇ ਕਾਰਨ ਨਿਗਮ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਵਰਕ ਆਰਡਰਾਂ ਨੂੰ ਸਮੇਂ ਸਿਰ ਪੂਰਾ ਕਰਵਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਚੋਣਾਂ ਤੋਂ ਪਹਿਲਾਂ ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਨਾਲ-ਨਾਲ ਉਨ੍ਹਾਂ ਦੀ ਗੁਣਵੱਤਾ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਕਈ ਵਾਰ ਕੰਮ ਜਲਦੀ ਮੁਕੰਮਲ ਕਰਨ ਦੇ ਚੱਕਰ ਵਿਚ ਨਿਰਮਾਣ ਦੀ ਗੁਣਵੱਤਾ ਪ੍ਰਭਾਵਿਤ ਹੋ ਜਾਂਦੀ ਹੈ ਅਤੇ ਘਟੀਆ ਸੜਕਾਂ ਬਣਨ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਲਈ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਸੜਕਾਂ ਦੇ ਨਿਰਮਾਣ ਦੌਰਾਨ ਨਿਯਮਤ ਜਾਂਚ ਕਰਨ ਅਤੇ ਵਰਤੀ ਜਾ ਰਹੀ ਸਮੱਗਰੀ ਦੀ ਗੁਣਵੱਤਾ ਯਕੀਨੀ ਬਣਾਉਣ। ਸ਼ਹਿਰ ਵਾਸੀਆਂ ਦਾ ਮੰਨਣਾ ਹੈ ਕਿ ਵਿਕਾਸ ਕਾਰਜ ਸਿਰਫ਼ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਨਹੀਂ, ਸਗੋਂ ਲੋਕਾਂ ਦੀ ਸਹੂਲਤ ਅਤੇ ਲੰਬੇ ਸਮੇਂ ਦੀ ਲੋੜ ਨੂੰ ਧਿਆਨ ਵਿਚ ਰੱਖ ਕੇ ਕੀਤੇ ਜਾਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਰਾਮਾ ਮੰਡੀ ਫਲਾਈਓਵਰ ’ਤੇ ਟਿੱਪਰ ਨੇ ਪਿਕਅੱਪ ਗੱਡੀ ਨੂੰ ਮਾਰੀ ਟੱਕਰ, ਢਾਈ ਲੱਖ ਦੇ ਸੋਫੇ ਗਏ ਨੁਕਸਾਨੇ ਅਗਲੀ ਖ਼ਬਰ ਕੇਂਦਰੀ ਮੰਤਰੀ ਮੰਡਲ ਵਲੋਂ ਹੱਦਬੰਦੀ ਤੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਮਨਜ਼ੂਰੀ
Ad Position 24