28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਜਲੰਧਰ, 27 ਨਵੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਰ ਦੇ ਵਕੀਲਾਂ ਨੇ ਵੱਡੀ ਗਿਣਤੀ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 28-11-2026
ਜਲੰਧਰ, 27 ਨਵੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਰ ਦੇ ਵਕੀਲਾਂ ਨੇ ਵੱਡੀ ਗਿਣਤੀ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਸਮਾਗਮ ਵਿੱਚ ਪ੍ਰਧਾਨ ਰਤਨ ਦੂਆ, ਸਕੱਤਰ ਅਮਰਿੰਦਰ ਸਿੰਘ ਥਿੰਦ, ਸੀਨੀਅਰ ਮੀਤ ਪ੍ਰਧਾਨ ਕੁਨਾਲ ਗੋਇਲ, ਮੀਤ ਪ੍ਰਧਾਨ ਸੁਦੇਸ਼ ਕੁਮਾਰੀ, ਜੂਨੀਅਰ ਮੀਤ ਪ੍ਰਧਾਨ ਰੌਬਿਨ ਸੇਠੀ, ਜੁਆਇੰਟ ਸਕੱਤਰ ਧੀਰਜ ਕੁਮਾਰ ਭਗਤ ਤੇ ਸਹਾਇਕ ਸਕੱਤਰ ਐਡਵੋਕੇਟ ਰਵੀਨਾ ਸੇਠੀ ਤੋਂ ਇਲਾਵਾ ਐਗਜ਼ੈਕਟਿਵ ਕਮੇਟੀ ਦੇ ਮੈਂਬਰਾਂ ਵਿੱਚ ਮਾਨਵੀ ਉਪਲ, ਅਨੂ ਸੋਢੀ, ਬਲਵਿੰਦਰ ਕੌਰ, ਨਵਨੀਤ ਕੌਰ, ਐਰਿਕ ਕੁਮਾਰ, ਮੋਹਿਤ ਸੇਪਲਾ, ਅਪੂਰਵਾ ਬਖ਼ਸ਼ੀ, ਤਜਿੰਦਰ ਸਿੰਘ, ਜੇ. ਪੀ. ਸਿੰਘ, ਰੋਹਨ ਕਾਂਤ ਅਤੇ ਰੋਹਿਤ ਮਸੀਹ ਵੀ ਹਾਜ਼ਰ ਸਨ। ਇਸ ਮੌਕੇ ਬਾਰ ਦੇ ਹੋਰ ਸੀਨੀਅਰ ਵਕੀਲ ਸਾਹਿਬਾਨ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ, ਜਿਨ੍ਹਾਂ ਵਿੱਚ ਬੀ. ਐੱਸ. ਲੱਕੀ , ਓਮ ਪ੍ਰਕਾਸ਼ ਸ਼ਰਮਾ, ਸੰਜੀਵ ਬਾਂਸਲ, ਮਧੂ ਰਚਨਾ, ਰਵਿੰਦਰ ਕੌਰ, ਅੰਜਲੀ ਵਿਰਦੀ, ਪਾਇਲ, ਸੋਨਾਲੀਕ, ਪ੍ਰਿਤਪਾਲ ਸਿੰਘ, ਪ੍ਰਭਜੋਤ ਸਿੰਘ, ਸਤਨਾਮ ਸਿੰਘ ਅਤੇ ਅਦਿਤਿਆ ਜੈਨ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਸਵਰਗੀ ਸਰਦਾਰ ਨਿਰਮਲ ਸਿੰਘ ਤੂਰ ਦੂਜਾ ਸਾਲਾਨਾ ਟੈਨਿਸ ਕੱਪ ਸ਼ੁਰੂ ਅਗਲੀ ਖ਼ਬਰ ਸੀਨੀਅਰ ਪੰਜਾਬ ਸਟੇਟ ਖੋ-ਖੋ ਚੈਂਪੀਅਨਸ਼ਿਪ ਲਈ ਜ਼ਿਲ੍ਹਾ ਜਲੰਧਰ ਦੀਆਂ ਟੀਮਾਂ ਰਵਾਨਾ
Ad Position 24