ਸਿਮਰਨ ਐਨਕਲੇਵ ਵਿਖੇ ਕੈਬਨਿਟ ਮੰਤਰੀ ਵਲੋਂ 14 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦੇ ਕੰਮ ਦੀ ਸ਼ੁਰੂਆਤ
ਜਲੰਧਰ, 27 ਨਵੰਬਰ (ਜਤਿੰਦਰ ਪੰਮੀ)-ਵਾਰਡ ਨੰਬਰ 54 ਦੇ ਸਿਮਰਨ ਐਨਕਲੇਵ ਵਿਖੇ ਸੀਵਰੇਜ ਦੇ ਵਿਕਾਸ ਕਾਰਜ ਦੀ ਸ਼ੁਭ ਸ਼ੁਰੂਆਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਕੀਤੀ ਗਈ। ਇਸ ਪ੍ਰਾਜੈਕਟ ’ਤੇ ਕੁੱਲ 14 ਲੱਖ ਰੁਪਏ ਦੀ ਲਾਗਤ ਆਵੇਗੀ।
ਜਲੰਧਰ, 27 ਨਵੰਬਰ (ਜਤਿੰਦਰ ਪੰਮੀ)-ਵਾਰਡ ਨੰਬਰ 54 ਦੇ ਸਿਮਰਨ ਐਨਕਲੇਵ ਵਿਖੇ ਸੀਵਰੇਜ ਦੇ ਵਿਕਾਸ ਕਾਰਜ ਦੀ ਸ਼ੁਭ ਸ਼ੁਰੂਆਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਕੀਤੀ ਗਈ। ਇਸ ਪ੍ਰਾਜੈਕਟ ’ਤੇ ਕੁੱਲ 14 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੀਵਰੇਜ, ਸੜਕਾਂ, ਪੀਣ ਵਾਲੇ ਪਾਣੀ ਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਵਿਕਾਸ ਕਾਰਜਾਂ ਵਿਚ ਕਿਸੇ ਵੀ ਇਲਾਕੇ ਨਾਲ ਵਿਤਕਰਾ ਨਹੀਂ ਕੀਤਾ ਜਾਵੇਗਾ ਅਤੇ ਹਰ ਵਾਰਡ ਦੀਆਂ ਲੋੜਾਂ ਅਨੁਸਾਰ ਕੰਮ ਕਰਵਾਏ ਜਾਣਗੇ। ਮੋਹਿੰਦਰ ਭਗਤ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਐਲਾਨ ਕਰਨਾ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜਾਂ ਨੂੰ ਅਮਲੀ ਰੂਪ ਦੇ ਕੇ ਲੋਕਾਂ ਨੂੰ ਰਾਹਤ ਪਹੁੰਚਾਉਣਾ ਹੈ। ਸਿਮਰਨ ਐਨਕਲੇਵ ਵਿਖੇ ਸ਼ੁਰੂ ਹੋਇਆ ਇਹ ਸੀਵਰੇਜ ਪ੍ਰਾਜੈਕਟ ਇਲਾਕਾ ਨਿਵਾਸੀਆਂ ਲਈ ਲਾਹੇਵੰਦ ਸਾਬਤ ਹੋਵੇਗਾ। ਇਸ ਮੌਕੇ ਐਡਵੋਕੇਟ ਸੰਦੀਪ ਕੁਮਾਰ ਵਰਮਾ, ਪਵਨ ਹੰਸ, ਕਮਲ ਲੋਚ, ਚੇਅਰਮੈਨ ਬੰਟੀ ਗਿੱਲ, ਪੰਕਜ ਵਰਮਾ ਸਮੇਤ ਇਲਾਕੇ ਦੇ ਹੋਰ ਪਤਵੰਤੇ ਸੱਜਣ ਅਤੇ ਨਿਵਾਸੀ ਮੌਜੂਦ ਸਨ।