28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜੋਗਿੰਦਰ ਸਿੰਘ ਸੈਣੀ ਬਣੇ ਆਲ ਇੰਡੀਆ ਸੈਣੀ ਸੇਵਾ ਸਮਾਜ ਦੇ ਸੂਬਾ ਸੰਯੁਕਤ ਸਕੱਤਰ

ਜਲੰਧਰ, 27 ਨਵੰਬਰ (ਐੱਮ. ਐੱਸ.

Ad Position 21
No active advertisement
ਜੋਗਿੰਦਰ ਸਿੰਘ ਸੈਣੀ 28-11-2026
ਜਲੰਧਰ, 27 ਨਵੰਬਰ (ਐੱਮ. ਐੱਸ. ਲੋਹੀਆ)-ਸ਼ਹਿਰ ’ਚ ਵੱਖ-ਵੱਖ ਧਾਰਮਿਕ ਤੇ ਸਮਾਜਿਕ ਕਾਰਜਾਂ ’ਚ ਸਰਗਰਮ ਰਹਿਣ ਵਾਲੇ ਸਮਾਜ ਸੇਵਕ ਜੋਗਿੰਦਰ ਸਿੰਘ ਸੈਣੀ ਨੂੰ ਆਲ ਇੰਡੀਆ ਸੈਣੀ ਸੇਵਾ ਸਮਾਜ ਦੇ ਸੂਬਾ ਸੰਯੁਕਤ ਸਕੱਤਰ ਬਣਾਇਆ ਗਿਆ ਹੈ। ਸੰਸਥਾ ਦੇ ਸੂਬਾ ਪ੍ਰਧਾਨ ਲਵਲੀਨ ਸਿੰਘ ਸੈਣੀ ਨੇ ਜੋਗਿੰਦਰ ਸੈਣੀ ਦੀ ਕਾਰਜਸ਼ੈਲੀ ਨੂੰ ਦੇਖਦਿਆਂ ਉਨ੍ਹਾਂ ਨੂੰ ਰਾਜ ਪੱਧਰ ’ਤੇ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਪ੍ਰਧਾਨ ਲਵਲੀਨ ਸੈਣੀ ਨੇ ਕਿਹਾ ਕਿ ਜੋਗਿੰਦਰ ਸੈਣੀ ਵਲੋਂ ਸੈਣੀ ਸਮਾਜ ਦੀ ਭਲਾਈ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਅਤੇ ਸੰਸਥਾ ਵਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਉਨ੍ਹਾਂ ਨੇ ਹਮੇਸ਼ਾ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਇਆ ਹੈ, ਇਸ ਲਈ ਸਮੂਹ ਸੈਣੀ ਸਮਾਜ ਨੇ ਉਨ੍ਹਾਂ ਨੂੰ ਇਸ ਜ਼ਿੰਮੇਵਾਰੀ ਦੇ ਯੋਗ ਸਮਝਿਆ ਹੈ। ਇਸ ਮੌਕੇ ਜੋਗਿੰਦਰ ਸਿੰਘ ਸੈਣੀ ਨੇ ਸੂਬਾ ਪ੍ਰਧਾਨ ਲਵਲੀਨ ਸੈਣੀ ਸਮੇਤ ਸਮੂਹ ਸੈਣੀ ਸਮਾਜ ਦੇ ਅ ਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਉਹ ਸੈਣੀ ਸਮਾਜ ਦੇ ਹਿੱਤ ਲਈ ਆਪਣੀਆਂ ਸੇਵਾਵਾਂ ਨਿਰੰਤਰ ਜਾਰੀ ਰੱਖਣਗੇ।
Ad Position 22
No active advertisement
ਪਿਛਲੀ ਖ਼ਬਰ 15 ਦਸੰਬਰ ਤੋਂ ਪਹਿਲਾਂ ਠੇੇਕੇਦਾਰਾਂ ਨੂੰ ਪੂਰੇ ... ਅਗਲੀ ਖ਼ਬਰ ਨਿਤਿਨ ਕੋਹਲੀ ਵਲੋਂ ਸੰਵਿਧਾਨ ਚੌਕ...
Ad Position 24