28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੁਰਾਣੇ ਵਿਕਾਸ ਕਾਰਜਾਂ ਦਾ ਸਿਹਰਾ ਲੈਣ ਦੀ ਬਜਾਏ ‘ਆਪ’ ਸਰਕਾਰ ਨਵੇਂ ਕੰਮਾਂ ਦਾ ਹਿਸਾਬ ਦੇਵੇ-ਡਾ. ਦਾਹੀਆ

ਨਕੋਦਰ, 27 ਨਵੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਕਾਂਗਰਸ ਦੇ ਹਲਕਾ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀ ਕਾਂਗਰਸ ਦੀ ਨਗਰ ਕੌਂਸਲ ਵਲੋਂ ਪਾਸ ਕੀਤੇ ਵਿਕਾਸ ਕਾਰਜਾਂ ਦਾ ਸਿਹਰਾ ਲੈਣ ਦੀ ਬਜਾਏ ਆਪਣੇ ਕਾਰਜਕਾਲ ਦੌਰਾਨ ਪਾਸ ਕੀਤੇ ਨਵੇਂ ਮਤਿਆਂ ਅਤੇ ਸ਼ੁਰੂ ਕੀਤੇ ਕੰਮਾਂ ਦਾ ਹਿਸਾਬ ਜਨਤਾ ਸਾਹਮਣੇ ਰੱਖੇ।

Ad Position 21
No active advertisement
ਅਜੀਤ ਡੈਸਕ 28-11-2026
ਨਕੋਦਰ, 27 ਨਵੰਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਕਾਂਗਰਸ ਦੇ ਹਲਕਾ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀ ਕਾਂਗਰਸ ਦੀ ਨਗਰ ਕੌਂਸਲ ਵਲੋਂ ਪਾਸ ਕੀਤੇ ਵਿਕਾਸ ਕਾਰਜਾਂ ਦਾ ਸਿਹਰਾ ਲੈਣ ਦੀ ਬਜਾਏ ਆਪਣੇ ਕਾਰਜਕਾਲ ਦੌਰਾਨ ਪਾਸ ਕੀਤੇ ਨਵੇਂ ਮਤਿਆਂ ਅਤੇ ਸ਼ੁਰੂ ਕੀਤੇ ਕੰਮਾਂ ਦਾ ਹਿਸਾਬ ਜਨਤਾ ਸਾਹਮਣੇ ਰੱਖੇ। ਉਹ ਨਕੋਦਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਗਲੀਆਂ-ਸੜਕਾਂ, ਮੋਟਰਾਂ ਅਤੇ ਚੌਕਾਂ ਦੀ ਉਸਾਰੀ ਸਮੇਤ ਕਈ ਵਿਕਾਸ ਕਾਰਜਾਂ ਦੇ ਮਤੇ ਪਿਛਲੀ ਕਾਂਗਰਸ ਦੀ ਨਗਰ ਕੌਂਸਲ ਸਮੇਂ ਪਾਸ ਹੋਏ ਸਨ ਅਤੇ ਇਨ੍ਹਾਂ ਲਈ ਬਜਟ ਤੇ ਟੈਂਡਰਾਂ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਚੁੱਕੀ ਸੀ। ਹੁਣ ਇਨ੍ਹਾਂ ਕੰਮਾਂ ਦੇ ਉਦਘਾਟਨ ਕਰਕੇ ਸਿਆਸੀ ਲਾਹਾ ਲਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੌਜੂਦਾ ਨਗਰ ਕੌਂਸਲ ਵਲੋਂ ਪਾਸ ਕੀਤੇ ਨਵੇਂ ਵਿਕਾਸ ਕਾਰਜਾਂ ਦੇ ਮਤੇ ਤੇ ਬਜਟ ਦਾ ਵੇਰਵਾ ਜਨਤਕ ਕੀਤਾ ਜਾਵੇ। ਪੰਜਾਬ ਸਰਕਾਰ ਵਲੋਂ 80 ਹਜ਼ਾਰ ਦੇ ਕਰੀਬ ਨੌਕਰੀਆਂ ਦੇਣ ਦੇ ਦਾਅਵੇ ’ਤੇ ਸਵਾਲ ਉਠਾਉਂਦਿਆਂ ਡਾ. ਦਾਹੀਆ ਨੇ ਕਿਹਾ ਕਿ ਆਬਾਦੀ ਦੇ ਅਨੁਪਾਤ ਨਾਲ ਨਕੋਦਰ ਹਲਕੇ ਦੇ ਹਿੱਸੇ ਲਗਪਗ 650 ਤੋਂ 700 ਨੌਕਰੀਆਂ ਆਉਣੀਆਂ ਚਾਹੀਦੀਆਂ ਹਨ। ਉਨ੍ਹਾਂ ਪੁੱਛਿਆ ਕਿ ਨਕੋਦਰ, ਨੂਰਮਹਿਲ ਤੇ ਬਿਲਗਾ ਦੇ ਕਿੰਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ? ਉਨ੍ਹਾਂ ਵਿਧਾਇਕਾ ਤੋਂ ਨੌਕਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਦੇ ਨਾਂਅ ਅਤੇ ਵਿਭਾਗਾਂ ਸਮੇਤ ਸੂਚੀ ਜਾਰੀ ਕਰਨ ਦੀ ਮੰਗ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਵਨੀਤ ਐਰੀ, ਸ਼ਹਿਰ ਕਾਂਗਰਸ ਪ੍ਰਧਾਨ ਗੌਰਵ ਜੈਨ, ਸਾਬਕਾ ਸੀਨੀਅਰ ਵਾਈਸ ਪ੍ਰਧਾਨ ਗ ੋਪੀ ਸੰਧੂ, ਕੌਂਸਲਰ ਵਿਜੇ ਪੋਪਲੀ, ਹਰੀਸ਼, ਪ੍ਰਿੰਸੀਪਲ ਸ਼ਰਮਾ, ਬੱਗਾ, ਹਰੀ ਮਿੱਤਰ ਸੋਂਧੀ, ਮਨਦੀਪ ਸੋਂਧੀ, ਹਰਮਨ ਨਿੱਜਰ, ਕੁਲਦੀਪ ਸੰਧੂ ਤੇ ਦਰਸ਼ਨ ਲਾਲ ਠੇਕੇਵਾਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਦੀ ਖੁਸ਼ਹਾਲ ਪੰਜਾਬ ਮਹਾਂਰੈਲੀ ਨੇ ਵਿਰੋਧੀਆਂ ਨੂੰ ਫਿਕਰਾਂ ’ਚ ਪਾਇਆ-ਜਲਾਲਪੁਰ, ਸੀਚੇਵਾਲ ਅਗਲੀ ਖ਼ਬਰ ਸੁਆਮੀ ਪ੍ਰੀਤਮ ਦਾਸ ਦੀ ਬਰਸੀ ਮੌਕੇ 83ਵੇਂ ਚਾਰ ਦਿਨਾ ਸਾਲਾਨਾ ਸਮਾਗਮ 30 ਤੱਕ ਦੂਜੇ ਦਿਨ ਸ੍ਰੀ ਦਰਬਾਰ ਸਾਹਿਬ ਦੇ ਰਾਗੀ...
Ad Position 24