ਪੰਜਾਬ ਰਾਜ ਆਜੀਵਿਕਾ ਮਿਸ਼ਨ ਤਹਿਤ ਸਵੈ-ਸਹਾਇਤਾ ਗਰੁੱਪਾਂ ਲਈ ਕਰਜ਼ਾ ਮੇਲਾ ਲਾਇਆ
ਜਲੰਧਰ, 27 ਨਵੰਬਰ (ਜਤਿੰਦਰ ਪੰਮੀ)-ਪੰਜਾਬ ਰਾਜ ਆਜੀਵਿਕਾ ਮਿਸ਼ਨ ਤਹਿਤ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਜੀਵਿਕਾ ਕਰਜ਼ਾ ਮੇਲਾ ਲਾਇਆ। ਇਹ ਕਰਜ਼ਾ ਮੇਲਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ.
ਜਲੰਧਰ, 27 ਨਵੰਬਰ (ਜਤਿੰਦਰ ਪੰਮੀ)-ਪੰਜਾਬ ਰਾਜ ਆਜੀਵਿਕਾ ਮਿਸ਼ਨ ਤਹਿਤ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਜੀਵਿਕਾ ਕਰਜ਼ਾ ਮੇਲਾ ਲਾਇਆ। ਇਹ ਕਰਜ਼ਾ ਮੇਲਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਦੀ ਅਗਵਾਈ ਵਿਚ ਜ਼ਿਲ੍ਹੇ ਵਿਚਲੇ ਸਵੈ ਸਹਾਇਤਾ ਸਮੂਹਾਂ ਨੂੰ ਬੈਂਕ ਵਿਚ ਕੈਸ਼ ਕ੍ਰੈਡਿਟ ਲਿਮਟ ਕਰਵਾਉਣ ਲਈ ਲਗਾਇਆ ਗਿਆ ਸੀ। ਇਸ ਸੰਬੰਧੀ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਪੰਜਾਬ ਰਾਜ ਆਜੀਵਿਕਾ ਮਿਸ਼ਨ ਤਹਿਤ ਬਣੇ 123 ਸਵੈ ਸਹਾਇਤਾ ਸਮੂਹਾਂ ਨੂੰ ਕੈਸ਼ ਕ੍ਰੈਡਿਟ ਲਿਮਟ ਅਧੀਨ ਕੁੱਲ 1,84,50,000 ਰੁਪਏ ਸਵੈ ਸਹਾਇਤਾ ਸਮੂਹ ਲਿਮਟ ਜਾਰੀ ਕਰਨ ਦੇ ਮਨਜ਼ੂਰੀ ਅਤੇ ਅਦਾਇਗੀ ( ਸੈਂਕਸ਼ਨ ਐਂਡ ਡਿਸਬਰਸਮੈਂਟ) ਪੱਤਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਜ਼ਿਲ੍ਹੇ ਵਿਚ ਲਗਪਗ 2300 ਸਵੈ ਸਹਾਇਤਾ ਸਮੂਹ ਚੱਲ ਰਹੇ ਹਨ ਅਤੇ 23,000 ਤੋਂ ਵੱਧ ਔਰਤਾਂ ਇਨ੍ਹਾਂ ਸਮੂਹਾਂ ਜ਼ਰੀਏ ਇਸ ਮਿਸ਼ਨ ਨਾਲ ਜੁੜੀਆਂ ਹੋਈਆਂ ਹਨ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਬੈਂਕਰਜ਼ ਅਤੇ ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਦਾ ਕਰਜ਼ੇ ਮੇਲੇ ਵਿਚ ਭਾਗ ਲੈਣ ਲਈ ਧੰਨਵਾਦ ਕੀਤਾ ਅਤੇ ਇਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦਾ ਲਾਭ ਲੈ ਕੇ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਤੇ ਆਤਮ ਨਿਰਭਰ ਬਣਨ ਦੀ ਅਪੀਲ ਕੀਤੀ। ਇਸ ਮੌਕੇ ਐੱਲ. ਡੀ. ਐੱਮ. ਐੱਮ. ਐੱਸ. ਮੋਤੀ, ਡੀ. ਪੀ. ਐੱਮ. ਸੁਖਵੰਤ ਕੌਰ, ਡੀ. ਐੱਫ. ਐੱਮ. ਕੋਮਲ ਕਸ਼ਯਪ, ਅਕਾਊਂਟੈਂਟ ਵਿਕਾਸ ਬਖਸ਼ੀ, ਵੱਖ-ਵੱਖ ਬੈਂਕਾਂ ਦੇ ਕਰਮਚਾਰੀ ਤੇ ਹੋਰ ਸਟਾਫ਼ ਮੌਜੂਦ ਸੀ।