43 ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ’ਚ ਪੰਜਾਬ ਪੁਲਿਸ ਤੇ ਸੀ. ਏ. ਜੀ. ਦਿੱਲੀ ਦਰਮਿਆਨ ਫ਼ਾਈਨਲ ਟੱਕਰ ਅੱਜ
ਜਲੰਧਰ, 27 ਨਵੰਬਰ (ਡਾ ਜਤਿੰਦਰ ਸਾਬੀ)-43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਦੂਜੇ ਸੈਮੀਫਾਈਨਲ ਵਿਚ ਪੰਜਾਬ ਪੁਲਿਸ ਦੀ ਟੀਮ ਨੇ ਰੇਲ ਕੋਚ ਫੈਕਟਰੀ (ਆਰ. ਸੀ.
ਜਲੰਧਰ, 27 ਨਵੰਬਰ (ਡਾ ਜਤਿੰਦਰ ਸਾਬੀ)-43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਦੂਜੇ ਸੈਮੀਫਾਈਨਲ ਵਿਚ ਪੰਜਾਬ ਪੁਲਿਸ ਦੀ ਟੀਮ ਨੇ ਰੇਲ ਕੋਚ ਫੈਕਟਰੀ (ਆਰ. ਸੀ. ਐੱਫ.) ਕਪੂਰਥਲਾ ਨੂੰ ਸਖ਼ਤ ਮੁਕਾਬਲੇ ਵਿਚ 3-2 ਨਾਲ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ। ਪੰਜਾਬ ਪੁਲਿਸ ਦੀ ਟੀਮ 11ਵੀਂ ਵਾਰ ਇਸ ਵੱਕਾਰੀ ਟੂਰਨਾਮੈਂਟ ਦੇ ਫਾਈਨਲ ਵਿਚ ਪਹੁੰਚੀ ਹੈ। ਫਾਇਨਲ ਮੁਕਾਬਲਾ 28 ਨਵੰਬਰ ਨੂੰ ਸ਼ਾਮ 5-30 ਵਜੇ ਖੇਡਿਆ ਜਾਵੇਗਾ। ਜਦਕਿ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਨਗੇ। ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਖੇਡੇ ਰੋਮਾਂਚਕ ਮੁਕਾਬਲੇ ਵਿਚ ਪੰਜਾਬ ਪੁਲਿਸ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਪਹਿਲੇ ਸੈਮੀਫਾਈਨਲ ਵਿਚ ਸੀ. ਏ. ਜੀ. ਦਿੱਲੀ ਨੇ ਇੰਡੀਅਨ ਆਇਲ ਮੁੰਬਈ ਨੂੰ 2-1 ਨਾਲ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕੀਤਾ ਸੀ। ਸੀ. ਏ. ਜੀ. ਦਿੱਲੀ ਦੀ ਟੀਮ ਵੀ ਦੂਜੀ ਵਾਰ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਵਿਚ ਪਹੁੰਚੀ ਹੈ। ਇਸ ਤੋਂ ਪਹਿਲਾਂ ਸਾਲ 2023 ਵਿਚ ਵੀ ਸੀ. ਏ. ਜੀ. ਦਿੱਲੀ ਨੇ ਫਾਈਨਲ ਵਿਚ ਜਗ੍ਹਾ ਬਣਾਈ ਸੀ।