28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਥੰਮਣਵਾਲ ਵਿਖੇ 28.50 ਲੱਖ ਦੀ ਲਾਗਤ ਨਾਲ ਬਣੇ ਹੈਲਥ ਵੈੱਲਨੈੱਸ ਸੈਂਟਰ ਦਾ ਉਦਘਾਟਨ

ਬਿਲਗਾ, 27 ਨਵੰਬਰ (ਤਜਿੰਦਰ ਕੁਮਾਰ)-ਲੋਕਾਂ ਨੂੰ ਤੰਦਰੁਸਤ ਰੱਖਣ ਤੇ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਹਲਕਾ ਨਕੋਦਰ ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਥੰਮਣਵਾਲ ਵਿਖੇ 28. 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਹੈਲਥ ਐਂਡ ਵੈੱਲਨੈੱਸ ਸੈਂਟਰ ਦਾ ਰਸਮੀ ਉਦਘਾਟਨ ਕੀਤਾ।

Ad Position 21
No active advertisement
ਅਜੀਤ ਡੈਸਕ 28-11-2026
ਬਿਲਗਾ, 27 ਨਵੰਬਰ (ਤਜਿੰਦਰ ਕੁਮਾਰ)-ਲੋਕਾਂ ਨੂੰ ਤੰਦਰੁਸਤ ਰੱਖਣ ਤੇ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਹਲਕਾ ਨਕੋਦਰ ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਥੰਮਣਵਾਲ ਵਿਖੇ 28.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਹੈਲਥ ਐਂਡ ਵੈੱਲਨੈੱਸ ਸੈਂਟਰ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਦੱਸਿਆ ਕਿ ਇਸ ਸੈਂਟਰ ਦੇ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਇਥੇ ਮਰੀਜ਼ਾਂ ਨੂੰ 104 ਕਿਸਮ ਦੀਆਂ ਦਵਾਈਆਂ ਅਤੇ 11 ਤਰ੍ਹਾਂ ਦੇ ਜ਼ਰੂਰੀ ਮੈਡੀਕਲ ਟੈਸਟ ਬਿਲਕੁਲ ਮੁਫ਼ਤ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਦਾ ਜਣੇਪੇ ਤੱਕ ਮੁਫ਼ਤ ਚੈੱਕਅੱਪ ਤੇ ਇਲਾਜ ਤੇ ਛੋਟੇ ਬੱਚਿਆਂ ਦੇ ਟੈਸਟ ਤੇ ਮੁਫ਼ਤ ਇਲਾਜ ਦੀਆਂ ਸਹੂਲਤਾਂ ਵੀ ਉਪਲਬਧ ਰਹਿਣਗੀਆਂ। ਬੀਬੀ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪਿੰਡਾਂ ਵਿੱਚ ਹਰ ਬੁਨਿਆਦੀ ਸਹੂਲਤ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਿਲਗਾ ਜਸਵੀਰ ਸਿੰਘ, ਸਰਪੰਚ ਹਰਪ੍ਰੀਤ ਸਿੰਘ ਲੱਧੜ ਕਲਾਂ, ਸਰਪੰਚ ਗੁਰਦੇਵ ਸਿੰਘ ਭੁੱਲਰ, ਸਰਪੰਚ ਅਮਨਪ੍ਰੀਤ ਸਿੰਘ ਬੁਰਜ ਕੇਲਾ, ਬਲਾਕ ਪ੍ਰਧਾਨ ਮਹਿਲਾ ਵਿੰਗ ਕਮਲਜੀਤ ਕੌਰ, ਪੰਚ ਬਲਵੰਤ ਰਾਏ ਥੰਮਣਵਾਲ, ਪੰਚ ਕਮਲਜੀਤ ਕੌਰ ਥੰਮਣਵਾਲ, ਬਲਿਹਾਰ ਸਿੰਘ ਲੱਧੜ ਕਲਾਂ, ਡਾ. ਹੰਸਰਾਜ ਸੰਗੋਵਾਲ, ਪਲਵਿੰਦਰ ਸਿੰਘ ਖੋਖੇਵਾਲ, ਜਸਵਿੰਦਰ ਸਿੰਘ ਭੁੱਲਰ, ਸੁਪਰਵਾਈਜ਼ਰ ਊਸ਼ਾ ਰਾਣੀ, ਸੁਪਰਵਾਈਜ਼ਰ ਰਜਿੰਦਰ ਕੌਰ, ਆਸ਼ਾ ਵਰਕਰ ਮੀਰਾ ਤੇ ਆਸ਼ਾ ਵਰਕਰ ਪ੍ਰਵੀਨ ਸਮੇਤ ਪਿੰਡ ਦੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸਪੁਰਾ ਮੁਹੱਲੇ ਦੇ ਗੁਰੂ ਘਰ ਵਿਖੇ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਅਗਲੀ ਖ਼ਬਰ ਐਸ. ਡੀ. ਐਮ. ਵਲੋਂ ਬ੍ਰਾਹਮਣ ਸਭਾ ਫਿਲੌਰ ਦੇ ਅਹੁਦੇਦਾਰਾਂ ਨਾਲ ਮੀਟਿੰਗ * ਸ਼ਹਿਰ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ...
Ad Position 24