ਗੁਰਦੁਆਰਾ ਸ਼ਹੀਦ ਬਾਬੂ ਲਾਭ ਸਿੰਘ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ
ਜਲੰਧਰ, 27 ਨਵੰਬਰ (ਐੱਮ. ਐੱਸ.
ਜਲੰਧਰ, 27 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ਼ਹੀਦ ਬਾਬੂ ਲਾਭ ਸਿੰਘ, ਚੌਕ ਰੈਣਕ ਬਾਜ਼ਾਰ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਉਪਰਾਲੇ ਸਦਕਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਾਤ ਵੇਲੇ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਸਮਾਗਮ ਦੌਰਾਨ ਪੰਥ ਪ੍ਰਸਿੱਧ ਕਥਾਵਾਚਕ ਭਾਈ ਰਣਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਿਆ। ਸਮਾਗਮ ਦੌਰਾਨ ਸੰਗਤ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ ਤੇ ਦੀਪਮਾਲਾ ਵੀ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਤਿੰਦਰਬੀਰ ਸਿੰਘ ਸਚਦੇਵਾ, ਗੁਰਸ਼ਰਨ ਸਿੰਘ ਕਾਨ੍ਹਪੁਰੀ, ਹਰਪ੍ਰੀਤ ਸਿੰਘ ਸਚਦੇਵਾ, ਦਲਜੀਤ ਸਿੰਘ , ਗੁਰਦੀਪ ਸਿੰਘ, ਇਕਬਾਲ ਸਿੰਘ, ਰਣਜੋਧ ਸਿੰਘ, ਪਰਮਦੀਪ ਸਿੰਘ, ਗੁਰਪ੍ਰੀਤ ਸਿੰਘ ਸਚਦੇਵਾ, ਮਹਿੰਦਰ ਸਿੰਘ ਤੇ ਹੋਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ।